Updated : #DC_Pathankot :: ਵੱਲੋਂ ਅਧਿਆਪਕ ਸੰਜੀਵ ਮਨੀ ਨੂੰ ਸਿੱਖਿਆ ਦੇ ਖੇਤਰ ‘ਚ ਅਣਮੁੱਲੇ ਯੋਗਦਾਨ ਸਦਕਾ ਕੀਤਾ ਗਿਆ ਸਨਮਾਨਿਤ।


ਮਲਟੀਪਰਪਜ ਸਪੋਰਟਸ ਸਟੇਡੀਅਮ ਲਮੀਨੀ ਵਿਖੇ ਆਯੋਜਿਤ 76ਵੇਂ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਦੌਰਾਨ ਸਰਕਾਰੀ ਐਲੀਮੈਂਟਰੀ ਸਕੂਲ ਭੋਆ ਬਲਾਕ ਪਠਾਨਕੋਟ -2 ਦੇ ਕਾਬਲੀਅਤ ਰੱਖਣ ਵਾਲੇ ਅਤੇ ਆਪਣੇ ਕਿੱਤੇ ਪ੍ਰਤੀ ਇਮਾਨਦਾਰੀ ਨਾਲ ਸੇਵਾਵਾਂ ਨਿਭਾਉਣ ਦੇ ਬਦਲੇ 76ਵੇਂ ਗਣਤੰਤਰ ਦਿਵਸ ਸਮਾਰੋਹ ਦੌਰਾਨ ਅਧਿਆਪਕ ਸੰਜੀਵ ਮਨੀ ਨੂੰ ਸਿੱਖਿਆ ਦੇ ਖੇਤਰ ਵਿੱਚ ਪਾਏ ਗਏ, ਸ਼ਾਨਦਾਰ ਯੋਗਦਾਨ ਦੇ ਬਦਲੇ ਜ਼ਿਲ੍ਹਾ ਪਠਾਨਕੋਟ ਦੇ ਡਿਪਟੀ ਕਮਿਸ਼ਨਰ ਸ੍ਰੀ ਆਦਿਤਿਆ ਉੱਪਲ ਵੱਲੋਂ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਆਪਣੀ ਖੁਸ਼ੀ ਸਾਂਝੀ ਕਰਦਿਆਂ ਅਧਿਆਪਕ ਸੰਜੀਵ ਮਨੀ ਨੇ ਕਿਹਾ ਕਿ ਮੈਂ ਸ਼ੁਕਰ ਗੁਜ਼ਾਰ ਹਾਂ ਅਕਾਲ ਪੁਰਖ ਦਾ ਅਤੇ ਮੇਰੇ ਅਧਿਆਪਕ ਸਾਥੀਆਂ ਦਾ ਜਿਨਾਂ ਨੇ ਮੈਨੂੰ ਹਰ ਵਕਤ ਆਪਣਾ ਬਣਦਾ ਸਹਿਯੋਗ ਦਿੱਤਾ। ਇਹ ਜੋ ਅੱਜ ਸਨਮਾਨ ਪੱਤਰ ਮਿਲਿਆ ਹੈ। ਇਹ ਮੇਰੇ ਯੋਗ ਅਧਿਆਪਕ ਸਾਥੀਆਂ ਦੇ ਸਹਿਯੋਗ ਨਾਲ ਹੀ ਮਿਲਿਆ ਹੈ। ਮੈਂ ਉਮੀਦ ਕਰਦਾ ਹਾਂ,ਕਿ ਅੱਗੇ ਵੀ ਆਉਣ ਵਾਲੇ ਸਮੇਂ ਵਿੱਚ ਮੇਰੇ ਪਿਆਰੇ ਅਧਿਆਪਕ ਸਾਥੀ ਨਾਲ ਖੜੇ ਰਹਿਣਗੇ। ਇਸ ਸਨਮਾਨ ਵਿੱਚ ਮੇਰੇ ਉੱਚ ਅਧਿਕਾਰੀਆਂ ਅਤੇ ਸਿੱਖਿਆ ਅਫਸਰਾਂ ਦੀ ਅਗਵਾਈ ਵੀ ਮੇਰੇ ਲਈ ਇੱਕ ਮੀਲ ਪੱਥਰ ਸਾਬਤ ਹੋਈ ਹੈ।


ਗੌਰਤਲਬ ਹੈ ਕਿ ਜਿਥੇ ਅਧਿਆਪਕ ਸੰਜੀਵ ਮਨੀ ਪਿਛਲੇ ਲੰਮੇ ਸਮੇਂ ਤੋਂ ਜ਼ਿਲ੍ਹਾ ਪਠਾਨਕੋਟ ਦੇ ਸਰਕਾਰੀ ਸਕੂਲਾਂ ਨੂੰ ਸਮਾਰਟ ਬਣਾਉਣ ਵਿੱਚ ਪੂਰੀ ਮਿਹਨਤ ਨਾਲ ਲੱਗੇ ਹੋਏ ਹਨ ਉੱਥੇ ਹੀ ਉਨ੍ਹਾਂ ਵੱਲੋਂ ਐਤਵਾਰ ਅਤੇ ਛੁੱਟੀ ਵਾਲੇ ਦਿਨ ਪੰਜਵੀਂ ਜਮਾਤ ਵਿੱਚ ਪੜ੍ਹਦੇ ਬੱਚਿਆਂ ਨੂੰ ਨਵੋਦਿਆ ਵਿਦਿਆਲਿਆ ਅਤੇ ਹੋਰ ਪ੍ਰਤੀਯੋਗਤਾ ਪ੍ਰੀਖਿਆਵਾਂ ਦੀ ਬਿਲਕੁੱਲ ਫ੍ਰੀ ਕੋਚਿੰਗ ਦਿੱਤੀ ਜਾਂਦੀ ਹੈ।

3584

Related posts

Leave a Reply