ਕਾਰਪੋਰੇਸ਼ਨ ਵੱਲੋਂ ਟੀਮਾਂ ਬਣਾ ਕੇ ਕੋਵਿਡ-19 ਦੇ ਚਲਦਿਆਂ ਗਲੀਆਂ ਮੁਹੱਲਿਆਂ ਨੂੰ ਕਰਵਾਇਆ ਸੈਨੀਟਾਈਜ ਅਤੇ ਫੋਗਿੰਗ

ਜਾਗਰੁਕਤਾ ਪ੍ਰੋਗਰਾਮ ਅਧੀਨ ਮਿਸ਼ਨ ਫਤਿਹ ਦੀਆਂ ਹਦਾਇਤਾਂ ਤੋਂ ਲੋਕਾਂ ਨੂੰ ਕਰਵਾਇਆ ਜਾਂਦਾ ਹੈ ਜਾਗਰੁਕ

ਪਠਾਨਕੋਟ, 22 ਅਗਸਤ ( ਰਜਿੰਦਰ ਸਿੰਘ ਰਾਜਨ ) : ਕਰੋਨਾ ਵਾਈਰਸ ਦੇ ਵੱਧ ਰਹੇ ਪ੍ਰਸਾਰ ਨੂੰ ਵੇਖਦਿਆਂ ਕਾਰਪੋਰੇਸ਼ਨ ਪਠਾਨਕੋਟ ਵੱਲੋਂ ਵਿਸ਼ੇਸ ਟੀਮਾਂ ਬਣਾ ਕੇ ਗਲੀਆਂ ਅਤੇ ਮੁਹੱਲਿਆਂ ਵਿੱਚ ਸੈਟੀਟਾਈਜ ਅਤੇ ਫੋਗਿੰਗ ਕਰਵਾਈ ਗਈ ਹੈ ਅਤੇ ਲੋਕਾਂ ਨੂੰ ਕਰੋਨਾ ਦੇ ਪ੍ਰਭਾਵ ਤੋਂ ਬਾਹਰ ਕੱਢਣ ਦੇ ਲਈ ਜਾਗਰੁਕ ਵੀ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸ਼ਨ ਫਤਿਹ ਅਧੀਨ ਲੋਕਾਂ ਨੂੰ ਡੋਰ ਟੂ ਡੋਰ ਜਾਗਰੁਕ ਵੀ ਕੀਤਾ ਜਾ ਰਿਹਾ ਹੈ।

ਜਾਣਕਾਰੀ ਦਿੰਦਿਆਂ ਸੁਰਿੰਦਰ ਸਿੰਘ ਵਧੀਕ ਕਮਿਸ਼ਨਰ ਕਾਰਪੋਰੇਸ਼ਨ ਪਠਾਨਕੋਟ ਨੇ ਦੱਸਿਆ ਕਿ ਨਗਰ ਨਿਗਮ ਪਠਾਨਕੋਟ ਵੱੱਲੋਂ ਕਰੋਨਾ ਵਾਈਰਸ ਤੋਂ ਬਚਾਓ ਲਈ ਵਿਸ਼ੇਸ ਟੀਮਾਂ ਬਣਾਕੇ ਪਿਛਲੇ ਦੋ ਹਫਤਿਆਂ ਵਿੱਚ ਪਠਾਨਕੋਟ ਵਿੱਚ ਸੈਨੀਟਾਈਜੇਸ਼ਨ ਅਤੇ ਫੋਗਿੰਗ ਦਾ ਕੰਮ ਕਰਵਾਇਆ ਗਿਆ ਹੈ।ਉਨਾਂ ਦੱਸਿਆ ਕਿ ਪਠਾਨਕੋਟ ਵਿੱਚ ਪ੍ਰਤੀਦਿਨ 4 ਟੀਮਾਂ ਜਿਨ੍ਹਾਂ ਵਿੱਚ 3 ਸੋਲਡਰ ਮੋਨਟਿਡ ਮਸੀਨਾਂ ਅਤੇ ਇੱਕ ਡੈਨੀ ਫੋਗ ਪੰਪ ਜੋ ਆਟੋ ਤੇ ਲੋਡਿਡ ਹੈ ਦੇ ਨਾਲ ਸਵੇਰ ਦੀ ਸਿਫਟ ਵਿੱਚ 4 ਵਾਰਡਾਂ ਅਤੇ ਸਾਮ ਦੀ ਸਿਫਟ ਵਿੱਚ 4 ਵਾਰਡਾਂ ਵਿੱਚ ਸੈਨੀਟਾਈਜੇਸ਼ਨ ਅਤੇ ਫੋਗਿੰਗ ਕੀਤੀ ਗਈ ਹੈ।

ਇਸ ਦੇ ਨਾਲ ਹੀ ਲੋਕਾਂ ਨੂੰ ਸਾਫ ਸਫਾਈ ਬਣਾਈ ਰੱਖਣ ਦੇ ਲਈ ਅਤੇ ਮਿਸ਼ਨ ਫਤਿਹ ਅਧੀਨ ਦਿੱਤੀਆਂ ਜਾ ਰਹੀਆਂ ਕਰੋਨਾ ਬਚਾਓ ਲਈ ਹਦਾਇਤਾਂ ਤੋਂ ਵੀ ਜਾਣੂ ਕਰਵਾਇਆ ਜਾਂਦਾ ਹੈ। ਉਨਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਵਿਡ-19 ਦੇ ਚਲਦਿਆਂ ਅਪਣੇ ਘਰਾਂ ਦੇ ਆਲੇ ਦੁਆਲੇ ਸਾਫ ਸਫਾਈ ਰੱਖੋਂ ਅਤੇ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਵੀ ਕਰੋ।

Related posts

Leave a Reply