ਕੋਰੋਨਾ ਦਾ ਕਹਿਰ ਲਗਾਤਾਰ ਜਾਰੀ,ਅੱਜ 27 ਹੋਰ ਲੋਕ ਆਏ ਕੋਰੋਨਾ ਦੀ ਚਪੇਟ ‘ਚ


ਜਿਲਾ ਪਠਾਨਕੋਟ ਵਿੱਚ ਕੁੱਲ 3591 ਕੋਰੋਨਾ ਪਾਜੀਟਿਵ, 2637 ਲੋਕ ਨੇ ਕੀਤਾ ਕੋਰੋਨਾ ਰਿਕਵਰ, ਐਕਟਿਵ ਕੇਸ 880

ਅੱਜ ਜਿਲਾ ਪਠਾਨਕੋਟ ਵਿੱਚ 4 ਹੋਰ ਕੋਰੋਨਾ ਪਾਜੀਟਿਵ ਦੀ ਹੋਈ ਮੋਤ,ਕੋਰੋਨਾ ਨਾਲ ਮਰਨ ਵਾਲਿਆਂ ਦੀ ਸੰਖਿਆ ਹੋਈ 76

ਡਿਪਟੀ ਕਮਿਸ਼ਨਰ ਵਲੋਂ ਮਿਸ਼ਨ ਫਤਿਹ ਅਧੀਨ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਜਿਮੇਦਾਰੀ ਨਾਲ ਕੀਤੀ ਜਾਵੇ : ਡਿਪਟੀ ਕਮਿਸ਼ਨਰ

ਪਠਾਨਕੋਟ,29 ਸਤੰਬਰ (ਰਜਿੰਦਰ ਸਿੰਘ ਰਾਜਨ ਬਿਊਰੋ ਚੀਫ) : ਜਿਲਾ ਪਠਾਨਕੋਟ ਵਿੱਚ ਮੰਗਲਵਾਰ ਨੂੰ 27 ਲੋਕਾਂ ਦੀ ਰਿਪੋਰਟ ਕਰੋਨਾ ਪਾਜੀਟਿਵ ਆਈ ਹੈ, ਇਸ ਤੋਂ ਇਲਾਵਾ ਡਿਸਚਾਰਜ ਪਾਲਿਸੀ ਅਧੀਨ ਅੱਜ 73 ਲੋਕਾਂ ਨੂੰ ਨਿਰਧਾਰਤ ਸਮਾਂ ਪੂਰਾ ਕਰਨ ਤੇ ਅਤੇ ਕਿਸੇ ਵੀ ਤਰਾਂ ਦਾ ਕੋਈ ਕੋਰੋਨਾ ਲੱਛਣ ਨਾ ਹੋਣ ਤੇ ਘਰ੍ਹਾਂ ਲਈ ਰਵਾਨਾਂ ਕੀਤਾ ਗਿਆ।

ਇਹ ਪ੍ਰਗਟਾਵਾ ਸ੍ਰੀ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕੀਤਾ। ਜਿਕਰਯੋਗ ਹੈ ਕਿ ਮੰਗਲਵਾਰ ਨੂੰ 4 ਕੋਰੋਨਾ ਪਾਜੀਟਿਵ ਲੋਕਾਂ ਦੀ ਇਲਾਜ ਦੋਰਾਨ ਮੋਤ ਹੋ ਗਈ ਇਸ ਤਰ੍ਹਾਂ ਜਿਲ੍ਹਾ ਪਠਾਨਕੋਟ ਵਿੱਚ ਕੋਰੋਨਾ ਪਾਜੀਟਿਵ ਹੋਣ ਕਾਰਨ ਇਲਾਜ ਦੋਰਾਨ ਮਰਨ ਵਾਲਿਆਂ ਦੀ ਸੰਖਿਆ 76 ਹੋ ਗਈ ਹੈ।

ਉਨਾਂ ਕਿਹਾ ਕਿ ਸਾਰੇ ਜਿਲ੍ਹਾ ਨਿਵਾਸੀਆਂ ਦਾ ਫਰਜ ਬਣਦਾ ਹੈ ਕਿ ਕਰੋਨਾ ਮਹਾਂਮਾਰੀ ਦੇ ਪ੍ਰਸਾਰ ਨੂੰ ਰੋਕਣ ਦੇ ਲਈ ਅਪਣਾ ਸਹਿਯੋਗ ਦੇਣ ਅਤੇ ਇਸ ਸਮੇਂ ਸਭ ਤੋਂ ਵੱਡਾ ਜਿਲ੍ਹਾ ਪ੍ਰਸਾਸਨ ਦਾ ਸਹਿਯੋਗ ਹੋਵੇਗਾ ਕਿ ਹਰੇਕ ਨਾਗਰਿਕ ਮਿਸ਼ਨ ਫਤਿਹ ਅਧੀਨ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕਰੇ। ਉਨਾਂ ਕਿਹਾ ਕਿ ਅਗਰ ਅਸੀਂ ਹਦਾਇਤਾਂ ਦੀ ਪਾਲਣਾ ਕਰਾਂਗੇ ਤਾਂ ਕੋਰੋਨਾ ਮਹਾਂਮਾਰੀ ਦਾ ਵਿਸਥਾਰ ਨਹੀਂ ਹੋਵੇਗਾ ਅਤੇ ਅਸੀਂ ਕਰੋਨਾ ਦੀ ਇਸ ਲੜੀ ਨੂੰ ਤੋੜ ਸਕਾਂਗੇ। ਉਨਾਂ ਕਿਹਾ ਕਿ ਆਓ ਕੋਰੋਨਾ ਮਹਾਂਮਾਰੀ ਪ੍ਰਤੀ ਜਾਗਰੁਕ ਹੋਈਏ ਅਤੇ ਜਿਲ੍ਹਾ ਪਠਾਨਕੋਟ ਨੂੰ ਕੋਰੋਨਾ ਮੁਕਤ ਕਰਨ ਲਈ ਅਪਣਾ ਸਹਿਯੋਗ ਦੇਈਏ।

ਉਨਾਂ ਕਿਹਾ ਕਿ ਹੁਣ ਜਿਲਾ ਪਠਾਨਕੋਟ ਵਿੱਚ ਕੁੱਲ 3591ਕੇਸ ਕੋਰੋਨਾ ਪਾਜੀਟਿਵ ਦੇ ਹਨ। ਜਿਨ੍ਹਾਂ ਵਿੱਚੋਂ 2637 ਲੋਕ ਪੰਜਾਬ ਸਰਕਾਰ ਦੀ ਡਿਸਚਾਰਜ ਪਾਲਿਸੀ ਅਧੀਨ ਕੋਰੋਨਾ ਵਾਈਰਸ ਨੂੰ ਰਿਕਵਰ ਕਰ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਇਸ ਸਮੇਂ ਜਿਲਾ ਪਠਾਨਕੋਟ ਵਿੱਚ 880 ਕੇਸ ਕਰੋਨਾ ਪਾਜੀਟਿਵ ਦੇ ਐਕਟਿਵ ਹਨ ਅਤੇ ਹੁਣ ਤੱਕ 76 ਲੋਕਾਂ ਦੀ ਕਰੋਨਾ ਪਾਜੀਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ।

Related posts

Leave a Reply