ਵੱਡੀ ਖ਼ਬਰ : ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਕਾਰਨ 380 ਲੋਕਾਂ ਦੀ ਮੌਤ, 10,667 ਨਵੇਂ ਕੇਸ

ਦਿੱਲ੍ਹੀ : ਦੇਸ਼ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਕਾਰਨ 380 ਲੋਕਾਂ ਦੀ ਮੌਤ ਤੋਂ ਬਾਅਦ ਇਸ ਬਿਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ 10,000 ਦੇ ਕਰੀਬ ਹੋ ਗਈ ਹੈ।

ਪਿਛਲੇ 24 ਘੰਟਿਆਂ ਵਿੱਚ, ਕੋਰੋਨਾ ਦੇ 10,667 ਨਵੇਂ ਕੇਸ ਸਾਹਮਣੇ ਆਏ ਜਦੋਂ ਕਿ 10,215 ਕਰੋਨਾ ਤੋਂ ਮੁਕਤ ਹੋ ਗਏ ਹਨ ।

ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਮੰਗਲਵਾਰ ਨੂੰ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਨਵੇਂ ਕੇਸਾਂ ਨਾਲ ਸੰਕਰਮਿਤ ਵਿਅਕਤੀਆਂ ਦੀ ਗਿਣਤੀ ਵਧ ਕੇ 3,43,091 ਹੋ ਗਈ ਹੈ, ਜੋ ਕੇ ਬੇਹਦ ਚਿੰਤਾ ਦਾ ਵਿਸ਼ਾ ਹੈ ।

Related posts

Leave a Reply