#DC_MITTAL : ਨਗਰ ਕੌਂਸਲ ਚੋਣਾਂ: Talwara ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੈਕਟਰ-01 ’ਚ ਨਾਮਜ਼ਦਗੀ ਕੇਂਦਰ ਨਾਮਜ਼ਦਗੀ ਦਾਖਲ ਕਰਨ ਦੀ ਆਖਰੀ ਮਿਤੀ 20 ਫਰਵਰੀ

#DC_MITTAL_Municipal Council Elections Talwara_2025/CDT_NEWS

ਪੀਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੈਕਟਰ-01 ’ਚ ਬਣਾਇਆ ਗਿਆ ਹੈ ਨਾਮਜ਼ਦਗੀ ਕੇਂਦਰ
ਨਾਮਜ਼ਦਗੀ ਦਾਖਲ ਕਰਨ ਦੀ ਆਖਰੀ ਮਿਤੀ 20 ਫਰਵਰੀ

ਹੁਸ਼ਿਆਰਪੁਰ, 17 ਫਰਵਰੀ (CDT_NEWS)

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਨੇ ਦੱਸਿਆ ਕਿ ਨਗਰ ਕੌਂਸਲ ਤਲਵਾੜਾ ਦੇ ਵਾਰਡ ਨੰਬਰ 1 ਤੋਂ 13 ਦੇ ਲਈ ਨਾਮਜ਼ਦਗੀ ਕੇਂਦਰ ਪੀਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਸੈਕਟਰ-01, ਵਾਰਡ ਨੰਬਰ-10, ਤਲਵਾੜਾ ਵਿਚ ਬਣਾਇਆ ਗਿਆ ਹੈ। ਚਾਹਵਾਨ ਉਮੀਦਵਾਰ ਇੱਥੇ ਨਿਰਧਾਰਤ ਮਿਤੀਆਂ ‘ਤੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਸਕਦੇ ਹਨ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਪੰਜਾਬ ਰਾਜ ਚੋਣ ਕਮਿਸ਼ਨ ਵਲੋਂ ਚੋਣਾਂ ਦੀ ਪਾਰਦਰਸ਼ਤਾ ਅਤੇ ਨਿਰਪੱਖਤਾ ਨੂੰ ਯਕੀਨੀ ਬਣਾਉਣ ਲਈ ਤਹਿਸੀਲਦਾਰ ਮੁਕੇਰੀਆਂ ਮਨੀਸ਼ ਕੁਮਾਰ ਨੂੰ ਰਿਟਰਨਿੰਗ ਅਫ਼ਸਰ ਅਤੇ ਬੀਡੀਪੀਓ, ਹਾਜੀਪੁਰ ਵਿਕਰਮ ਸਿੰਘ ਨੂੰ ਸਹਾਇਕ ਰਿਟਰਨਿੰਗ ਅਫ਼ਸਰ ਨਿਯੁਕਤ ਕੀਤਾ ਗਿਆ ਹੈ।

ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਨੇ ਦੱਸਿਆ ਕਿ ਨਾਮਜ਼ਦਗੀਆਂ 17 ਫਰਵਰੀ ਤੋਂ ਸ਼ੁਰੂ ਹੋ ਗਈਆਂ ਹਨ। ਨਾਮਜ਼ਦਗੀਆਂ ਦਾਖਲ ਕਰਨ ਦਾ ਸਮਾਂ ਸਵੇਰੇ 11:00 ਵਜੇ ਤੋਂ ਦੁਪਹਿਰ 3:00 ਵਜੇ ਤੱਕ ਹੈ ਅਤੇ ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਮਿਤੀ 20 ਫਰਵਰੀ 2025 ਸ਼ਾਮ 3:00 ਵਜੇ ਤੱਕ ਹੈ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 21 ਫਰਵਰੀ 2025 ਨੂੰ ਹੋਵੇਗੀ। ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 22 ਫਰਵਰੀ 2025 ਦੁਪਹਿਰ 3:00 ਵਜੇ ਤੱਕ ਹੈ। ਵੋਟਾਂ 2 ਮਾਰਚ, 2025 ਨੂੰ ਸਵੇਰੇ 7:00 ਵਜੇ ਤੋਂ ਸ਼ਾਮ 4:00 ਵਜੇ ਤੱਕ ਪੈਣਗੀਆਂ। ਗਿਣਤੀ 2 ਮਾਰਚ, 2025 ਨੂੰ ਵੋਟਾਂ ਖਤਮ ਹੋਣ ਤੋਂ ਤੁਰੰਤ ਬਾਅਦ ਉਸੇ ਦਿਨ ਹੀ ਹੋਵੇਗੀ। ਉਨ੍ਹਾਂ ਦੱਸਿਆ ਕਿ ਤਲਵਾੜਾ ਨਗਰ ਕੌਂਸਲ ਖੇਤਰ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ, ਜੋ ਕਿ ਵੋਟਾਂ ਪੈਣ ਤੱਕ ਲਾਗੂ ਰਹੇਗਾ।
1000

Related posts

Leave a Reply