ਸ਼੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਏ


ਗੜ੍ਹਦੀਵਾਲਾ 28 ਨਵੰਬਰ (ਚੌਧਰੀ) : ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਅਵਤਾਰ ਪੁਰਬ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਗੁਰਦੁਆਰਾ ਪਿੰਡ ਖੁਰਦਾਂ ਦੀ ਪ੍ਰਬੰਧਕ ਕਮੇਟੀ ਦ ਬਾਬਾ ਸਰੂੂਪ ਸਿੰਘ ਚੰੰਡੀਗੜ੍ਹ ਵਾਲਿਆਂ ਦੀ ਰਹਿਨੁਮਾਈ ਹੇਠ ਸ੍ਰੀ ਗੁੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਇਆ ਗਿਆ। ਨਗਰ ਕੀਰਤਨ ਵਿੱਚ ਨਾਮਵਰ ਕੀਰਤਨੀ ਜੱਥਿਆਂ ਨੇ ਸ਼ਬਦ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਸੰਗਤਾਂ ਨੇ ਨਗਰ ਕੀਰਤਨ ਦਾ ਫੂਲਾਂ ਦੀ ਵਰਖਾ ਨਾਲ ਭਰਵਾਂ ਸਵਾਗਤ ਕੀਤਾ। ਸੰਗਤਾਂ ਵੱਲੋਂ ਵੱਖ-ਵੱਖ ਥਾਵਾਂ ‘ਤੇ ਨਗਰ ਕੀਰਤਨ ‘ਚ ਸ਼ਾਮਲ ਸੰਗਤ ਲਈ ਵੱਖ-ਵੱਖ ਤਰ੍ਹਾਂ ਦੇ ਲੰਗਰ ਲਗਾਏ ਗਏ।

ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਪਿੰਡ ਦੀ ਪ੍ਰਕਰਮਾ ਕਰਦਾ ਹੋਇਆ ਗੜ੍ਹਦੀਵਾਲਾ,ਦੌੌਸੜਕਾ,ਸਰਹਾਲਾ ਬਾਹਗਾ, ਧੂਤਾਂ, ਤੋਂ ਹੁੰਦਾ ਹੋਇਆ ਪਿੰਡ ਖੁਰਦਾਂ ਦੇ ਗੁੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ।

ਇਸ ਮੌਕੇ ਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਰਣਧੀਰ ਸਿੰਘ ਬਾਬਾ ਖੁਰਦਾਂ, ਰਾਜਨ ਖੁਰਦਾਂ, ਮੱਖਣ ਸਿੰਘ, ਪ੍ਰੀਤ ਸਿੰਘ, ਜਸਵਿੰਦਰ ਸਿੰਘ ਮਾਨਕੂ,ਲਾਡੀ ਪੰਚ ਖੁਰਦਾਂ,ਮਨਪ੍ਰੀਤ ਸਿੰਘ,ਗੁਰਪ੍ਰੀਤ ਗੋਪੀ ਖੁਰਦਾਂ,ਬਖਸ਼ੀਸ਼ ਸਿੰਘ,ਮਨਦੀਪ ਸਿੰਘ,ਮੰਨੂ ਆਦਿ ਸਮੇਤ ਭਾਰੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

Related posts

Leave a Reply