ਕੇ ਐਮ ਐਸ ਕਾਲਜ ਵਿਖੇ ਸਿਹਤ ਵਿਭਾਗ ਦੀ ਮੈਡੀਕਲ ਟੀਮ ਵੱਲੋਂ ਕੀਤੇ ਕੋਰੋਨਾ ਟੈਸਟ


ਦਸੂਹਾ 7 ਨਵੰਬਰ (ਚੌਧਰੀ) : ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐੱਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਚੇਅਰਮੈਨ ਚੌ. ਕੁਮਾਰ ਸੈਣੀ ਨੇ ਗੱਲਬਾਤ ਕਰਦਿਆ ਦੱਸਿਆ ਕਿ ਪੰਜਾਬ ਸਰਕਾਰ ਅਤੇ ਐਸ.ਡੀ.ਐਮ ਦਸੂਹਾ ਦੇ ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਡਾ. ਧਰਮਪਾਲ ਅਤੇ ਉਹਨਾਂ ਦੀ ਟੀਮ ਵੱਲੋਂ ਮੈਨੇਜਮੈਂਟ ਅਤੇ ਸਮੁੱਚੇ ਸਟਾਫ ਦਾ ਕੋਰੋਨਾ ਟੈਸਟ ਕੀਤਾ ਗਿਆ।

ਜਿਵੇਂ ਕਿ 16 ਨਵੰਬਰ ਤੋਂ ਪੰਜਾਬ ਸਰਕਾਰ ਦੇ ਗ੍ਰਹਿ ਮੰਤਰਾਲੇ ਦੇ ਹੁਕਮਾਂ ਮੁਤਾਬਿਕ ਕਾਲਜ ਅਤੇ ਯੂਨੀਵਰਸਿਟੀਆਂ ਖੋਲੀਆਂ ਜਾ ਰਹੀਆਂ ਹਨ। ਸਰਕਾਰ ਚਾਹੁੰਦੀ ਹੈ ਕਿ ਕਾਲਜ ਖੋਲਣ ਤੋਂ ਪਹਿਲਾ ਸਾਰੇ ਸਟਾਫ਼ ਦਾ ਕੋਰੋਨਾ ਟੈਸਟ ਕਰਵਾਇਆ ਜਾਵੇ।

Related posts

Leave a Reply