ਡਿਪਟੀ ਕਮਿਸ਼ਨਰ ਵਲੋਂ ਆਵਾਰਾ ਪਸ਼ੂਆਂ ਨੂੰ ਗਊਸ਼ਾਲਾ ’ਚ ਲਿਜਾਣ ਲਈ ਵਿਸ਼ੇਸ਼ ਮੁਹਿੰਮ ਦੇ ਹੁਕਮ

ਡਿਪਟੀ ਕਮਿਸ਼ਨਰ ਵਲੋਂ ਆਵਾਰਾ ਪਸ਼ੂਆਂ ਨੂੰ ਗਊਸ਼ਾਲਾ ’ਚ ਲਿਜਾਣ ਲਈ ਵਿਸ਼ੇਸ਼ ਮੁਹਿੰਮ ਦੇ ਹੁਕਮ
 ਫੜੇ ਜਾਣ ਵਾਲੇ ਆਵਾਰਾ ਪਸ਼ੂ ਫਲਾਹੀ ਗਊਸ਼ਾਲਾ ’ਚ ਰੱਖੇ ਜਾਣਗੇ
ਹੁਸ਼ਿਆਰਪੁਰ, 13 ਅਗਸਤ (ਆਦੇਸ਼ ) :
ਸ਼ਹਿਰ ਵਿੱਚ ਵੱਧ ਰਹੀ ਆਵਾਰਾ ਪਸ਼ੂਆਂ ਦੀ ਸਮੱਸਿਆ ਦਾ ਗੰਭੀਰ ਨੋਟਿਸ ਲੈਂਦਿਆਂ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਨਗਰ ਨਿਗਮ ਹੁਸ਼ਿਆਰਪੁਰ ਨੂੰ ਇਨ੍ਹਾਂ ਪਸ਼ੂਆਂ ਨੂੰ ਫੜਨ ਅਤੇ ਫਲਾਹੀ ਪਿੰਡ ਵਿਚਲੀ ਗਊਸ਼ਾਲਾ ਵਿੱਚ ਰੱਖਣ ਲਈ ਵਿਸ਼ੇਸ਼ ਮੁਹਿੰਮ ਚਲਾਉਣ ਦੇ ਹੁਕਮ ਦਿੱਤੇ।
ਅੱਜ ਇਥੇ ਨਗਰ ਨਿਗਮ ਦੇ ਕਮਿਸ਼ਨਰ, ਆਰ.ਟੀ.ਏ ਪਸ਼ੂ ਪਾਲਣ ਵਿਭਾਗ ਅਤੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਜ਼ਿਲ੍ਹਾ ਅਧਿਕਾਰੀਆਂ ਨਾਲ ਆਵਾਰਾ ਪਸ਼ੂਆਂ ਦੀ ਸਮੱਸਿਆ ਬਾਬਤ ਮੀਟਿੰਗ ਕਰਦਿਆਂ ਕਿਹਾ ਕਿ ਇਸ ਸਮੱਸਿਆ ਤੋਂ ਲੋਕਾਂ ਨੂੰ ਨਿਜਾਤ ਦਿਵਾਉਣ ਲਈ ਅਸਰਦਾਰ ਮੁਹਿੰਮ ਚਲਾਈ ਜਾਵੇ। ਉਨ੍ਹਾਂ ਕਿਹਾ ਕਿ ਨਗਰ ਨਿਗਮ ਵਲੋਂ ਇਸ ਮੁਹਿੰਮ ਲਈ ਇਕ ਨੋਡਲ ਅਫ਼ਸਰ ਨਿਯੁਕਤ ਕੀਤਾ ਜਾਵੇ ਤਾਂ ਜੋ ਮੁਹਿੰਮ ਦੀ ਨਜ਼ਰਸਾਨੀ ਕੀਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਟਰਾਂਸਪੋਰਟ ਅਧਿਕਾਰੀ ਟਰਾਂਸਪੋਰਟ ਦੇ ਲੋੜੀਂਦੇ ਪ੍ਰਬੰਧ ਕਰਨਗੇ ਜਦਕਿ ਪਸ਼ੂ ਪਾਲਣ ਵਿਭਾਗ ਫੜੇ ਜਾਣ ਵਾਲੇ ਪਸ਼ੂਆਂ ਦੀ ਦੇਖ-ਭਾਲ ਲਈ ਡਾਕਟਰ ਮੁਹੱਈਆ ਕਰਵਾਉਣਗੇ।
ਅਪਨੀਤ ਰਿਆਤ ਨੇ ਕਮਿਸ਼ਨਰ ਨਗਰ ਨਿਗਮ ਨੂੰ ਨਿਰਦੇਸ਼ ਦਿੱਤੇ ਕਿ ਇਹ ਮੁਹਿੰਮ ਪੂਰੀ ਸਰਗਰਮੀ ਅਤੇ ਅਸਰਦਾਰ ਢੰਗ ਨਾਲ ਨੇਪਰੇ ਚਾੜ੍ਹੀ ਜਾਵੇ ਜਿਸ ਨਾਲ ਭਵਿੱਖ ਵਿੱਚ ਮੰਦਭਾਗੀਆਂ ਘਟਨਾਵਾਂ ਹੋਣੋ ਰੋਕੀਆਂ ਜਾ ਸਕਣ। ਉਨ੍ਹਾਂ ਦੱਸਿਆ ਕਿ ਮੁੱਢਲੇ ਤੌਰ ’ਤੇ ਇਹ ਮੁਹਿੰਮ 2 ਹਫ਼ਤੇ ਲਈ ਸ਼ੁਰੂ ਕੀਤੀ ਜਾ ਰਹੀ ਹੈ ਜੋ ਅੱਗੋਂ ਤੋਂ ਵੀ ਜਾਰੀ ਰਹੇਗੀ ਤਾਂ ਜੋ ਕੋਈ ਜਾਨੀ-ਮਾਲੀ ਨੁਕਸਾਨ ਹੋਣੋ ਰੋਕਿਆ ਜਾ ਸਕੇ। ਅਗਲੇ ਦਿਨਾਂ ਵਿੱਚ ਮੁਹਿੰਮ ਨੂੰ ਹੋਰ ਤੇਜ਼ ਕਰਨ ਸਬੰਧੀ ਕਹਿੰਦਿਆਂ ਡਿਪਟੀ ਕਮਿਸ਼ਨਰ ਨੇ ਲੋਕਾਂ ਤੋਂ ਸਹਿਯੋਗ ਦੀ ਮੰਗ ਕੀਤੀ ਅਤੇ ਪਸ਼ੂ ਮਾਲਕ ਅਜਿਹੇ ਪਸ਼ੂਆਂ ਨੂੰ ਸੜਕਾਂ ’ਤੇ ਖੁੱਲ੍ਹੇ ਨਾ ਛੱਡਣ। ਉਨ੍ਹਾਂ ਕਿਹਾ ਕਿ ਫਲਾਹੀ ਪਿੰਡ ਵਿਚਲੀ ਗਊਸ਼ਾਲਾ ਵਿੱਚ ਪਸ਼ੂਆਂ ਦੀ ਸਾਂਭ-ਸੰਭਾਲ ਦੇ ਮੁਕੰਮਲ ਪ੍ਰਬੰਧ ਕੀਤੇ ਗਏ ਹਨ

Related posts

Leave a Reply