ਪਿੰਡ ਡੱਫਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਦੇ ਸਬੰਧ ‘ਚ ਸਜਾਏ ਨਗਰ ਕੀਰਤਨ

ਗੜ੍ਹਦੀਵਾਲਾ 5 ਦਸੰਬਰ (ਚੌਧਰੀ) : ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਪਿੰਡ ਡੱਫਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਏ ਗਏ।ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗਿਆਨੀ ਬਗੀਚਾ ਸਿੰਘ ਡੱਫਰ ਨੇ ਦੱਸਿਆ ਕਿ ਨਗਰ ਕੀਰਤਨ ਦੀ ਆਰੰਬਤਾ ਗੁਰਦੁਆਰਾ ਬਾਬਾ ਦਰੇਲਾ ਤੋਂ ਹੋਈ ਜੋ ਪਿੰਡ ਦੀ ਪਰਿਕਰਮਾ ਕਰਦੇ ਹੋਏ ਵਾਪਸ ਗੁਰਦੁਆਰਾ ਸਾਹਿਬ ਵਿਖੇ ਸਮਾਪਤੀ ਹੋਈ।

ਇਸ ਮੌਕੇ ਥਾਂ ਥਾਂ ਸੰਗਤਾਂ ਵੱਲੋਂ ਅਨੇਕਾਂ ਪ੍ਰਕਾਰ ਦੇ ਲੰਗਰ ਲਗਾਏ ਗਏ।ਇਸ ਮੌਕੇ ਰਾਣਾ ਥੇਂਦਾ ਵਲੋਂ ਸੰਗਤਾਂ ਨੂੰ ਗੁਰੂ ਇਤਹਾਸ ਅਤੇ ਗੁਰਬਾਣੀ ਨਾਲ ਨਿਹਾਲ ਕੀਤਾ।ਇਸ ਮੌਕੇ ਪੰਜ ਪਿਆਰਿਆਂ ਦੀ ਸੇਵਾ ਭਾਈ ਗੁਰਦੀਪ ਸਿੰਘ, ਭਾਈ ਮੋਹਣ ਸਿੰਘ,ਭਾਈ ਮਨਿੰਦਰ ਸਿੰਘ,ਭਾਈ ਗੁਰਪ੍ਰੀਤ ਸਿੰਘ,ਭਾਈ ਰਵਿੰਦਰ ਸਿੰਘ ਨੇ ਨਿਭਾਈ।ਬੱਸ ਦੀ ਸੇਵਾ ਬਾਬਾ ਤੇਜਾ ਸਿੰਘ ਖੁੱਡੇ ਵਾਲਿਆਂ ਵੱਲੋਂ ਕੀਤੀ ਗਈ।ਇਸ ਮੌਕੇ ਪਿੰਡ ਡੱਫਰ ਦੀਆਂ ਸਮੂਹ ਸੰਗਤਾਂ ਤੇ ਸੇਵਾਦਾਰ ਹਾਜ਼ਿਰ ਸਨ।

Related posts

Leave a Reply