LATEST : ਡੇਂਗੂ ਅਤੇ ਸੰਭਾਵੀ ਹੜ੍ਹਾਂ ਦੀ ਰੋਕਥਾਮ ਸਬੰਧੀ ਯੋਜਨਾਵਾਂ ’ਤੇ ਵੀ ਕੰਮ ਕਰਨ ਅਧਿਕਾਰੀ : ਡਿਪਟੀ ਕਮਿਸ਼ਨਰ

ਕੋਵਿਡ-19 ਦੇ ਪ੍ਰਤੀ ਜਾਗਰੂਕਤਾ ਦੇ ਨਾਲ-ਨਾਲ ਡੇਂਗੂ ਅਤੇ ਸੰਭਾਵੀ ਹੜ੍ਹਾਂ ਦੀ ਰੋਕਥਾਮ ਸਬੰਧੀ ਯੋਜਨਾਵਾਂ ’ਤੇ ਵੀ ਕੰਮ ਕਰਨ ਅਧਿਕਾਰੀ : ਡਿਪਟੀ ਕਮਿਸ਼ਨਰ

-ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਦਿੱਤੇ ਨਿਰਦੇਸ਼
-ਕਿਹਾ, ਵਿਭਾਗ ਆਪਸੀ ਤਾਲਮੇਲ ਅਤੇ ਇਕਜੁੱਟਤਾ ਨਾਲ ਕਰਨ ਕੰਮ

ਹੁਸ਼ਿਆਰਪੁਰ, 13 ਜੂਨ:
ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਨੇ ਸਿਹਤ ਵਿਭਾਗ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਜਿਥੇ ਜਾਗਰੂਕਤਾ ਅਭਿਆਨ ਚਲਾਇਆ ਜਾ ਰਿਹਾ ਹੈ, ਉਥੇ ਡੇਂਗੂ ਦੀ ਰੋਕਥਾਮ ਦੀ ਜਾਗਰੂਕਤਾ ਗਤੀਵਿਧੀਆਂ ਚਲਾਈਆਂ ਜਾਣ, ਤਾਂ ਜੋ ਜ਼ਿਲ੍ਹਾ ਵਾਸੀਆਂ ਨੂੰ ਇਨ੍ਹਾਂ ਬੀਮਾਰੀਆਂ ਤੋਂ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਫਾਗਿੰਗ ਅਤੇ ਡੇਂਗੂ ਰੋਕਥਾਮ ਸਬੰਧੀ ਜਾਗਰੂਕ ਕਰਨ ਵਾਲੇ ਅਭਿਆਨਾਂ ’ਤੇ ਕੰਮ ਕਰਨਾ ਯਕੀਨੀ ਬਣਾਇਆ ਜਾਵੇ। ਇਸ ਦੌਰਾਨ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਹਰਬੀਰ ਸਿੰਘ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਇਸ ਦੌਰਾਨ ਸਿਵਲ ਹਸਪਤਾਲ ਵਿੱਚ ਮੌਜੂਦ ਪਲੇਟਲੈਟਸ ਮਸ਼ੀਨ ਸਬੰਧੀ ਜਾਣਕਾਰੀ ਹਾਸਲ ਕਰਦੇ ਹੋਏ ਉਨ੍ਹਾਂ ਦੇ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਸਿਹਤ ਵਿਭਾਗ ਨੂੰ ਡੇਂਗੂ ਪ੍ਰਭਾਵਿਤ ਇਲਾਕਿਆਂ ਦੀ ਸੂਚੀ ਸੌਂਪਣ ਦੇ ਨਿਰਦੇਸ਼ ਦਿੱਤੇ ਅਤੇ ਕਿਹਾ ਡੇਂਗੂ ਖਿਲਾਫ਼ ਅਭਿਆਨ ਵਿੱਚ ਸਿਹਤ ਵਿਭਾਗ ਅਤੇ ਨਿਗਰ ਨਿਗਮ ਸਾਂਝੇ ਤੌਰ ’ਤੇ ਟੀਮਾਂ ਬਣਾ ਕੇ ਕੰਮ ਕਰਨ। ਉਨ੍ਹਾਂ ਕਿਹਾ ਕਿ ਦੋਵੇਂ ਵਿਭਾਗ ਆਪਸ ਵਿੱਚ ਸ਼ਡਿਊਲ ਬਣਾ ਕੇ ਫਾਗਿੰਗ ਅਤੇ ਲੋਕਾਂ ਨੂੰ ਡੇਂਗੂ ਤੋਂ ਬਚਾਅ ਸਬੰਧੀ ਜਾਗਰੂਕ ਵੀ ਕਰਨ।

ਸ੍ਰੀਮਤੀ ਅਪਨੀਤ ਰਿਆਤ ਨੇ ਇਸ ਦੌਰਾਨ ਜ਼ਿਲ੍ਹੇ ਵਿੱਚ ਸੰਭਾਵਤ ਹੜ੍ਹਾਂ ਦੀ ਰੋਕਥਾਮ ਸਬੰਧੀ ਵੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਨਗਰ ਨਿਗਮ, ਸੀਵਰੇਜ਼ ਬੋਰਡ, ਡਰੇਨੇਜ਼ ਵਿਭਾਗ ਅਤੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਹੁਣ ਤੋਂ ਹੀ ਫੀਲਡ ਵਿੱਚ ਜਾ ਕੇ ਹੜ੍ਹਾਂ ਦੀ ਰੋਕਥਾਮ ਸਬੰਧੀ ਸਮੱਸਿਆਵਾਂ ਨੂੰ ਦੂਰ ਕਰਨ ਲਈ ਕੰਮ ਕਰਨ, ਤਾਂ ਜੋ ਸੰਭਾਵੀ ਹੜ੍ਹਾਂ ਦੌਰਾਨ ਲੋਕਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਰਾਂ ਕਿਹਾ ਕਿ ਸਾਰੇ ਵਿਭਾਗ ਆਪਸੀ ਤਾਲਮੇਲ ਅਤੇ ਇਕਜੁੱਟਤਾ ਨਾਲ ਕੰਮ ਕਰਨ। ਇਸ ਮੌਕੇ ਐਸ.ਡੀ.ਐਮ. ਸ੍ਰੀ ਅਮਿਤ ਮਹਾਜਨ, ਕਮਿਸ਼ਨਰ ਨਗਰ ਨਿਗਮ ਸ੍ਰੀ ਬਲਵੀਰ ਰਾਜ ਸਿੰਘ, ਸਿਵਲ ਸਰਜਨ ਡਾ. ਜਸਵੀਰ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਸਰਬਜੀਤ ਸਿੰਘ ਬੈਂਸ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ। 
 

Related posts

Leave a Reply