#DC_HOSHIARPUR : ਕੋਈ ਵੀ ਵਿਅਕਤੀ ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ਵਿਚ ਹਥਿਆਰ ਲੈ ਕੇ ਨਹੀਂ ਚੱਲੇਗਾ ਅਤੇ ਹਥਿਆਰਾਂ ਦੀ ਸੋਸ਼ਲ ਮੀਡਆ ਰਾਹੀਂ ਪ੍ਰਦਰਸ਼ਨੀ ’ਤੇ ਪੂਰਨ ਪਾਬੰਦੀ

ਨਫ਼ਰਤ ਭਰੇ ਭਾਸ਼ਣ ਦੇਣ ਅਤੇ ਹਥਿਆਰਾਂ ਦੀ ਪ੍ਰਦਰਸ਼ਨੀ ’ਤੇ ਪੂਰਨ ਪਾਬੰਦੀ
ਹੁਸ਼ਿਆਰਪੁਰ, 10 ਨਵੰਬਰ :
ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਕੋਈ ਵੀ ਵਿਅਕਤੀ/ਸਮਾਜਿਕ ਜਾਂ ਧਾਰਮਿਕ ਜਥੇਬੰਦੀ ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ਵਿਚ ਕਿਸੇ ਵੀ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਨਾ ਦੇਵੇ ਜਾਂ ਸੂਗ ਬੋਲੀ ਦੀ ਵਰਤੋਂ ਨਾ ਕਰੇ। ਅਜਿਹਾ ਕਰਨ ਦੀ ਸੂਰਤ ਵਿਚ ਸਬੰਧਤ/ਉਲੰਘਣਾ ਕਰਨ ਵਾਲੇ ਵਿਅਕਤੀ ਖਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਜ਼ਿਲ੍ਹਾ ਮੈਜਿਸਟਰੇਟ ਨੇ ਇਕ ਹੋਰ ਹੁਕਮ ਰਾਹੀਂ ਆਦੇਸ਼ ਜਾਰੀ ਕੀਤੇ ਹਨ ਕਿ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਕੋਈ ਵੀ ਵਿਅਕਤੀ ਜਨਤਕ ਇਕੱਠ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ਵਿਚ ਹਥਿਆਰ ਲੈ ਕੇ ਨਹੀਂ ਚੱਲੇਗਾ ਅਤੇ ਹਥਿਆਰਾਂ ਦੀ ਜਨਤਕ/ਸੋਸ਼ਲ ਮੀਡਆ ਰਾਹੀਂ ਪ੍ਰਦਰਸ਼ਨੀ ’ਤੇ ਪੂਰਨ ਪਾਬੰਦੀ ਹਵੇਗੀ ਅਤੇ ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ’ਤੇ ਵੀ ਪੂਰਨ ਪਾਬੰਦੀ ਹੋਵੇਗੀ। ਅਜਿਹਾ ਕਰਨ ਦੀ ਸੂਰਤ ਵਿਚ ਸਬੰਧਤ/ਉਲੰਘਣਾ ਕਰਨ ਵਾਲੇ ਵਿਅਕਤੀ ਦੇ ਖਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਇਹ ਹੁਕਮ 8 ਜਨਵਰੀ 2024 ਤੱਕ ਲਾਗੂ ਰਹਿਣਗੇ।

ਜ਼ਮੀਨੀ ਕਬਜ਼ੇ ਨੂੰ ਲੈ ਕੇ ਝਗੜਾ: ਦੋ ਧਿਰਾਂ ਵਿਚਕਾਰ ਗੋਲੀਬਾਰੀ, ਤਿੰਨ ਜ਼ਖ਼ਮੀ

ਬਠਿੰਡਾ ਚ ਜ਼ਮੀਨੀ ਕਬਜ਼ੇ ਨੂੰ ਲੈ ਕੇ ਦੋ ਧਿਰਾਂ ਵਿਚਕਾਰ ਝਗੜਾ ਹੋ ਗਿਆ। ਇਸ ਦੌਰਾਨ ਗੋਲੀਬਾਰੀ ਹੋਈ, ਜਿਸ ਵਿੱਚ ਤਿੰਨ ਲ…
Read More

ਮਹਾਰਾਸ਼ਟਰ ਵਿੱਚ ਵੋਟਰ ਲਿਸਟ ਵਿੱਚ ਗੜਬੜੀ ਦੀ ਜਾਂਚ ਕਰਨ ਲਈ ਵਿਸ਼ੇਸ਼ ਟੀਮ ਬਣਾਈ

ਦਿੱਲੀ ਵਿਧਾਨਸਭਾ ਚੋਣਾਂ ਦੌਰਾਨ ਕਾਂਗਰਸ ਨੇ ਚੋਣੀ ਗੜਬੜੀਆਂ ‘ਤੇ ਸਖ਼ਤ ਨਜ਼ਰ ਰੱਖਣ ਲਈ ਨੇਤਾਵਾਂ ਅਤੇ ਵਿਸ਼ੇਸ਼ਜ਼ਾਂ ਦੀ ਇ…
Read More

ਵੱਡੀ ਖਬਰ :: ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ 55.45 ਕਰੋੜ ਰੁਪਏ ਦੀ ਰਾਸ਼ੀ ਜਾਰੀ, 86583 ਵਿਦਿਆਰਥੀਆਂ ਨੂੰ ਮਿਲੇਗਾ ਲਾਭ

ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ 55.45 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ ਪੋਸਟ ਮੈਟ੍ਰਿਕ ਸਕਾਲਰਸ਼ਿ…
Read More
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply