ਕੇ.ਐੱਮ.ਐਸ ਕਾਲਜ ਵੱਲੋਂ ਲਦਾਖ ਦੀ ਗਲਵਾਨ ਘਾਟੀ ਦੇ ਸ਼ਹੀਦਾਂ ਨੂੰ ਸਲਾਮ ਕਰਦੇ ਹੋਏ ਦਿੱਤੀ ਸ਼ਰਧਾਂਜ਼ਲੀ

ਚੀਨ ਦੀਆਂ ਚੀਜ਼ਾਂ ਦਾ ਬਹਿਸ਼ਕਾਰ ਕਰਕੇ ਸਵਦੇਸ਼ੀ ਵਸਤਾਂ ਅਤੇ ਚੀਜ਼ਾਂ ਅਪਨਾਈਆਂ ਜਾਣ : ਚੇਅਰਮੈਨ ਚੌ.ਕੁਮਾਰ ਸੈਣੀ


ਦਸੂਹਾ / ਹੁਸਿਆਰਪੁਰ 25 ਜੂਨ ( ਚੌਧਰੀ ) : ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ. ਐੱਮ.ਐਸ ਕਾਲਜ ਆਫ ਆਈ.ਟੀ.ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਵੱਲੋਂ ਲਦਾਖ਼ ਦੀ ਗਲਵਾਨ ਘਾਟੀ ਵਿਚ ਸ਼ਹੀਦ ਹੋਏ ਜਵਾਨਾਂ ਨੂੰ ਸਲਾਮ ਕਰਦੇ ਹੋਏ ਸ਼ਰਧਾਂਜਲੀ ਦਿੱਤੀ।

ਇਸ ਮੌਕੇ ਤੇ ਚੇਅਰਮੈਨ ਚੌ. ਕੁਮਾਰ ਸੈਣੀ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਚਲਾਏ ਸਵਦੇਸ਼ੀ ਅਤੇ ਲੋਕਲ-ਵੋਕਲ ਨਾਅਰੇ ਅਧੀਨ ਕਰੋਨਾ ਵਾਇਰਸ ਫੈਲਾਉਣ ਵਾਲੇ ਦੇਸ਼ ਚੀਨ ਦਾ ਬਹਿਸ਼ਕਾਰ ਕਰਨਾ ਚਾਹੀਦਾ ਹੈ ਅਤੇ ਇਹ ਅਸੀਂ ਚੀਨ ਦੀਆਂ ਚੀਜ਼ਾਂ ਦਾ ਬਹਿਸ਼ਕਾਰ ਕਰਦੇ ਹੋਏ ਸਵਦੇਸ਼ੀ ਵਸਤਾਂ ਅਤੇ ਚੀਜ਼ਾਂ ਨੂੰ ਅਪਣਾਉਣਾ ਚਾਹੀਦਾ ਹੈ।

ਜਿਸ ਨਾਲ ਦੇਸ਼ ਦੀ ਆਤਮ ਨਿਰਭਰਤਾ ਨੂੰ ਬਲ ਮਿਲੇਗਾ ਅਤੇ ਦੇਸ਼ ਦੀ ਆਰਥਿਕ ਸਥਿਤੀ ਬਹਿਤਰ ਹੋਵੇਗੀ।ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾਇਰੈਕਟਰ ਮਾਨਵ ਸੈਣੀ, ਪ੍ਰਿੰਸੀਪਲ ਡਾ. ਸ਼ਬਨਮ ਕੌਰ, ਗੁਰਪ੍ਰੀਤ ਸਿੰਘ, ਰਾਕੇਸ਼ ਕੁਮਾਰ, ਧੰਨਵੀਰ ਸਿੰਘ, ਲਖਵਿੰਦਰ ਕੌਰ, ਮਨਪ੍ਰੀਤ ਕੌਰ ਅਤੇ ਵਿਦਿਆਰਥੀ ਹਾਜਰ ਸਨ।

Related posts

Leave a Reply