ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਵੱਲੋਂ ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਦੇ 25 ਸਤੰਬਰ ਦੇ ਪੰਜਾਬ ਬੰਦ ਦਾ ਸਮਰਥਨ

ਗੁਰਦਾਸਪੁਰ 21ਸਤੰਬਰ ( ਅਸ਼ਵਨੀ ) : ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਪੰਜਾਬ ਵਲੋਂ ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਦੇ 25 ਸਤੰਬਰ ਦੇ ਪੰਜਾਬ ਬੰਦ ਦਾ ਸਮਰਥਨ ਕੀਤਾ  ਹੈਅਤੇ ਸੂਬੇ ਦੇ ਮੁਲਾਜ਼ਮਾਂ ਅਤੇ ਵਰਕਰਾਂ ਨੂੰ 25 ਸਤੰਬਰ ਦੇ ਕਿਸਾਨ ਅੰਦੋਲਨ ਵਿੱਚ ਸ਼ਾਮਿਲ ਹੋਣ ਦੀ ਅਪੀਲ ਕੀਤੀ ਹੈ। ਸੂਬਾ ਕਮੇਟੀ ਦੇ ਫ਼ੈਸਲੇ ਨੂੰ ਲਾਗੂ ਕਰਨ ਲਈ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਗੁਰਦਾਸਪੁਰ ਦੀ ਮੀਟਿੰਗ ਹਰਜਿੰਦਰ ਸਿੰਘ ਵਡਾਲਾ ਬਾਂਗਰ ਅਤੇ ਅਮਰਜੀਤ ਸ਼ਾਸਤਰੀ ਦੀ ਪ੍ਰਧਾਨਗੀ ਸੰਖੇਪ ਮੀਟਿੰਗ ਵਿੱਚ ਸ਼ਾਮਿਲ ਹੋਏ  ਅਨੇਕ ਚੰਦ ਪਾਹੜਾ,ਉਪਕਾਰ ਸਿੰਘ ਵਡਾਲਾ ਬਾਂਗਰ,ਅਮਰਜੀਤ ਸਿੰਘ ਮਨੀ , ਦਵਿੰਦਰ ਸਿੰਘ ਕਾਦੀਆਂ ਰਾਜਵਿੰਦਰ ਕੌਰ ਤੇ ਬਲਵਿੰਦਰ ਕੌਰ ਅਲੀ ਸ਼ੇਰ,ਸੁਖਜਿੰਦਰ ਸਿੰਘ,ਬਲਵਿੰਦਰ ਕੌਰ ਵਰਗਿਸ ਸਲਾਮਤ,ਡਾਕਟਰ ਸਤਿੰਦਰ ਸਿੰਘ,ਗੁਰਦਿਆਲ ਚੰਦ,ਹਰਦੀਪ ਰਾਜ,ਸਤਨਾਮ ਸਿੰਘ ,ਜਮੀਤ ਰਾਜ,ਅਮਰਜੀਤ ਸਿੰਘ ਕੋਠੇ ,ਹਰਦੇਵ ਸਿੰਘ ਬਟਾਲਾ,ਅਨੋਖ ਸਿੰਘ ਘੋੜੇਬਾਹ ਆਦਿ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਦੇਸ਼ ਦੀ ਕਿਸਾਨੀ ਵਿਰੁੱਧ ਲਿਆਂਦੇ ਤਿੰਨ ਆਰਡੀਨੈਂਸਾਂ ਨੂੰ ਸੰਸਦ ਦੇ ਅਜਲਾਸ ਵਿੱਚ ਭਾਜਪਾ ਖੇਮੇ ਵੱਲੋਂ ਬਹੁਸੰਮਤੀ ਨਾਲ ਪਾਸ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਜਿਸ ਵਿੱਚ ਕਾਂਗਰਸ, ਅਕਾਲੀ ਦਲ, ਅਾਪ ਅਤੇ ਦੋ ਹੋਰ ਪਾਰਟੀਆਂ ਨੇ ਸੰਸਦ ਵਿੱਚ ਇਹਨਾਂ ਬਿੱਲਾਂ ਦਾ ਰਸਮੀਂ ਵਿਰੋਧ ਜ਼ਰੂਰ ਕੀਤਾ ਪ੍ਰੰਤੂ ਬਾਅਦ ਵਿੱਚ ਵਾਕ ਆਉਟ ਕਰਕੇ ਬਿੱਲਾਂ ਨੂੰ ਪਾਸ ਕਰਨ ਵਿੱਚ ਮੱਦਦ ਕੀਤੀ ਹੈ। ਇਸੇ ਤਰ੍ਹਾਂ ਬਿਜਲੀ ਬਿੱਲ 2020 ਰਾਹੀਂ ਬਿਜਲੀ ਦਾ ਨਿੱਜੀਕਰਨ ਕੀਤਾ ਜਾ ਰਿਹਾ ਹੈ।


ਫੈਡਰੇਸ਼ਨ ਦੇ ਆਗੂਆਂ ਨੇ ਕਿਹਾ ਕਿ ਕਾਰਪੋਰੇਟਾਂ ਨੂੰ ਮੁਨਾਫ਼ੇ ਦੇਣ ਲਈ ਤੇਲ ਦੀਆਂ ਕੀਮਤਾਂ ਆਪਣੇ ਸਿਖ਼ਰ ‘ਤੇ ਹਨ, ਜਦੋਂ ਕਿ ਕੌਮਾਂਤਰੀ ਮੰਡੀ ਵਿੱਚ ਕੱਚਾ ਤੇਲ 35 ਡਾਲਰ ਪ੍ਰਤੀ ਬੈਰਲ ਹੈ | ਪੂਰੇ ਭਾਰਤ ਵਿੱਚ ਬੁੱਧੀਜੀਵੀਆਂ ਅਤੇ ਪ੍ਰਗਤੀਸ਼ੀਲ ਆਗੂਆਂ ਨੂੰ ਜੇਲ੍ਹਾਂ ਵਿੱਚ ਬੰਦ ਕਰਕੇ ਲੋਕਾਂ ਕੋਲੋਂ ਵਿਰੋਧ ਕਰਨ ਦਾ ਅਧਿਕਾਰ ਖੋਹਿਆ ਜਾ ਰਿਹਾ ਹੈ।
ਕੇਂਦਰ ਸਰਕਾਰ ਦੇ ਇਨ੍ਹਾਂ ਲੋਕ ਵਿਰੋਧੀ ਅਤੇ ਖੇਤੀ ਮਾਰੂ ਫੈਸਲਿਆਂ ਖ਼ਿਲਾਫ ਪੰਜਾਬ ਦੇ ਕਿਸਾਨ ਸੰਘਰਸ਼ ਦੇ ਮੈਦਾਨ ਵਿੱਚ ਹਨ ਅਤੇ ਪੰਜਾਬ ਦੀਆਂ ਇਕੱਤੀ ਕਿਸਾਨ ਜਥੇਬੰਦੀਆ ਵੱਲੋਂ 25 ਸਤੰਬਰ ਨੂੰ ਪੰਜਾਬ ਮੁਕੰਮਲ ਬੰਦ ਕੀਤਾ ਜਾ ਰਿਹਾ ਹੈ। ਡੀ.ਐਮ.ਐਫ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਮੁਲਾਜ਼ਮ, ਆਸ਼ਾ ਵਰਕਰਾਂ,ਫੈਸਿਲੀਟੇਟਰਾਂ, ਮਿਡ-ਡੇ-ਮੀਲ ਵਰਕਰਾਂ, ਕੱਚੇ ਵਰਕਰ ਅਤੇ ਠੇਕਾ ਮੁਲਾਜ਼ਮ ਇਸ ਬੰਦ ਦੌਰਾਨ ਡੀ.ਅੈਮ.ਅੈਫ. ਦੇ ਬੈਨਰ ਹੇਠ ਕਿਸਾਨ ਜਥੇਬੰਦੀਅਾਂ ਦੇ ਹਰ ਤਰ੍ਹਾਂ ਦੇ ਪ੍ਰੋਗਰਾਮਾਂ ਵਿੱਚ ਵੱਧ ਚੜ੍ਹ ਕੇ ਸ਼ਾਮਿਲ ਹੋਣਗੇ। ਗੁਰਦਾਸਪੁਰ ਵਿੱਚ ਜ਼ਿਲ੍ਹਾ ਪੱਧਰੀ ਰੈਲੀਆਂ ਵਿੱਚ ਕਿਰਸਾਨਾ ਦੀ ਹਿਮਾਇਤ ਲਈ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ।

Related posts

Leave a Reply