ਵੱਖ-ਵੱਖ ਅਧਿਕਾਰੀਆਂ ਅਤੇ ਅਧਿਆਪਕਾਂ ਵੱਲੋਂ ਗੁਰੂ ਘਰਾਂ ਵਿੱਚ ਅਰਦਾਸ ਕਰਨ ਤੋਂ ਬਾਅਦ ਕੀਤੀ ਗਈ ਵਿੱਦਿਅਕ ਮੁਕਾਬਲਿਆਂ ਦੀ ਸ਼ੁਰੂਆਤ

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਖਿਆ ਵਿਭਾਗ ਵੱਲੋਂ ਕਰਵਾਏ ਜਾ ਵਿੱਦਿਅਕ ਮੁਕਾਬਲਿਆਂ ਸੰਬੰਧੀ ਸਕੂਲ ਮੁੱਖੀਆਂ ਨਾਲ ਵੀਡੀਓ ਕਾਨਫਰੰਸ
ਪਠਾਨਕੋਟ 6 ਜੁਲਾਈ ( ਰਜਿੰਦਰ ਰਾਜਨ ਬਿਊਰੋ )
ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਫ਼ਤਰ ਡਾਇਰੈਕਟਰ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਵੱਲੋਂ ਸਰਕਾਰੀ ਸਕੂਲਾਂ ਦੇ ਆਨ- ਲਾਈਨ ਵਿੱਦਿਅਕ ਮੁਕਾਬਲੇ ਕਰਵਾਏ ਜਾ ਰਹੇ ਹਨ।

ਇਸ ਦੇ ਲੜ੍ਹੀ ਦੇ ਤਹਿਤ ਅੱਜ ਸ਼ਬਦ ਗਾਇਨ ਮੁਕਾਬਲੇ ਸ਼ੁਰੂ ਹੋ ਗਏ ਹਨ। ਇਸ ਸੰਬੰਧੀ ਅੱਜ ਜ਼ਿਲ੍ਹਾ ਸਿੱਖਿਆ ਅਫਸਰ (ਸ) ਜਗਜੀਤ ਸਿੰਘ, ਜ਼ਿਲ੍ਹਾ ਸਿੱਖਿਆ ਅਫਸਰ( ਅ) ਇੰਜੀ ਸੰਜੀਵ ਗੌਤਮ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਰਾਜੇਸ਼ਵਰ ਸਲਾਰੀਆ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਰਮੇਸ਼ ਲਾਲ ਠਾਕੁਰ ਵੱਲੋਂ ਬਲਾਕ ਨੋਡਲ ਅਫਸਰਾਂ ਤੇ ਸਮੂਹ ਸਕੂਲ ਮੁੱਖੀਆਂ ਦੀ ਪੜ੍ਹਾਅਵਾਰ ਮੀਟਿੰਗ ਕਰਕੇ ਹਦਾਇਤਾਂ ਬਾਰੇ ਜਾਣੂ ਕਰਵਾਇਆ ਗਿਆ।

ਇਸ ਦੌਰਾਨ ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰੂ ਘਰਾਂ ਵਿੱਚ ਅਰਦਾਸ ਤੋਂ ਬਾਅਦ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਤ ਵਿਦਿਅਕ ਮੁਕਾਬਲੇ ਅੱਜ ਸ਼ੁਰੂ ਹੋ ਗਏ ਹਨ। ਵੱਖ ਵੱਖ ਸਿੱਖਿਆ ਅਧਿਕਾਰੀਆਂ, ਮੁਕਾਬਲਿਆਂ ਦੇ ਕਾਰਜ ਨੂੰ ਨੇਪਰੇ ਚਾੜਨ ਵਾਲੀਆਂ ਵੱਖ ਵੱਖ ਕਮੇਟੀਆਂ ਦੇ ਨੁਮਾਇੰਦਿਆਂ, ਪਿੰਸੀਪਲਾਂ ਅਤੇ ਅਧਿਆਪਕਾਂ ਵੱਲੋਂ ਗੁਰੂ ਘਰਾਂ ਵਿੱਚ ਅਰਦਾਸ ਕਰਨ ਤੋਂ ਬਾਅਦ ਵਿਧੀਵੱਤ ਰੂਪ ਵਿੱਚ ਮੁਕਾਬਲਿਆਂ ਦੀ ਸ਼ੁਰੂਆਤ ਹੋ ਗਈ ਹੈ ਜੋ 6 ਜੁਲਾਈ ਤੋਂ 21 ਦਸੰਬਰ 2020 ਤੱਕ ਤਕਰੀਬਨ ਸਾਢੇ ਪੰਜ ਮਹੀਨੇ ਜਾਰੀ ਰਹਿਣਗੇ।

ਇਨਾਂ ਮੁਕਾਬਲਿਆਂ ਵਿੱਚ ਸ਼ਬਦ ਗਾਇਨ, ਗੀਤ, ਕਾਵਿ ਉਚਾਰਣ, ਭਾਸ਼ਣ, ਸੰਗੀਤ ਸਾਜੋ-ਸਾਜੋ ਸਮਾਨ ਵਜਾਉਣ (ਹਰਮੋਨੀਅਮ, ਤਬਲਾ, ਢੋਲਕ, ਤੂੰਬੀ, ਬੰਸਰੀ, ਸਾਰੰਗੀ, ਢੱਡ) ਪੋਸਟਰ ਬਨਾਉਣ, ਪੇਂਟਿੰਗ ਬਨਾਉਣ, ਸਲੋਗਨ ਲੇਖਣ, ਸੁੰਦਰ ਲਿਖਾਈ ਲਿਖਣ, ਪੀ.ਪੀ.ਟੀ. ਮੇਕਿੰਗ ਅਤੇ ਦਸਤਾਰਬੰਦੀ ਦੇ ਮੁਕਾਬਲੇ ਸ਼ਾਮਲ ਹਨ। ਉਨ੍ਹਾਂ ਜਾਣਕਾਰੀ ਦਿੱਤੀ ਕਿ ਸ਼ਬਦ ਗਾਇਨ ਮੁਕਾਬਲੇ ਸੰਬੰਧੀ ਵੀਡੀਓ ਵਿਦਿਆਰਥੀ 6 ਜੁਲਾਈ ਤੋਂ 11 ਜੁਲਾਈ ਰਾਤ ਤੱਕ ਸਿੱਖਿਆ ਵਿਭਾਗ ਵੱਲੋਂ ਜਾਰੀ ਆਨ-ਲਾਈਨ ਲਿੰਕ ਤੇ ਅਪਲੋਡ ਕਰ ਸਕਦਾ ਹੈ।

ਇਸ ਮੌਕੇ ਜ਼ਿਲ੍ਹਾ ਨੋਡਲ ਅਫ਼ਸਰ ਐਲੀਮੈਂਟਰੀ ਕੁਲਦੀਪ ਸਿੰਘ, ਜ਼ਿਲ੍ਹਾ ਨੋਡਲ ਅਫ਼ਸਰ ਸੈਕੰਡਰੀ ਡਾ. ਪਵਨ ਸੈਹਰਿਆ, ਜ਼ਿਲ੍ਹਾ ਕੋਆਰਡੀਨੇਟਰ ਪੜ੍ਹੋਂ ਪੰਜਾਬ ਪੜ੍ਹਾਓ ਪੰਜਾਬ ਵਨੀਤ ਮਹਾਜਨ, ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਬਲਕਾਰ ਅੱਤਰੀ, ਜ਼ਿਲ੍ਹਾ ਕੋਆਰਡੀਨੇਟਰ ਐਮਆਈਐਸ ਮੁਨੀਸ਼ ਗੁਪਤਾ ਆਦਿ ਹਾਜ਼ਰ ਸਨ।

Related posts

Leave a Reply