ਨਸ਼ਾ ਖ਼ੋਰੀ ਦਾ ਇਲਾਜ਼ ਸਿਹਤ ਵਿਭਾਗ ਵੱਲੋ ਮੁਫ਼ਤ ਕੀਤਾ ਜਾਂਦਾ ਹੈਂ : ਡਾ. ਮਹਿਮਾ ਮਿਨਹਾਸ
ਹੁਸ਼ਿਆਰਪੁਰ 30 ਜਨਵਰੀ 2025(CDT NEWS):
ਸਿਹਤ ਵਿਭਾਗ ਵਲੋਂ ਮਾਣਯੋਗ ਡਿਪਟੀ ਕਮਿਸ਼ਨਰ ਸ਼੍ਰੀਮਤੀ ਕੋਮਲ ਮਿੱਤਲ ਅਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਬੰਸ ਕੌਰ ਦੇ ਹੁਕਮਾਂ ਅਨੁਸਾਰ ਰਿਆਤ ਬਾਹਰਾ ਇੰਸਟੀਟਿਊਟ ਆਫ਼ ਕਾਮਰਸ,ਹੁਸ਼ਿਆਰਪੁਰ ਵਿਖੇ ਵਿਭਾਗ ਮੁਖੀ ਸ੍ਰੀ ਦਵਿੰਦਰ ਠਾਕੁਰ ਦੇ ਸਹਿਯੋਗ ਨਾਲ ਮੈਡੀਕਲ ਅਫ਼ਸਰ ਜਿਲ੍ਹਾ ਨਸ਼ਾ ਮੁਕਤੀ ਮੁੜ ਵਸੇਬਾ ਕੇੰਦਰ ਹੁਸ਼ਿਆਰਪੁਰ ਡਾ ਮਹਿਮਾ ਮਿਨਹਾਸ ਦੀ ਅਗਵਾਈ ਹੇਠ ਨਸ਼ਿਆਂ ਅਤੇ ਇਸ ਦੇ ਇਲਾਜ ਸਬੰਧੀ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਜਿਸ ਵਿਚ ਸ਼੍ਰੀਮਤੀ ਨਿਸ਼ਾ ਰਾਣੀ ਜਿਲ੍ਹਾ ਮੈਨੇਜਰ,ਪ੍ਰਸ਼ਾਂਤ ਆਦਿਆ ਕਾਉਂਸਲਰ ਨਸ਼ਾ ਮੁਕਤੀ ਅਤੇ ਮੁੜ ਵਸੇਬਾ ਕੇਂਦਰ ਹੁਸ਼ਿਆਰਪੁਰ ਨੇ ਭਾਗ ਲਿਆ।
ਇਸ ਮੌਕੇ ਸ਼੍ਰੀਮਤੀ ਨਿਸ਼ਾ ਰਾਣੀ ਨੇ ਕਿਹਾ ਵਿਸ਼ਵ ਸਿਹਤ ਸੰਗਠਨ ਅਨੁਸਾਰ ਨਸ਼ਾਖ਼ੋਰੀ ਇੱਕ ਮਾਨਸਿਕ ਬਿਮਾਰੀ ਹੈ, ਜਿਸ ਦਾ ਇਲਾਜ਼ ਸਰਕਾਰੀ ਸਿਹਤ ਅਦਾਰਿਆਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ। ਉਨ੍ਹਾਂ ਨੇ ਨਸ਼ਾਖ਼ੋਰੀ ਦੇ ਕਾਰਨ, ਚਿੰਨ੍ਹ ਅਤੇ ਇਸ ਦੇ ਨਾਲ ਹੋਣ ਵਾਲੀਆਂ ਬਿਮਾਰੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਪ੍ਰਸ਼ਾਂਤ ਆਦਿਆ ਕਾਉਂਸਲਰ ਨੇ ਕਿਹਾ ਕਿ ਨਸ਼ਾ ਖੋਰੀ ਦਾ ਇਲਾਜ਼ ਜਿਲ੍ਹਾ ਹੁਸ਼ਿਆਰਪੁਰ ਵਿੱਚ ਨਸ਼ਾ ਮੁਕਤੀ ਕੇਂਦਰ ਸਿਵਲ ਹਸਪਤਾਲ ਹੁਸ਼ਿਆਰਪੁਰ ਅਤੇ ਦਸੁਹਾ ਵਿਖੇ ਮੁਫਤ ਕੀਤਾ ਜਾਂਦਾ ਹੈ। ਜਿਸ ਵਿੱਚ ਪਹਿਲਾਂ 15ਤੋਂ 21 ਦਿਨਾਂ ਤੱਕ ਮਰੀਜ਼ ਦਾ ਡੀਟੋਕਸੀਫਿਕੇਸ਼ਨ ਕੀਤਾ ਜਾਂਦਾ ਹੈ।
ਇਸ ਤੋਂ ਬਾਅਦ ਮਰੀਜ਼ ਨੂੰ ਸਰਕਾਰੀ ਪੁਨਰਵਾਸ ਕੇਂਦਰ ਮੁਹੱਲਾ ਫਤਹਿਗੜ੍ਹ ਹੁਸ਼ਿਆਰਪੁਰ ਵਿਖ਼ੇ 90 ਦਿਨਾਂ ਲਈ ਦਾਖ਼ਲ ਕਰਵਾਇਆ ਜਾਂਦਾ ਹੈ, ਜਿਥੇ ਵਿਅਕਤੀਗਤ ਕਾਉਸਲਿੰਗ, ਗਰੁੱਪ ਕਾਉਸਲਿੰਗ, ਅਧਿਆਤਮਿਕ ਕਾਉਸਲਿੰਗ ਦੇ ਨਾਲ ਨਾਲ ਖੇਡਾਂ, ਅਤੇ ਥੈਰਪੀ ਵੀ ਕਾਰਵਾਈ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਨਸ਼ਾਖ਼ੋਰੀ ਦੇ ਇਲਾਜ਼ ਦੇ ਨਾਲ ਨਾਲ ਪ੍ਰਮਾਨਿਤ ਸਕਿੱਲ ਡਿਵੈਲਪਮੈਂਟ ਕੋਰਸ ਵੀ ਕਰਵਾਏ ਜਾਂਦੇ ਹਨ ਤਾਂ ਕਿ ਮਰੀਜ਼ ਆਪਣੇ ਪੈਰਾਂ ਤੇ ਖੜ੍ਹਾ ਹੋ ਸਕੇ। ਉਨ੍ਹਾਂ ਕਿਹਾ ਕਿ ਨਸ਼ਾਖੋਰੀ ਦਾ ਇਲਾਜ਼ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵੱਲੋ ਮੁਫ਼ਤ ਕੀਤਾ ਜਾਂਦਾ ਹੈ, ਜ਼ੇਕਰ ਕੋਈ ਮਰੀਜ਼ ਇਲਾਜ਼ ਲਈ ਆਉਂਦਾ ਹੈ ਤਾਂ ਨਸ਼ਾ ਮੁਕਤੀ ਕੇੱਦਰ ਉਸ ਦਾ ਪੂਰਾ ਇਲਾਜ਼ ਕਰਨ ਲਈ ਵਚਨਵੱਧ ਹੈ।
ਉਨ੍ਹਾਂ ਕਿਹਾ ਕਿ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਅਤੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਸ਼੍ਰੀਮਤੀ ਕੋਮਲ ਮਿੱਤਲ ਜੀ ਦੇ ਯਤਨਾਂ ਸਦਕਾ ਕੇੰਦਰ ਵਿੱਚ ਮਰੀਜ਼ਾ ਨੂੰ ਕਿੱਤਾ ਮੁੱਖੀ ਕੋਰਸਾਂ ਦੀ ਸਿਖਲਾਈ ਦੇ ਕੇ ਉਨ੍ਹਾਂ ਨੂੰ ਮੁੜ ਆਪਣੇ ਪੈਰਾਂ ਤੇ ਖੜਾ ਹੋਣ ਵਿੱਚ ਮਦਦ ਕੀਤੀ ਜਾਂਦੀ ਹੈਂ। ਜੇਕਰ ਕੋਈ ਵਿਅਕਤੀ ਇਲਾਜ਼ ਲਈ ਆਉਣਾ ਚਾਹੁੰਦਾ ਹੈਂ ਉਹ ਜਿਲ੍ਹਾ ਹੈਲਪ ਲਾਈਨਜ਼ ਨੰਬਰ 01882-244636 (ਸਵੇਰੇ 9ਵਜੇ ਤੋਂ 3 ਵਜੇ ਤੱਕ (ਕੇਵਲ ਵਰਕਿੰਗ ਦਿਨ) ਵਿੱਚ ਸੰਪਰਕ ਕਰ ਸਕਦਾ ਹੈਂ।
ਇਸ ਮੌਕੇ ਡਾ. ਮਹਿਮਾ ਮਿਨਹਾਸ ਨੇ ਕਿਹਾ ਅੱਜ ਦੇ ਸਮੇਂ ਸਾਨੂੰ ਸਭ ਨੂੰ ਜਾਗਰੂਕ ਹੋਣ ਦੀ ਜ਼ਰੂਰਤ ਹੈਂ। ਅਸੀਂ ਆਪ ਜਾਗਰੂਕ ਹੋਵਾਂਗੇ ਤਾਂ ਹੀ ਸਮਾਜ ਨੂੰ ਜਾਗਰੂਕ ਕਰ ਸਕਦੇ ਹਾਂ। ਇਸ ਮੌਕੇ ਪ੍ਰੋ.ਲਵਪ੍ਰੀਤ ਸਿੰਘ ਸਹਾਇਕ ਪ੍ਰੋਫੈਸਰ ਅੰਕਿਤਾ ਠਾਕੁਰ ਸਹਾਇਕ ਪ੍ਰੋਫੈਸਰ ਮਹਿਕ ਨੰਦਾ ਪ੍ਰੋ.ਲਵਪ੍ਰੀਤ ਕੌਰ ,ਸਮੂਹ ਸਟਾਫ਼ ਤੇ ਵਿਦਿਆਰਥੀ ਆਦਿ ਹਾਜ਼ਿਰ ਸਨ।
Posted By : Jagmohan Singh
3256
News
- ਜ਼ਮੀਨੀ ਕਬਜ਼ੇ ਨੂੰ ਲੈ ਕੇ ਝਗੜਾ: ਦੋ ਧਿਰਾਂ ਵਿਚਕਾਰ ਗੋਲੀਬਾਰੀ, ਤਿੰਨ ਜ਼ਖ਼ਮੀ
- ਪੰਜਾਬ ਸਰਕਾਰ ਨੇ ਬੁਢਾਪਾ ਸਕੀਮ ਵਾਸਤੇ 4000 ਕਰੋੜ ਰੁਪਏ ਦਾ ਰੱਖਿਆ ਬਜਟ
- ਮਹਾਰਾਸ਼ਟਰ ਵਿੱਚ ਵੋਟਰ ਲਿਸਟ ਵਿੱਚ ਗੜਬੜੀ ਦੀ ਜਾਂਚ ਕਰਨ ਲਈ ਵਿਸ਼ੇਸ਼ ਟੀਮ ਬਣਾਈ
- 5 ਫਰਵਰੀ ਨੂੰ ਛੁੱਟੀ ਸਰਕਾਰੀ ਛੁੱਟੀ ਘੋਸ਼ਿਤ
- Punjab Police Promotions : 727 Personnel Elevated by DIG Sidhu
- ਵੱਡੀ ਖਬਰ :: ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ 55.45 ਕਰੋੜ ਰੁਪਏ ਦੀ ਰਾਸ਼ੀ ਜਾਰੀ, 86583 ਵਿਦਿਆਰਥੀਆਂ ਨੂੰ ਮਿਲੇਗਾ ਲਾਭ
EDITOR
CANADIAN DOABA TIMES
Email: editor@doabatimes.com
Mob:. 98146-40032 whtsapp
Advertisements
Advertisements
Advertisements
Advertisements
Advertisements
Advertisements
Advertisements