#DC_HOSHIARPUR : ਕਿਸਾਨਾਂ ਨੂੰ ਅਪੀਲ : ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਪਸ਼ੂਆਂ ਦੀ ਖੁਰਾਕ ਵਜੋਂ ਵਰਤਣ, ਵੱਖ-ਵੱਖ ਪਿੰਡਾਂ ਦਾ ਦੌਰਾ

ਪਰਾਲੀ ਦੇ ਸੁਚੱਜੇ ਪ੍ਰਬੰਧਨ ਦੇ ਸਬੰਧ ‘ਚ ਡਿਪਟੀ ਕਮਿਸ਼ਨਰ ਨੇ ਕੀਤਾ ਵੱਖ-ਵੱਖ ਪਿੰਡਾਂ ਦਾ ਦੌਰਾ
ਹੁਸ਼ਿਆਰਪੁਰ, 20 ਸਤੰਬਰ (CDT NEWS) :
ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ ਗੜ੍ਹਸ਼ੰਕਰ ਬਲਾਕ ਦੇ ਪਿੰਡਾਂ ਸਿੰਬਲੀ, ਨਾਜਰਪੁਰ, ਪਨਾਮ, ਚੱਕਾ ਗੁਰੂ, ਧਮਾਈ ਆਦਿ ਦਾ ਦੌਰਾ ਕੀਤਾ। ਇਸ ਦੌਰੇ ਦੌਰਾਨ ਉਨ੍ਹਾਂ ਇਨ੍ਹਾਂ ਪਿੰਡਾਂ ਦੇ ਕਿਸਾਨਾਂ ਨਾਲ ਪਰਾਲੀ ਪ੍ਰਬੰਧਨ ਨੂੰ  ਜ਼ਿਲ੍ਹੇ ਵਿਚ ਲਾਗੂ ਕਰਨ ਦੇ ਸਬੰਧ ਵਿਚ ਕਿਸਾਨ ਸੈਮੀਨਾਰ ਕਰਵਾਇਆ।ਉਨ੍ਹਾਂ ਪਰਾਲੀ ਪ੍ਰਬੰਧਨ ਦੇ ਵੱਖ-ਵੱਖ ਉਪਰਾਲਿਆਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਅਤੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਖੇਤੀ ਮਸ਼ੀਨਰੀ, ਬੇਲਰ, ਪਰਾਲੀ ਨੂੰ ਪਸ਼ੂਆਂ ਦੀ ਖੁਰਾਕ ਵਜੋਂ ਵਰਤਣ ਵਰਗੇ ਵੱਖ-ਵੱਖ ਸਾਧਨਾਂ ਨੂੰ ਅਪਣਾਉਣ।


ਇਸ ਮੌਕੇ ਡਿਪਟੀ ਕਮਿਸ਼ਨਰ ਨੇ ਪਰਾਲੀ ਪ੍ਰਬੰਧਨ ਸਬੰਧੀ ਕਿਸਾਨਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਮੌਕੇ ‘ਤੇ ਹੀ ਉਨ੍ਹਾਂ ਦੇ ਢੁੱਕਵੇਂ ਹੱਲ ਦਾ ਭਰੋਸਾ ਦਿੱਤਾ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਇਸ ਦੇ ਪ੍ਰਬੰਧਨ ਲਈ ਉਪਲਬੱਧ ਸਾਧਨਾਂ ਦੀ ਸਹੀ ਵਰਤੋਂ ਕਰਨ।
ਇਸ ਕਿਸਾਨ ਸੈਮੀਨਾਰ ਵਿੱਚ ਹਾਜ਼ਰ ਐਸ.ਡੀ.ਐਮ. ਗੜ੍ਹਸ਼ੰਕਰ ਸ਼ਿਵਰਾਜ ਸਿੰਘ ਬੱਲ ਨੇ ਵੀ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਸੇ ਵੀ ਕਿਸਾਨ ਨੂੰ ਪਰਾਲੀ ਦੇ ਪ੍ਰਬੰਧਨ ਵਿੱਚ ਕੋਈ ਸਮੱਸਿਆ ਪੇਸ਼ ਆਉਂਦੀ ਹੈ ਤਾਂ ਉਹ ਸਬੰਧਤ ਬਲਾਕ ਖੇਤੀਬਾੜੀ ਦਫ਼ਤਰ ਨਾਲ ਸੰਪਰਕ ਕਰ ਸਕਦਾ ਹੈ।ਇਸ ਮੌਕੇ ਪਰਾਲੀ ਦੀਆਂ ਗੰਢਾਂ ਦੀ ਖਪਤ ਕਰਨ ਵਾਲੀ
ਇਕਾਈ ਈਕੋ ਊਰਜਾ ਵੈਂਚਰ ਦੇ ਨੁਮਾਇੰਦੇ ਅਮਿਤ ਵੀ ਮੌਜੂਦ ਸਨ, ਜਿਨ੍ਹਾਂ ਨੇ ਬੇਲਰਾਂ ਰਾਹੀਂ ਪਰਾਲੀ ਨੂੰ ਇਕੱਠਾ ਕਰਨ ਬਾਰੇ ਜਾਣਕਾਰੀ ਦਿੱਤੀ। ਨਾਲ ਹੀ ਕੁਲਵੀਰ ਸਿੰਘ, ਐਗਰੀਗੇਟਰ ਨੇ ਇਨ੍ਹਾਂ ਪਿੰਡਾਂ ਵਿੱਚ ਬੇਲਰ ਦੀ ਵਰਤੋਂ ਕਰਕੇ ਪਰਾਲੀ ਇਕੱਠੀ ਕਰਨ ਲਈ ਸਹਿਮਤੀ ਦਿੱਤੀ।


ਕਿਸਾਨ ਸੈਮੀਨਾਰ ਦੌਰਾਨ ਕਿਸਾਨਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਭਰੋਸਾ ਦਿਵਾਇਆ ਕਿ ਉਹ ਖੇਤਾਂ ਵਿੱਚ ਪਰਾਲੀ ਨੂੰ ਅੱਗ ਨਹੀਂ ਲਗਾਉਣਗੇ ਅਤੇ ਇਸ ਦੇ ਯੋਗ ਪ੍ਰਬੰਧਨ ਲਈ ਵਚਨਬੱਧ ਰਹਿਣਗੇ। ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਹੁਸ਼ਿਆਰਪੁਰ ਦਵਿੰਦਰ ਸਿੰਘ ਨੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੀਆਂ ਇਨ-ਸੀਟੂ ਅਤੇ ਐਕਸ-ਸੀਟੂ ਤਕਨੀਕਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।ਇਸ ਦੇ ਨਾਲ ਹੀ ਡਿਪਟੀ ਕਮਿਸ਼ਨਰ ਨੇ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕਤਾ ਫੈਲਾਉਣ ਦੇ ਮੰਤਵ ਨਾਲ ਇੱਕ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।ਇਸ ਕਿਸਾਨ ਸੈਮੀਨਾਰ ਵਿੱਚ ਅਮਰਜੀਤ ਸਿੰਘ, ਸਤਨਾਮ ਸਿੰਘ, ਬੀਰਇੰਦਰ ਸਿੰਘ, ਅਵਤਾਰ ਸਿੰਘ, ਜਸਵੰਤ ਸਿੰਘ ਭੱਠਲ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਹੋਰ ਅਧਿਕਾਰੀਆਂ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਵੀ ਹਾਜ਼ਰ ਸਨ।

1000

Related posts

Leave a Reply