ਕੋਵਿਡ-19 ਦੇ ਪ੍ਰਭਾਵ ਨੂੰ ਰੋਕਣ ਲਈ ਸੈਕਟਰ ਅਫ਼ਸਰਾਂ ਨੂੰ ਉਲੰਘਣਾ ਕਰਨ ਵਾਲਿਆਂ ‘ਤੇ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ -ਡਿਪਟੀ ਕਮਿਸ਼ਨਰ

ਮਿਸ਼ਨ ਫਤਿਹ ; ਹਦਾਇਤਾਂ ਦਾ ਸਖਤੀ ਨਾਲ ਪਾਲਣ ਯਕੀਨੀ ਬਣਾਇਆ ਜਾਵੇ : ਡਿਪਟੀ ਕਮਿਸ਼ਨਰ
-ਮੀਟਿੰਗ ‘ਚ ਸੈਕਟਰ ਅਫ਼ਸਰਾਂ ਨੂੰ ਉਲੰਘਣਾ ਕਰਨ ਵਾਲਿਆਂ ‘ਤੇ ਸਖ਼ਤ ਕਾਰਵਾਈ ਕਰਨ ਦੇ ਦਿੱਤੇ ਨਿਰਦੇਸ਼
-ਕਿਹਾ, ਹੋਟਲਾਂ ਅਤੇ ਰੈਸਟੋਰੈਂਟਾਂ ਵਲੋਂ ਉਲੰਘਣਾ ਸਾਹਮਣੇ ਆਉਣ ‘ਤੇ ਦਰਜ ਕੀਤੀ ਜਾਵੇ ਐਫ.ਆਈ.ਆਰ
-ਮਾਸਕ ਦੀ ਵਰਤੋਂ ਨਾ ਕਰਨ ਅਤੇ ਜਨਤਕ ਥਾਵਾਂ ‘ਤੇ ਥੁੱਕਣ ਵਾਲਿਆਂ ਨੂੰ ਹੁਣ ਤੱਕ ਕੀਤਾ 51 ਲੱਖ ਰੁਪਏ ਤੋਂ ਵੱਧ ਦਾ ਜੁਰਮਾਨਾ
ਹੁਸ਼ਿਆਰਪੁਰ, 25 ਜੂਨ ( ਆਦੇਸ਼ ) : ਪੰਜਾਬ ਸਰਕਾਰ ਵਲੋਂ ਜਿੱਥੇ ਕੋਵਿਡ-19 ਦੇ ਪ੍ਰਭਾਵ ਨੂੰ ਰੋਕਣ ਲਈ ‘ਮਿਸ਼ਨ ਫਤਿਹ’ ਤਹਿਤ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ, ਉਥੇ ਸਮੇਂ-ਸਮੇਂ ‘ਤੇ ਜਾਰੀ ਕੀਤੀਆਂ ਜਾ ਰਹੀਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਪ੍ਰਤੀ ਵੀ ਸਖਤੀ ਦਿਖਾਈ ਜਾ ਰਹੀ ਹੈ, ਤਾਂ ਜੋ ਨਿਯਮਾਂ ਦੀ ਪਾਲਣਾ ਯਕੀਨੀ ਬਣਾ ਕੇ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਠੱਲ• ਪਾਈ ਜਾ ਸਕੇ।

ਅੱਜ ਡਿਪਟੀ ਕਮਿਸ਼ਨਰ ਸ਼੍ਰੀਮਤੀ ਅਪਨੀਤ ਰਿਆਤ ਨੇ ਜ਼ਿਲ•ਾ ਪ੍ਰਬੰਧਕੀ ਕੰਪਲੈਕਸ ਵਿਖੇ ਸੈਕਟਰ ਅਫ਼ਸਰਾਂ ਨਾਲ ਮੀਟਿੰਗ ਕਰਕੇ ਹਦਾਇਤ ਕੀਤੀ ਕਿ ਕੋਵਿਡ-19 ਦੇ ਮੱਦੇਨਜ਼ਰ ਜਾਰੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ। ਉਨ•ਾਂ ਕਿਹਾ ਕਿ ਸਿਵਲ ਅਤੇ ਜ਼ਿਲ•ਾ ਪੁਲਿਸ ਦੇ ਅਧਿਕਾਰੀ ਸਾਂਝੇ ਤੌਰ ‘ਤੇ ਇਕ ਮੁਹਿੰਮ ਵਿੱਢ ਕੇ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟਣੇ ਆਰੰਭ ਕਰਨ।
          ਸ਼੍ਰੀਮਤੀ ਅਪਨੀਤ ਰਿਆਤ ਨੇ ਕਿਹਾ ਕਿ ਕੋਵਿਡ-19 ਨੂੰ ਫੈਲਣ ਤੋਂ ਰੋਕਣ ਲਈ ਸ਼ੁਰੂ ਕੀਤੇ ਗਏ ‘ਮਿਸ਼ਨ ਫਤਿਹ’ ਤਹਿਤ ਮਾਸਕ ਦੀ ਵਰਤੋਂ ਨਾ ਕਰਨ, ਜਨਤਕ ਥਾਵਾਂ ‘ਤੇ ਥੁੱਕਣ ਅਤੇ ਸਮਾਜਿਕ ਦੂਰੀ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟਕੇ ਜੁਰਮਾਨੇ ਵਸੂਲੇ ਜਾਣ। ਉਨ•ਾਂ ਕਿਹਾ ਕਿ ਮਾਸਕ ਦੀ ਵਰਤੋਂ ਨਾ ਕਰਨ ਅਤੇ ਜਨਤਕ ਥਾਵਾਂ ‘ਤੇ ਥੁੱਕਣ ਵਾਲਿਆਂ ਨੂੰ ਹੁਣ ਤੱਕ 51 ਲੱਖ, 10 ਹਜ਼ਾਰ 300 ਰੁਪਏ ਜੁਰਮਾਨਾ ਕੀਤਾ ਗਿਆ ਹੈ। ਉਨ•ਾਂ ਕਿਹਾ ਕਿ ਦੁਕਾਨਾਂ, ਫੈਕਟਰੀਆਂ, ਬੈਂਕਾਂ ਆਦਿ ਵਿੱਚ ਵੀ ਕੋਵਿਡ-19 ਦੇ ਮੱਦੇਨਜ਼ਰ ਗੰਭੀਰਤਾ ਨਾਲ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਇਸ ਤੋਂ ਇਲਾਵਾ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫਿਊ ਜਾਰੀ ਹੈ, ਇਸ ਲਈ ਕਰਫਿਊ ਨੂੰ ਵੀ ਸੁਚਾਰੂ ਢੰਗ ਨਾਲ ਲਾਗੂ ਕਰਵਾਇਆ ਜਾਵੇ।
        ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹੋਟਲਾਂ, ਰੈਸਟੋਰੈਂਟਾਂ, ਮੈਰਿਜ ਪੈਲੇਸਾਂ ਆਦਿ ਨੂੰ ਸ਼ਾਮ 8 ਵਜੇ ਤੱਕ ਕੁੱਲ ਸਮਰੱਥਾ ਦਾ 50 ਫੀਸਦੀ ਜਾਂ 50 ਮਹਿਮਾਨ (ਜੋ ਵੀ ਘੱਟ ਹੋਵੇ) ਦੀ ਸ਼ਰਤ ‘ਤੇ  ਖੋਲ•ਣ ਦੀ ਆਗਿਆ ਦਿੱਤੀ ਗਈ ਹੈ। ਉਨ•ਾਂ ਸੈਕਟਰ ਅਫ਼ਸਰਾਂ ਨੂੰ ਜਿੱਥੇ ਹੋਟਲ ਅਤੇ ਰੈਸਟੋਰੈਂਟਾਂ ਨਾਲ ਮੀਟਿੰਗ ਕਰਕੇ ਹੁਕਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਕਿਹਾ, ਉਥੇ ਸਖ਼ਤ ਹਦਾਇਤ ਕੀਤੀ ਕਿ ਜੇਕਰ ਕੋਈ ਹੋਟਲ, ਰੈਸਟੋਰੈਂਟ, ਮੈਰਿਜ ਪੈਲੇਸ ਉਲੰਘਣਾ ਕਰਦਾ ਸਾਹਮਣੇ ਆਇਆ, ਤਾਂ ਉਸ ਖਿਲਾਫ ਐਫ.ਆਈ.ਆਰ ਦਰਜ ਕੀਤੀ ਜਾਵੇ। ਉਨ•ਾਂ ਇਹ ਵੀ ਹਦਾਇਤ ਕੀਤੀ ਕਿ ਉਕਤ ਛੋਟ ਦੌਰਾਨ ਸਮਾਜਿਕ ਦੂਰੀ ਬਰਕਰਾਰ ਰੱਖਣ ਤੋਂ ਇਲਾਵਾ ਮਾਸਕ ਅਤੇ ਸੈਨੇਟਾਈਜ਼ਰ ਦਾ ਪ੍ਰਯੋਗ ਯਕੀਨੀ ਬਣਾਇਆ ਜਾਵੇ। ਉਨ•ਾਂ ਕਿਹਾ ਕਿ ਇਨ•ਾਂ ਆਦੇਸ਼ਾਂ ਅਤੇ ਹਦਾਇਤਾਂ ਦੀ ਉਲੰਘਣਾ ਕਰਨ ‘ਤੇ ਆਪਦਾ ਪ੍ਰਬੰਧਨ ਐਕਟ 2005 ਦੀ ਧਾਰਾ 51 ਤੋਂ 60 ਅਤੇ ਭਾਰਤੀ ਦੰਡਾਵਲੀ ਦੀ ਧਾਰਾ 188 ਤਹਿਤ ਕਾਰਵਾਈ ਕੀਤੀ ਜਾਵੇਗੀ।

ਉਨ•ਾਂ ਸੈਕਟਰ ਅਫ਼ਸਰਾਂ ਨੂੰ ਦੋਪਹੀਆ ਵਾਹਨਾਂ ‘ਤੇ ਵੀ ਨਿਯਮਾਂ ਦੀ ਉਲੰਘਣਾ ਕਰਨ ‘ਤੇ ਕਾਰਵਾਈ ਆਰੰਭਣ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਹਰਬੀਰ ਸਿੰਘ, ਐਸ.ਡੀ.ਐਮ. ਗੜ•ਸ਼ੰਕਰ ਸ਼੍ਰੀ ਹਰਬੰਸ ਸਿੰਘ, ਐਸ.ਡੀ.ਐਮ. ਦਸੂਹਾ ਸ਼੍ਰੀਮਤੀ ਜੋਤੀ ਬਾਲਾ, ਐਸ.ਡੀ.ਐਮ. ਮੁਕੇਰੀਆਂ ਸ਼੍ਰੀ ਅਸ਼ੋਕ ਕੁਮਾਰ, ਕਮਿਸ਼ਨਰ ਨਗਰ ਨਿਗਮ ਸ਼੍ਰੀ ਬਲਬੀਰ ਰਾਜ ਸਿੰਘ, ਸਹਾਇਕ ਕਮਿਸ਼ਨਰ (ਜ) ਸ਼੍ਰੀ ਕਿਰਪਾਲ ਵੀਰ ਸਿੰਘ, ਸਕੱਤਰ ਰਿਜ਼ਨਲ ਟਰਾਂਸਪੋਰਟ ਅਥਾਰਿਟੀ ਸ਼੍ਰੀ ਕਰਨ ਸਿੰਘ, ਏ.ਈ.ਟੀ.ਸੀ. ਸ਼੍ਰੀ ਅਵਤਾਰ ਸਿੰਘ ਕੰਗ, ਡੀ.ਡੀ.ਪੀ.ਓ. ਸ਼੍ਰੀ ਸਰਬਜੀਤ ਸਿੰਘ ਬੈਂਸ ਤੋਂ ਇਲਾਵਾ ਟ੍ਰੈਫਿਕ ਪੁਲਿਸ ਦੇ ਅਧਿਕਾਰੀ ਹਾਜ਼ਰ ਸਨ  

Related posts

Leave a Reply