#DC_HOSHIARPUR : ਕੋਈ ਵੀ ਵਿਅਕਤੀ ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ਵਿਚ ਹਥਿਆਰ ਲੈ ਕੇ ਨਹੀਂ ਚੱਲੇਗਾ ਅਤੇ ਹਥਿਆਰਾਂ ਦੀ ਸੋਸ਼ਲ ਮੀਡਆ ਰਾਹੀਂ ਪ੍ਰਦਰਸ਼ਨੀ ’ਤੇ ਪੂਰਨ ਪਾਬੰਦੀ

ਨਫ਼ਰਤ ਭਰੇ ਭਾਸ਼ਣ ਦੇਣ ਅਤੇ ਹਥਿਆਰਾਂ ਦੀ ਪ੍ਰਦਰਸ਼ਨੀ ’ਤੇ ਪੂਰਨ ਪਾਬੰਦੀ
ਹੁਸ਼ਿਆਰਪੁਰ, 10 ਨਵੰਬਰ :
ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਕੋਈ ਵੀ ਵਿਅਕਤੀ/ਸਮਾਜਿਕ ਜਾਂ ਧਾਰਮਿਕ ਜਥੇਬੰਦੀ ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ਵਿਚ ਕਿਸੇ ਵੀ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਨਾ ਦੇਵੇ ਜਾਂ ਸੂਗ ਬੋਲੀ ਦੀ ਵਰਤੋਂ ਨਾ ਕਰੇ। ਅਜਿਹਾ ਕਰਨ ਦੀ ਸੂਰਤ ਵਿਚ ਸਬੰਧਤ/ਉਲੰਘਣਾ ਕਰਨ ਵਾਲੇ ਵਿਅਕਤੀ ਖਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਜ਼ਿਲ੍ਹਾ ਮੈਜਿਸਟਰੇਟ ਨੇ ਇਕ ਹੋਰ ਹੁਕਮ ਰਾਹੀਂ ਆਦੇਸ਼ ਜਾਰੀ ਕੀਤੇ ਹਨ ਕਿ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਕੋਈ ਵੀ ਵਿਅਕਤੀ ਜਨਤਕ ਇਕੱਠ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ਵਿਚ ਹਥਿਆਰ ਲੈ ਕੇ ਨਹੀਂ ਚੱਲੇਗਾ ਅਤੇ ਹਥਿਆਰਾਂ ਦੀ ਜਨਤਕ/ਸੋਸ਼ਲ ਮੀਡਆ ਰਾਹੀਂ ਪ੍ਰਦਰਸ਼ਨੀ ’ਤੇ ਪੂਰਨ ਪਾਬੰਦੀ ਹਵੇਗੀ ਅਤੇ ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ’ਤੇ ਵੀ ਪੂਰਨ ਪਾਬੰਦੀ ਹੋਵੇਗੀ। ਅਜਿਹਾ ਕਰਨ ਦੀ ਸੂਰਤ ਵਿਚ ਸਬੰਧਤ/ਉਲੰਘਣਾ ਕਰਨ ਵਾਲੇ ਵਿਅਕਤੀ ਦੇ ਖਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਇਹ ਹੁਕਮ 8 ਜਨਵਰੀ 2024 ਤੱਕ ਲਾਗੂ ਰਹਿਣਗੇ।

#SSP_MALIK : ਗੜ੍ਹਦੀਵਾਲ ਵਾਸੀ ਸਤਪਾਲ ਦੀ 38 ਲੱਖ ਦੀ ਪ੍ਰਾਪਰਟੀ ਫਰੀਜ਼ ਕਰਨ ਦੇ ਹੁਕਮ, ਓਪਰੇਸ਼ਨ ਸੀਲ-9 ਤਹਿਤ 11 ਇੰਟਰ ਸਟੇਟ ਨਾਕਿਆਂ ’ਤੇ ਚੈਕਿੰਗ ਜਾਰੀ

ਪੰਜਾਬ ਸਰਕਾਰ ਦੀ ’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਪੁਲਿਸ ਵਲੋਂ ਸੂਬੇ ’ਚ ਸ਼ੁਰੂ ਕੀਤੇ ਓਪਰੇਸ਼ਨ ਸੀਲ-9 ਹੇਠ ਜ਼…
Read More

Related posts

Leave a Reply