LATEST : ਪ੍ਰਸ਼ਾਸ਼ਨ ਹੋਇਆ ਸਖ਼ਤ : 1242 ਘਰਾਂ ‘ਚੋਂ ਮਿਲਿਆ ਡੇਂਗੂ ਦਾ ਲਾਰਵਾ, 68 ਕੀਤੇ ਚਲਾਨ June 30, 2020June 30, 2020 Adesh Parminder Singh 1242 ਘਰਾਂ ‘ਚੋਂ ਮਿਲਿਆ ਡੇਂਗੂ ਦਾ ਲਾਰਵਾ, 68 ਕੀਤੇ ਚਲਾਨ-50 ਮੈਂਬਰੀ ਡੇਂਗੂ ਜਾਂਚ ਟੀਮ ਨੇ 15,665 ਘਰ ਅਤੇ 92,148 ਕੰਟੇਨਰ ਕੀਤੇ ਚੈਕ-ਕੋਵਿਡ ਅਤੇ ਡੇਂਗੂ ਤੋਂ ਬਚਾਅ ਲਈ ਸਾਵਧਾਨੀਆਂ ਵਰਤਣੀਆਂ ਬਹੁਤ ਜ਼ਰੂਰੀ : ਡਿਪਟੀ ਕਮਿਸ਼ਨਰਹੁਸ਼ਿਆਰਪੁਰ, 30 ਜੂਨ ( ਆਦੇਸ਼ ) : ਡਿਪਟੀ ਕਮਿਸ਼ਨਰ ਸ਼੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ 50 ਮੈਂਬਰੀ ਡੇਂਗੂ ਜਾਂਚ ਟੀਮ ਵਲੋਂ ਜਿਥੇ ਸਰਵੇ ਦੌਰਾਨ ਘਰ-ਘਰ ਜਾ ਕੇ ਜਨਤਾ ਨੂੰ ਡੇਂਗੂ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ, ਉਥੇ ‘ਮਿਸ਼ਨ ਫਤਿਹ’ ਤਹਿਤ ਕੋਵਿਡ-19 ਤੋਂ ਬਚਾਅ ਲਈ ਸਾਵਧਾਨੀਆਂ ਵਰਤਣ ਲਈ ਵੀ ਜਾਣੂ ਕਰਵਾਇਆ ਜਾ ਰਿਹਾ ਹੈ। ਉਨ•ਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਡੇਂਗੂ ਦਾ ਲਾਰਵਾ ਨਸ਼ਟ ਕਰਨ ਤੋਂ ਇਲਾਵਾ ਚਲਾਨ ਵੀ ਕੀਤੇ ਜਾ ਰਹੇ ਹਨ। ਉਨ•ਾਂ ਦੱਸਿਆ ਕਿ ਪਿਛਲੇ 8 ਦਿਨਾਂ ਵਿੱਚ ਟੀਮ ਵਲੋਂ 15,665 ਘਰਾਂ ਦੀ ਚੈਕਿੰਗ ਕੀਤੀ ਗਈ ਹੈ, ਜਿਨ•ਾਂ ਵਿਚੋਂ 1242 ਘਰਾਂ ਵਿੱਚ ਡੇਂਗੂ ਦਾ ਲਾਰਵਾ ਪਾਇਆ ਗਿਆ। ਇਸੇ ਤਰ•ਾਂ ਹੁਣ ਤੱਕ ਕੁੱਲ 92,148 ਕੰਟੇਨਰ ਚੈਕ ਕੀਤੇ ਗਏ, ਜਿਨ•ਾਂ ਵਿਚੋਂ 1358 ਕੰਟੇਨਰਾਂ ਵਿਚੋਂ ਡੇਂਗੂ ਦਾ ਲਾਰਵਾ ਪਾਇਆ ਗਿਆ। ਉਨ•ਾਂ ਦੱਸਿਆ ਕਿ ਟੀਮ ਵਲੋਂ ਮੌਕੇ ‘ਤੇ ਹੀ ਲਾਰਵਾ ਨਸ਼ਟ ਕਰਵਾਇਆ ਗਿਆ ਅਤੇ ਨਗਰ ਨਿਗਮ ਦੀ ਟੀਮ ਵਲੋਂ 68 ਚਲਾਨ ਵੀ ਕੀਤੇ ਗਏ ਹਨ। ਸ਼੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਡੇਂਗੂ ਅਤੇ ਕੋਵਿਡ-19 ਤੋਂ ਬਚਾਅ ਲਈ ਸਾਵਧਾਨੀਆਂ ਵਰਤਣਾ ਬਹੁਤ ਜ਼ਰੂਰੀ ਹਨ। ਉਨ•ਾਂ ਕਿਹਾ ਕਿ ਜ਼ਿਲ•ਾ ਪ੍ਰਸਾਸ਼ਨ ਵਲੋਂ ਹਰ ਸ਼ੁੱਕਰਵਾਰ ਡਰਾਈ ਡੇਅ ਮਨਾਇਆ ਜਾ ਰਿਹਾ ਹੈ, ਇਸ ਲਈ ਇਸ ਦਿਨ ਦਫਤਰਾਂ ਦੇ ਨਾਲ-ਨਾਲ ਘਰਾਂ ਵਿੱਚ ਵੀ ਫਰਿੱਜਾਂ ਅਤੇ ਕੂਲਰਾਂ ਆਦਿ ਦੀ ਸਫਾਈ ਕਰਨੀ ਯਕੀਨੀ ਬਣਾਈ ਜਾਵੇ। ਉਨ•ਾਂ ਦੱਸਿਆ ਕਿ ਡੇਂਗੂ ਦਾ ਮੱਛਰ ਹਫਤੇ ਵਿੱਚ ਅੰਡੇ ਤੋਂ ਪੂਰਾ ਮੱਛਰ ਬਣਦਾ ਹੈ, ਇਸ ਲਈ ਕੂਲਰਾਂ, ਗਮਲਿਆਂ, ਫਰਿਜ਼ਾਂ ਦੀ ਟਰੇਅ ਅਤੇ ਹੋਰ ਪਾਣੀ ਦੇ ਬਰਤਨਾਂ ਨੂੰ ਹਫਤੇ ਦੇ ਹਰ ਸ਼ੁੱਕਰਵਾਰ ਸਾਫ ਕੀਤਾ ਜਾਵੇ। ਇਸ ਤੋਂ ਇਲਾਵਾ ਕੋਵਿਡ-19 ਤੋਂ ਬਚਾਅ ਲਈ ਸਮਾਜਿਕ ਦੂਰੀ ਬਰਕਰਾਰ ਰੱਖਦਿਆਂ ਮਾਸਕ ਅਤੇ ਸਮੇਂ-ਸਮੇਂ ‘ਤੇ 20 ਸੈਕਿੰਡ ਤੱਕ ਹੱਥਾਂ ਨੂੰ ਧੋਣਾ ਬਹੁਤ ਜ਼ਰੂਰੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਕਾਰੀ ਹਸਪਤਾਲਾਂ ਵਿੱਚ ਡੇਂਗੂ, ਮਲੇਰੀਆਂ ਅਤੇ ਚਿਕਨਗੁਨੀਆਂ ਦਾ ਟੈਸਟ ਅਤੇ ਇਲਾਜ ਮੁਫ਼ਤ ਉਪਲਬੱਧ ਹੈ। ਉਨ•ਾਂ ਨਗਰ ਨਿਗਮ ਅਤੇ ਨਗਰ ਕੌਂਸਲਾਂ ਦੇ ਅਧਿਕਾਰੀਆਂ ਨੂੰ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਉਹ ਆਪਣੇ ਇਲਾਕੇ ਵਿੱਚ ਮੱਛਰ ਮਾਰਨ ਵਾਲੀਆਂ ਦਵਾਈਆਂ ਦਾ ਛਿੜਕਾਅ ਜਾਰੀ ਰੱਖਣ। ਉਨ•ਾਂ ਦੱਸਿਆ ਕਿ ਡੇਂਗੂ ਦਾ ਮੱਛਰ ਖੜ•ੇ ਪਾਣੀ ਵਿੱਚ ਪੈਦਾ ਹੁੰਦਾ ਹੈ, ਇਸ ਲਈ ਘਰਾਂ ਦੇ ਆਸ-ਪਾਸ ਪਾਣੀ ਇਕੱਠਾ ਨਾ ਹੋਣ ਦਿੱਤਾ ਜਾਵੇ। ਇਸ ਤੋਂ ਇਲਾਵਾ ਛੱਪੜਾਂ ਅਤੇ ਖੜ•ੇ ਪਾਣੀ ਵਿੱਚ ਕਾਲੇ ਤੇਲ ਦਾ ਛਿੜਕਾਅ ਕੀਤਾ ਜਾਵੇ, ਤਾਂ ਜੋ ਮੱਛਰ ਦਾ ਲਾਰਵਾ ਪੈਦਾ ਹੀ ਨਾ ਹੋ ਸਕੇ। ਉਨ•ਾਂ ਦੱਸਿਆ ਕਿ ਮੱਛਰ ਦੇ ਕੱਟਣ ਤੋਂ ਬਚਣ ਲਈ ਦਿਨ ਦੇ ਸਮੇਂ ਪੂਰੇ ਸਰੀਰ ਨੂੰ ਢੱਕਣ ਵਾਲੇ ਕੱਪੜੇ ਪਾਏ ਜਾਣ, ਸੌਣ ਸਮੇਂ ਮੱਛਰਦਾਨੀ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਦੀ ਵਰਤੋਂ ਕੀਤੀ ਜਾਵੇ। ਉਨ•ਾਂ ਦੱਸਿਆ ਕਿ ਜੇਕਰ ਕਿਸੇ ਨੂੰ ਤੇਜ਼ ਬੁਖਾਰ, ਸਿਰ ਦਰਦ ਜਾਂ ਜੋੜਾਂ ਦਾ ਦਰਦ ਆਦਿ ਹੋਵੇ ਤਾਂ ਉਹ ਨਜ਼ਦੀਕੀ ਸਿਹਤ ਕੇਂਦਰ ਨਾਲ ਸੰਪਰਕ ਕਰਨ। Adesh Parminder SinghEDITOR CANADIAN DOABA TIMES Email: editor@doabatimes.com Mob:. 98146-40032 whtsapp www.doabatimes.comShare this:FacebookTelegramWhatsAppPrintTwitterLike this:Like Loading...