ਹੁਣ ਤੱਕ 606 ਕਰੋਨਾ ਪੀੜਤ ਠੀਕ ਹੋ ਕੇ ਪਰਤੇ ਘਰ-ਡਿਪਟੀ ਕਮਿਸ਼ਨਰ, ਬੀਤੇ 24 ਘੰਟਿਆਂ ਦੌਰਾਨ 29 ਪਾਜੀਟਿਵ ਕੇਸ. READ MORE: CLICK HERE::

ਹੁਣ ਤੱਕ 606 ਕਰੋਨਾ ਪੀੜਤ ਠੀਕ ਹੋ ਕੇ ਪਰਤੇ ਘਰ-ਡਿਪਟੀ ਕਮਿਸ਼ਨਰ

ਜ਼ਿਲੇ ਅੰਦਰ ਹੁਣ ਤੱਕ ਲਏ ਗਏ ਕੁੱਲ 27887 ਸੈਂਪਲ

        ਬਠਿੰਡਾ, 16 ਅਗਸਤ (CDT NEWS ) : ਜ਼ਿਲੇ ਦੇ ਡਿਪਟੀ ਕਮਿਸ਼ਨਰ ਸ਼੍ਰੀ ਬੀ. ਸ਼੍ਰੀਨਿਵਾਸਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ ਜ਼ਿਲੇ ਅੰਦਰ ਕੋਵਿਡ-19 ਤਹਿਤ 27887 ਸੈਂਪਲ ਲਏ ਗਏ, ਜਿਨਾਂ ਵਿਚੋਂ ਕੁੱਲ 1271 ਪਾਜੀਟਿਵ ਕੇਸ ਆਏ ਇਨਾਂ ਵਿਚੋਂ 606 ਕਰੋਨਾ ਪੀੜਤ ਵਿਅਕਤੀ ਠੀਕ ਹੋ ਕੇ ਆਪੋ-ਆਪਣੇ ਘਰ ਪਰਤ ਗਏ। ਉਨਾਂ ਇਹ ਵੀ ਦੱਸਿਆ ਕਿ ਇਸ ਸਮੇਂ ਜ਼ਿਲੇ ਵਿੱਚ ਕੁੱਲ 519 ਕੇਸ ਐਕਟਿਵ ਹਨ ਅਤੇ 127 ਕੇਸ ਹੋਰ ਜਿਲ੍ਹਿਆਂ ਵਿੱਚ ਸਿ਼ਫਟ ਹੋ ਚੁੱਕੇ ਹਨ।

       ਡਿਪਟੀ ਕਮਿਸ਼ਨਰ ਨੇ ਅੱਗੇ ਇਹ ਵੀ ਦੱਸਿਆ ਕਿ ਹੁਣ ਤੱਕ ਕਰੋਨਾ ਪ੍ਰਭਾਵਿਤ 19 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ ਬੀਤੇ 24 ਘੰਟਿਆਂ ਦੌਰਾਨ 29 ਪਾਜੀਟਿਵ, 380 ਨੈਗੇਟਿਵ ਰਿਪੋਰਟਾਂ ਤੇ 54 ਵਿਅਕਤੀ ਕਰੋਨਾ ਨੂੰ ਮਾਤ ਦੇ ਕੇ ਆਪੋ-ਆਪਣੇ ਘਰ ਚਲੇ ਗਏ। 

ਡਿਪਟੀ ਕਮਿਸ਼ਨਰ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਹਰ ਹਾਲਤ ਵਿੱਚ ਸਰਕਾਰ ਵੱਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਨਾ ਯਕੀਨੀ ਬਣਾਉਣ, ਤਾਂ ਜੋ ਕੋਵਿਡ-19 ਨੂੰ ਹਰਾਉਣ ਲਈ ਚਲਾਈ ਗਈ ਮੁਹਿੰਮ ਨੂੰ ਸਫ਼ਲ ਬਣਾਇਆ ਜਾ ਸਕੇ।

ਡਿਪਟੀ ਕਮਿਸ਼ਨਰ ਨੇ ਜ਼ਿਲਾ ਵਾਸੀਆਂ ਨੂੰ ਸੁਚੇਤ ਕਰਦਿਆਂ ਕਿਹਾ ਇਸ ਵਾਇਰਸ ਤੋਂ ਬਚਣ ਲਈ ਹਰ ਵਿਅਕਤੀ ਮਾਸਕ ਪਹਿਨਣਾ ਯਕੀਨੀ ਬਣਾਵੇ। ਇਸ ਤੋਂ ਇਲਾਵਾ ਆਪਸ ਵਿੱਚ ਦੂਰੀ ਬਣਾ ਕੇ ਰੱਖੀ ਜਾਵੇ। ਹੱਥਾਂ ਨੂੰ ਸੈਨੀਟਾਈਜ਼ਰ ਨਾਲ ਸਾਫ਼ ਕੀਤਾ ਜਾਵੇ। ਉਨਾਂ ਬਜ਼ੁਰਗਾਂ ਅਤੇ ਬੱਚਿਆਂ ਨੂੰ ਖਾਸ਼ ਅਪੀਲ ਕੀਤੀ ਕਿ ਉਹ ਆਪਣੇ ਘਰ ਤੋਂ ਬਾਹਰ ਨਿਕਲਣ ਤੋਂ ਪ੍ਰਹੇਜ਼ ਕਰਨ।

Related posts

Leave a Reply