ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਜਿਲਾ ਪਠਾਨਕੋਟ ਦੇ 45 ਸਮਾਰਟ ਸਕੂਲ ਲੋਕ ਅਰਪਿਤ


7 ਸਰਕਾਰੀ ਪ੍ਰਾਇਮਰੀ  ਸਕੂਲਾਂ ਨੂੰ ਟੈਬਲੈੱਟ ਵੰਡਣ ਦੀ ਕੀਤੀ ਸ਼ੁਰੂਆਤ

ਪਠਾਨਕੋਟ, 7 ਨਵੰਬਰ (ਰਾਜਿੰਦਰ ਸਿੰਘ ਰਾਜਨ ਬਿਊਰੋ ਚੀਫ ) ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਸਿੱਖਿਆ ਵਿਭਾਗ ਵੱਲੋਂ ਸਮੇਂ ਦੇ ਹਾਣ ਦੇ ਬਣਾਉਣ ਲਈ ਚਲਾਈ ਗਈ ਸਿੱਖਿਆ ਸੁਧਾਰ ਲਹਿਰ ਤਹਿਤ ਜਿਲ•ੇ ਵਿਚ ਬਣਾਏ ਗਏ 45 ਸਕੂਲਾਂ ਨੂੰ ਸਮਾਰਟ ਸਕੂਲ ਵਜੋਂ ਤਿਆਰ ਕਰਕੇ ਅੱਜ ਲੋਕ ਅਰਪਿਤ ਕਰ ਦਿੱਤਾ ਗਿਆ। ਮੁਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਇਸ ਮੌਕੇ ਵੀਡੀਓ ਕਾਨਫਰੰਸ ਰਾਹੀਂ ਇਹ ਰਸਮ ਅਦਾ ਕੀਤੀ। ਸਿੱਖਿਆ ਮੰਤਰੀ ਪੰਜਾਬ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਅਤੇ ਸਕੱਤਰ ਸਕੂਲ ਸਿੱਖਿਆ ਸ੍ਰੀ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ ‘ਚ ਹੋਏ ਇਸ ਵਰਚੁਅਲ ਸਮਾਗਮ ਵਿੱਚ ਜਿਲ•ਾ ਪਠਾਨਕੋਟ ਵਿਖੇ ਸ੍ਰੀ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ ਦੀ ਅਗਵਾਈ ਵਿੱਚ ਵਰਚੁਅਲ ਪ੍ਰੋਗਰਾਮ ਆਯੋਜਿਤ ਕੀਤਾ ਗਿਆ ਅਤੇ ਸ੍ਰੀ ਜੋਗਿੰਦਰ ਪਾਲ ਵਿਧਾਇਕ ਹਲਕਾ ਪਠਾਨਕੋਟ ਅਤੇ ਅਸੀਸ ਵਿੱਜ ਵਿਸ਼ੇਸ ਤੋਰ ਤੇ ਹਾਜ਼ਰ ਹੋਏ। ਇਸ ਤੋਂ ਇਲਾਵਾ ਸਮਾਗਮ ਵਿੱਚ ਸਰਵਸ੍ਰੀ ਅਨਿਲ ਦਾਰਾ ਚੇਅਰਮੈਨ ਜਿਲਾ ਪਲਾਨਿੰਗ ਬੋਰਡ ਪਠਾਨਕੋਟ, ਸੰਜੀਵ ਬੈਂਸ ਜਿਲਾ ਪ੍ਰਧਾਨ ਕਾਂਗਰਸ ਕਮੇਟੀ ਪਠਾਨਕੋਟ, ਜਗਜੀਤ ਸਿੰਘ ਜਿਲਾ ਸਿੱਖਿਆ ਅਧਿਕਾਰੀ(ਸੈਕੰਡਰੀ), ਬਲਦੇਵ ਰਾਜ ਜਿਲਾ ਸਿੱਖਿਆ ਅਧਿਕਾਰੀ (ਐਲੀਮੈਂਟਰੀ), ਰਾਜੇਸਵਰ ਸਲਾਰੀਆਂ ਡਿਪਟੀ ਡੀ.ਈ.ਓ. ਸੈਕੰਡਰੀ, ਰਮੇਸ ਲਾਲ ਠਾਕੁਰ ਡਿਪਟੀ ਡੀ.ਈ.ਓ. ਐਲੀਮੇਂਟਰੀ, ਰਾਮ ਲੁਭਾਇਆ ਸੁਚਨਾ ਤੇ ਲੋਕ ਸੰਪਰਕ ਅਫਸ਼ਰ ਪਠਾਨਕੋਟ, ਬਲਕਾਰ ਅੱਤਰੀ ਜਿਲਾ ਮੀਡਿਆ ਕੋਆਰਡੀਨੇਟਰ,ਮੁਨੀਸ ਗੁਪਤਾ, ਵਨੀਤ ਮਹਾਜਨ, ਸੰਜੀਵ ਮਨੀ , ਰਾਜੇਸ ਕੁਮਾਰ, ਅਤੇ ਹੋਰ ਪਾਰਟੀ ਦੇ ਸੀਨੀਅਰ ਆਗੂ ਹਾਜ਼ਰ ਸਨ।

ਸਥਾਨਕ ਜਿਲ੍ਰਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਆਯੋਜਿਤ ਜਿਲਾ ਪੱਧਰੀ ਵਰਚੁਅਲ ਸਮਾਗਮ ਵਿੱਚ ਸੰਬੋਧਨ ਕਰਦੇ ਹੋਏ ਸ੍ਰੀ ਜੋਗਿੰਦਰ ਪਾਲ ਵਿਧਾਇਕ ਹਲਕਾ ਭੋਆ ਨੇ ਕਿਹਾ ਕਿ ਅੱਜ ਦੇ ਦਿਨ ਸਿੱਖਿਆ ਵਿਭਾਗ ਨੂੰ ਬਹੁਤ ਬਹੁਤ ਵਧਾਈ ਹੈ ਕਿ ਜਿਲਾ ਪਠਾਨਕੋਟ ਦੇ 45 ਸਕੂਲ ਨੂੰ ਸਮਾਰਟ ਸਕੂਲ ਬਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਜਿਲਾ ਪਠਾਨਕੋਟ ਦੇ 45 ਸਕੂਲਾਂ’ਚ ਆਨਲਾਈਨ ਮੁਖੀਆਂ,ਅਧਿਆਪਕਾਂ,ਵਿਦਿਆਰਥੀਆਂ ਦੇ ਮਾਪਿਆਂ,ਪੰਚਾਇਤਾਂ ਤੇ ਸਕੂਲ ਪ੍ਰਬੰਧਕ ਕਮੇਟੀਆਂ ਦੇ ਨੁਮਾਇੰਦਿਆਂ ਨੂੰ ਸੰਬੋਧਨ ਕੀਤਾ ਗਿਆ। ਇਸ ਦੇ ਨਾਲ ਹੀ ਜਿਲਾ ਦੇ 45 ਸਕੂਲਾਂ ਨੂੰ ਸਮਾਰਟ ਸਕੂਲ ਵਜੋਂ ਲੋਕ ਅਰਪਣ ਕੀਤਾ ਗਿਆ ਹੈ, ਜੋ ਕਿ ਬੜੀ ਤਸੱਲੀ ਅਤੇ ਖੁਸ਼ੀ ਵਾਲੀ ਗੱਲ ਹੈ। ਉਨਾਂ ਪੰਜਾਬੀ ਸਪਤਾਹ ਦੀ ਸਮਾਪਤੀ ਮੌਕੇ ਕਰਵਾਏ ਇਸ ਸਮਾਗਮ ਵਿਚ ਅਧਿਆਪਕਾਂ ਨੂੰ ਮਾਂ ਬੋਲੀ ਅਤੇ ਪੰਜਾਬੀ ਸਭਿਆਚਾਰ ਦੇ ਅਮੀਰ ਵਿਰਸੇ ਨੂੰ ਬੱਚਿਆਂ ਵਿਚ ਪ੍ਰਫੁਲਿਤ ਕਰਨ ਉਤੇ ਜ਼ੋਰ ਦਿੰਦੇ ਕਿਹਾ ਕਿ ਤੁਹਾਡੀ ਮਿਹਨਤ ਨਾਲ ਹੀ ਸਾਡੀ ਬੋਲੀ ਅਤੇ ਵਿਰਸਾ ਖੁਸ਼ਹਾਲ ਹੋ ਸਕਦੇ ਹਨ। ਅੱਜ ਦੇ ਇਸ ਸਮਾਰੋਹ ਦੋਰਾਨ ਜਿਲਾ ਪਠਾਨਕੋਟ ਦੇ 7 ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨੂੰ ਟੈਬਲੈੱਟ ਪ੍ਰਦਾਨ ਕੀਤੇ ਗਏ।

ਇਸ ਮੋਕੇ ਤੇ ਜਗਜੀਤ ਸਿੰਘ ਜਿਲਾ ਸਿੱਖਿਆ ਅਧਿਕਾਰੀ(ਸੈਕੰਡਰੀ) ਅਤੇ ਸ੍ਰੀ ਬਲਦੇਵ ਰਾਜ ਜਿਲਾ ਸਿੱਖਿਆ ਅਧਿਕਾਰੀ (ਐਲੀਮੈਂਟਰੀ) ਵੱਲੋਂ ਵੀ ਅੱਜ ਸਮਾਰਟ ਸਕੂਲ ਲੋਕ ਅ੍ਰਪਿਤ ਕੀਤੇ ਜਾਣ ਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੁਣ ਸਕੂਲਾਂ ਦੀ ਨੁਹਾਰ ਬਦਲੀ ਗਈ ਹੈ ਅੱਜ ਦੇ ਸਮੇਂ ਵਿੱਚ ਸਰਕਾਰ ਦੇ ਉਪਰਾਲਿਆਂ ਸਦਕਾ ਸਰਕਾਰੀ ਸਕੂਲਾਂ ਵਿੱਚ ਹਰ ਤਰ੍ਹਾਂ ਦੀ ਆਧੁਨਿਕ ਸੁਵਿਧਾਵਾਂ ਮੁਹੇਈਆਂ ਕਰਵਾਈਆਂ ਜਾ ਰਹੀਆਂ ਹਨ ਅਤੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਸੰਖਿਆ ਵਿੱਚ ਵੀ ਵਾਧਾ ਹੋਇਆ ਹੈ।

Related posts

Leave a Reply