DC ISHA KALIA : ਡੈਪੋ ਅਤੇ ਬਡੀ ਮੁਹਿੰਮ ਹੋਰ ਤੇਜ਼ ਕਰਨ ਲਈ 15 ਤੋਂ 30 ਜਨਵਰੀ ਤੱਕ ਵਿਸ਼ੇਸ਼ ਪੰਦੜਵਾੜਾ ਮਨਾਇਆ ਜਾ ਰਿਹਾ

 

ਨਸ਼ਾ ਮੁਕਤ ਪਿੰਡਾਂ ਨੂੰ ਕੀਤਾ ਜਾਵੇਗਾ ਸਨਮਾਨਿਤ : ਡਿਪਟੀ ਕਮਿਸ਼ਨਰ
-ਕਿਹਾ, ਡੈਪੋ ਅਤੇ ਬਡੀ ਮੁਹਿੰਮ ਤਹਿਤ ਵਿਭਾਗ ਨਸ਼ਿਆਂ ਖਿਲਾਫ਼ ਸਾਂਝਾ ਹੰਭਲਾ ਮਾਰਨ 
-ਐਸ.ਡੀ.ਐਮਜ਼ ਸਮੇਤ ਪੁਲਿਸ, ਸਿਹਤ, ਜੀ.ਓ.ਜੀ. ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
HOSHIARPUR (ADESH PARMINDER SINGH, SATWINDER SINGH, AJAY JULKA)
ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਖਿਲਾਫ਼ ਡੈਪੋ ਅਤੇ ਬਡੀ ਮੁਹਿੰਮ ਸ਼ੁਰੂ ਕੀਤੀ ਗਈ ਹੈ ਅਤੇ ਇਸ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਐਸ.ਡੀ.ਐਮਜ਼, ਜ਼ਿਲ•ਾ ਪੁਲਿਸ, ਸਿਹਤ ਤੇ ਸਿੱਖਿਆ ਵਿਭਾਗ ਅਤੇ ਜੀ.ਓ.ਜੀ. ਵਲੋਂ ਸਾਂਝਾ ਹੰਭਲਾ ਮਾਰਿਆ ਜਾਵੇ। ਉਹ ਅੱਜ ਨਸ਼ਿਆਂ ਖਿਲਾਫ਼ ਕੀਤੀ ਮੀਟਿੰਗ ਦੌਰਾਨ ਵਿਭਾਗਾਂ ਦੇ ਮੁੱਖੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਐਸ.ਐਸ.ਪੀ. ਸ਼੍ਰੀ ਜੇ. ਏਲਨਚੇਲੀਅਨ ਵੀ ਮੌਜੂਦ ਸਨ। ਸ਼੍ਰੀਮਤੀ ਈਸ਼ਾ ਕਾਲੀਆ ਨੇ ਕਿਹਾ ਕਿ ਜ਼ਿਲ•ਾ ਪ੍ਰਸ਼ਾਸਨ ਵਲੋਂ ਨਸ਼ਾ ਮੁਕਤ ਪਿੰਡਾਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਵੀ ਕੀਤਾ ਜਾਵੇਗਾ, ਇਸ ਲਈ ਸਰਪੰਚਾਂ ਸਮੇਤ ਪਿੰਡਾਂ ਦੀਆਂ ਪੰਚਾਇਤਾਂ ਵੀ ਇਕਜੁੱਟ ਹੋ ਕੇ ਨਸ਼ਿਆਂ ਖਿਲਾਫ਼ ਜ਼ਿਲ•ਾ ਪ੍ਰਸ਼ਾਸਨ ਦਾ ਸਹਿਯੋਗ ਕਰਨ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਡੈਪੋ ਅਤੇ ਬਡੀ ਮੁਹਿੰਮ ਹੋਰ ਤੇਜ਼ ਕਰਨ ਲਈ 15 ਤੋਂ 30 ਜਨਵਰੀ ਤੱਕ ਵਿਸ਼ੇਸ਼ ਪੰਦੜਵਾੜਾ ਮਨਾਇਆ ਜਾ ਰਿਹਾ, ਜਿਸ ਲਈ ਐਸ.ਡੀ.ਐਮਜ਼ ਜ਼ਿਲ•ੇ ਦੇ ਸਾਰੇ ਪਿੰਡਾਂ ਨੂੰ ਜ਼ਿਲ•ਾ ਪੁਲਿਸ, ਸਿਹਤ ਅਤੇ ਸਿੱਖਿਆ ਵਿਭਾਗ ਨਾਲ ਸਾਂਝੇ ਤੌਰ ‘ਤੇ ਕਵਰ ਕਰਨਾ ਯਕੀਨੀ ਬਣਾਉਣ। ਉਨ•ਾਂ ਕਿਹਾ ਕਿ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਨਸ਼ਿਆਂ ਖਿਲਾਫ਼ ਇਸ ਵੱਡੀ ਜੰਗ ਨੂੰ ਗੰਭੀਰਤਾ ਨਾਲ ਲੈ ਕੇ ਸਬੰਧਤ ਅਧਿਕਾਰੀ ਘਰ-ਘਰ ਜਾਗਰੂਕਤਾ ਫੈਲਾਉਣ, ਤਾਂ ਜੋ ਨਸ਼ੇ ਵਿੱਚ ਜਕੜੇ ਵਿਅਕਤੀਆਂ ਨੂੰ ਇਸ ਦਲਦਲ ਵਿਚੋਂ ਬਾਹਰ ਕੱਢਿਆ ਜਾ ਸਕੇ। ਉਨ•ਾਂ ਸਿੱਖਿਆ ਵਿਭਾਗ ਨੂੰ ਹਦਾਇਤ ਕਰਦਿਆਂ ਕਿਹਾ ਕਿ ਬਡੀ ਅਤੇ ਡੈਪੋ ਸਬੰਧੀ ਜ਼ਿਲ•ੇ ਦੇ ਸਾਰੇ ਸਕੂਲਾਂ/ਕਾਲਜਾਂ ਵਿੱਚ ਜਾਣਕਾਰੀ ਪ੍ਰਦਾਨ ਕੀਤੀ ਜਾਵੇ। ਇਸ ਤੋਂ ਇਲਾਵਾ ਨਸ਼ਿਆਂ ਖਿਲਾਫ਼ ਬੱਚਿਆਂ ਦੇ ਸਲੋਗਨ, ਪੋਸਟਰ ਮੇਕਿੰਗ ਅਤੇ ਰੰਗੋਲੀ ਆਦਿ ਦੇ ਮੁਕਾਬਲੇ ਵੀ ਕਰਵਾਏ ਜਾਣ।

ਸ਼੍ਰੀਮਤੀ ਈਸ਼ਾ ਕਾਲੀਆ ਨੇ ਸਿਹਤ ਵਿਭਾਗ ਨੂੰ ਹਦਾਇਤ ਕਰਦਿਆਂ ਕਿਹਾ ਕਿ ਨਸ਼ਾ ਛੁਡਾਊ ਕੇਂਦਰਾਂ, ਓ.ਓ.ਏ.ਟੀ ਕਲੀਨਿਕਾਂ ਅਤੇ ਮੁੜ ਵਸੇਬਾ ਕੇਂਦਰ ਵਿੱਚ ਨਸ਼ਾ ਛੱਡਣ ਵਾਲੇ ਮਰੀਜਾਂ ਦਾ ਸੁਚਾਰੂ ਢੰਗ ਨਾਲ ਇਲਾਜ ਕੀਤਾ ਜਾਵੇ। ਇਸ ਤੋਂ ਇਲਾਵਾ ਉਕਤ ਕੇਂਦਰਾਂ ਵਿੱਚ ਦਵਾਈਆਂ ਦੀ ਕੋਈ ਘਾਟ ਨਾ ਆਉਣ ਦਿੱਤੀ ਜਾਵੇ।

ਉਨ•ਾਂ ਕਿਹਾ ਕਿ ਨਸ਼ਾ ਛੱਡਣ ਵਾਲੇ ਮਰੀਜਾਂ ਲਈ ਪੰਜਾਬ ਸਰਕਾਰ ਵਲੋਂ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਵਿਖੇ ਮੁਫ਼ਤ ਟਰੇਨਿੰਗ ਵੀ ਕਰਵਾਈ ਜਾਵੇਗੀ, ਤਾਂ ਜੋ ਉਹ ਆਪਣੇ ਪੈਰਾਂ ਸਿਰ ਖੜ•ੇ ਹੋ ਸਕਣ।

ਉਨ•ਾਂ ਕਿਹਾ ਕਿ ਮਾਸਟਰ ਟਰੇਨਰਾਂ ਵਲੋਂ ਨਸ਼ਾ ਨਿਗਰਾਨ ਕਮੇਟੀਆਂ ਨੂੰ ਟਰੇਨਿੰਗ ਦਿੱਤੀ ਜਾ ਚੁੱਕੀ ਹੈ ਅਤੇ ਇਹ ਕਮੇਟੀਆਂ ਹੁਣ ਪਿੰਡ ਪੱਧਰ ਤੱਕ ਜਾਗਰੂਕਤਾ ਫੈਲਾਉਣ। ਇਸ ਤੋਂ ਇਲਾਵਾ ਬਡੀ ਗਰੁੱਪਾਂ ਵਲੋਂ ਵੀ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾਵੇ, ਤਾਂ ਜੋ ਜ਼ਿਲ•ੇ ਨੂੰ ਨਸ਼ਾ ਮੁਕਤ ਬਣਾਇਆ ਜਾ ਸਕੇ।


ਇਸ ਮੌਕੇ ਐਸ.ਡੀ.ਐਮ ਮੁਕੇਰੀਆਂ ਸ਼੍ਰੀ ਅਦਿੱਤਿਆ ਉਪਲ, ਐਸ.ਡੀ.ਐਮ ਹੁਸ਼ਿਆਰਪੁਰ ਸ਼੍ਰੀਮਤੀ ਅਮਰਪ੍ਰੀਤ ਕੌਰ ਸੰਧੂ, ਆਈ.ਏ.ਐਸ. (ਅੰਡਰ ਟਰੇਨਿੰਗ) ਸ੍ਰੀ ਗੌਤਮ ਜੈਨ, ਐਸ.ਡੀ.ਐਮ. ਗੜ•ਸ਼ੰਕਰ ਸ਼੍ਰੀ ਹਰਦੀਪ ਸਿੰਘ ਧਾਲੀਵਾਲ, ਐਸ.ਡੀ.ਐਮ. ਦਸੂਹਾ ਤੇ ਕਮਿਸ਼ਨਰ ਨਗਰ ਨਿਗਮ ਸ਼੍ਰੀ ਬਲਵੀਰ ਰਾਜ ਸਿੰਘ, ਐਸ.ਪੀ. ਸ਼੍ਰੀ ਬਲਵੀਰ ਸਿੰਘ, ਸਹਾਇਕ ਕਮਿਸ਼ਨਰ (ਜ) ਸ਼੍ਰੀ ਰਣਦੀਪ ਸਿੰਘ ਹੀਰ, ਜ਼ਿਲ•ਾ ਮੁੱਖੀ ਜੀ.ਓ.ਜੀ. ਕਰਨਲ (ਰਿਟਾ:) ਸ੍ਰੀ ਮਨੋਹਰ ਸਿੰਘ ਤੋਂ ਇਲਾਵਾ ਡੀ.ਐਸ.ਪੀਜ਼, ਐਸ.ਐਮ.ਓਜ਼ ਅਤੇ ਵੱਖ-ਵੱਖ ਵਿਭਾਗਾਂ ਦੇ ਮੁੱਖੀ ਹਾਜ਼ਰ ਸਨ।

Related posts

Leave a Reply