ਯੋਗਤਾ ਮਿਤੀ 1 ਜਨਵਰੀ 2021 ਦੇ ਅਧਾਰ ਤੇ ਫੋਟੋ ਵੋਟਰ ਸੂਚੀ ਦੀ ਸੁਧਾਈ ਲਈ ਦਾਅਵੇ ਅਤੇ ਇਤਰਾਜ ਪ੍ਰਾਪਤ ਕਰਨ ਦੀ ਅੰਤਿਮ ਮਿਤੀ 15 ਦਸੰਬਰ, 2020


ਪਠਾਨਕੋਟ,11 ਦਸੰਬਰ ( ਰਜਿੰਦਰ ਸਿੰਘ ਰਾਜਨ ਬਿਊਰੋ ਚੀਫ ) :  ਸ਼੍ਰੀ ਸੰਯਮ ਅਗਰਵਾਲ, ਆਈ.ਏ.ਐਸ., ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫਸਰ, ਪਠਾਨਕੋਟ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਯੋਗਤਾ ਮਿਤੀ 01.01.2021 ਦੇ ਅਧਾਰ ਤੇ ਫੋਟੋ ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ ਸਬੰਧੀ ਆਮ ਜਨਤਾ ਪਾਸੋਂ ਦਾਅਵੇ/ਇਤਰਾਜ ਜੋ ਕਿ ਮਿਤੀ 16.11.2020 ਤੋਂ ਪ੍ਰਾਪਤ ਕੀਤੇ ਜਾ ਰਹੇ ਹਨ ਅਤੇ ਭਾਰਤ ਚੋਣ ਕਮਿਸ਼ਨ ਵੱਲੋਂ ਨਿਰਧਾਰਿਤ ਸ਼ਡਿਊਲ ਅਨੁਸਾਰ ਦਾਅਵੇ/ਇਤਰਾਜ ਪ੍ਰਾਪਤ ਕਰਨ ਦੀ ਅੰਤਿਮ ਮਿਤੀ 15 ਦਸੰਬਰ, 2020 ਹੈ।


ਡਿਪਟੀ ਕਮਿਸ਼ਨਰ ਵੱਲੋਂ ਦੱਸਿਆ ਗਿਆ ਕਿ ਵੋਟਰ ਸੂਚੀਆਂ ਦੀ ਸੁਧਾਈ ਲਈ ਦਾਅਵੇ/ਇਤਰਾਜ ਪ੍ਰਾਪਤ ਕਰਨ ਲਈ ਕੇਵਲ 3 ਤੋਂ 4 ਦਿਨ ਦਾ ਸਮਾਂ ਬਾਕੀ ਹੈ, ਇਸ ਨੂੰ ਮੁੱਖ ਰੱਖਦਿਆਂ ਹੋਇਆਂ ਉਨਾਂ ਵੱਲੋਂ ਜ਼ਿਲੇ ਦੀ ਸਮੂਹ ਜਨਤਾ ਨੂੰ ਅਪੀਲ ਕੀਤੀ ਗਈ ਹੈ ਕਿ ਵੋਟ ਬਣਵਾਉਣ, ਕਟਵਾਉਣ ਜਾਂ ਵੋਟਾਂ ਦੇ ਵੇਰਵਿਆਂ ਵਿੱਚ ਕਿਸੇ ਕਿਸਮ ਦੀ ਸੋਧ ਕਰਵਾਉਣ ਲਈ ਨਿਰਧਾਰਿਤ ਫਾਰਮ ਸਮੇਤ ਲੌੜੀਂਦੇ ਦਸਤਾਵੇਜ਼ (ਰੰਗੀਨ ਪਾਸਪੋਰਟ ਸਾਈਜ ਫੋਟੋ, ਜਨਮ ਮਿਤੀ, ਰਿਹਾਇਸ਼ ਦੇ ਪਤੇ ਦਾ ਪ੍ਰਮਾਣ ਅਤੇ ਆਪਣੇ ਪਰਿਵਾਰਿਕ ਮੈਂਬਰ (ਜਿਸ ਦੀ ਪਹਿਲਾਂ ਤੋਂ ਵੋਟ ਬਣੀ ਹੈ) ਦੇ ਵੋਟਰ ਫੋਟੋ ਸ਼ਨਾਖਤੀ ਕਾਰਡ ਦੀ ਫੋਟੋ ਕਾਪੀ) ਬੀ.ਐਲ.ਓਜ./ਚੋਣਕਾਰ ਰਜਿਸਟੇ੍ਰਸ਼ਨ ਅਫ਼ਸਰਾਂ ਅਤੇ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਦੇ ਦਫ਼ਤਰਾਂ ਜਾਂ ਜ਼ਿਲਾ ਚੋਣ ਦਫ਼ਤਰ ਵਿੱਚ ਜਮਾਂ ਕਰਵਾਉਣ। ਡਿਪਟੀ ਕਮਿਸ਼ਨਰ ਵੱਲੋਂ ਇਹ ਵੀ ਦੱਸਿਆ ਗਿਆ ਕਿ ਕੋਈ ਵੀ ਵਿਅਕਤੀ ਆਨ ਲਾਈਨ ਵਿਧੀ ਰਾਹੀਂ ਚੋਣ ਕਮਿਸ਼ਨ ਵੱਲੋਂ ਤਿਆਰ ਕੀਤੇ ਗਏ ਵੋਟਰ ਪੋਰਟਲ   (https://voterportal.eci.gov.in) ਤੇ ਵੀ ਨਵੀਂ ਵੋਟ ਬਣਵਾਉਣ/ਕਟਵਾਉਣ ਜਾਂ ਸੋਧ ਕਰਵਾਉਣ ਲਈ ਅਪਲਾਈ ਕਰ ਸਕਦਾ ਹੈ।
     

Related posts

Leave a Reply