ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦੀਆਂ ਪ੍ਰਾਪਤੀਆਂ ਦਾ ਸਰਵੇਖਣ ਕਰਵਾਉਣ ਦਾ ਫੈਸਲਾ
ਪੰਜਾਬ ਅਚੀਵਮੈਂਟ ਸਰਵੇ ਸਬੰਧੀ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੇ ਕੀਤੀ ਸਮੂਹ ਬੀਪੀਈਓ, ਸੀਐਚਟੀ ਅਤੇ ਬੀਐਮਟੀਆਂ ਨਾਲ ਮੀਟਿੰਗ
ਪਠਾਨਕੋਟ 5, ਅਗਸਤ: (ਰਾਜਿੰਦਰ ਰਾਜਨ ਬਿਊਰੋ )
ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਨਿੱਤ ਨਵੀਆਂ ਪੁਲਾਘਾਂ ਪੁੱਟ ਰਹੇ ਰਾਜ ਦੇ ਸਰਕਾਰੀ ਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੀਆਂ ਪ੍ਰਾਪਤੀਆਂ ਦਾ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਸਰਵੇਖਣ ਕਰਵਾਉਣ ਦਾ ਫੈਸਲਾ ਕੀਤਾ ਹੈ। ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਦੇਖ-ਰੇਖ ‘ਚ ਹੋਣ ਵਾਲੇ ਇਸ ਸਰਵੇਖਣ ਦੀ ਤਿਆਰੀ ਸਬੰਧੀ ਸਕੱਤਰ ਸਕੂਲ ਸਿੱਖਿਆ ਸ੍ਰੀ ਕ੍ਰਿਸ਼ਨ ਕੁਮਾਰ ਵੱਲੋਂ ‘ਪੰਜਾਬ ਪ੍ਰਾਪਤੀ ਸਰਵੇਖਣ’ (ਪੰਜਾਬ ਅਚੀਵਮੈਂਟ ਸਰਵੇ) ਦੀ ਤਿਆਰੀ ਲਈ ਡੀ.ਪੀ.ਆਈਜ਼., ਨੋਡਲ ਅਫਸਰਾਂ, ਜਿਲ੍ਹਾ ਸਿੱਖਿਆ ਅਫਸਰਾਂ, ਬਲਾਕ ਪ੍ਰਾਇਮਰੀ ਸਿੱਖਿਆ ਅਫਸਰਾਂ ਤੇ ਹੋਰਨਾਂ ਅਧਿਕਾਰੀਆਂ ਨਾਲ ਵਿਸਥਾਰਪੂਰਵਕ ਆਨਲਾਈਨ ਮੀਟਿੰਗ ਕੀਤੀ ਗਈ ਹੈ।
ਇਸ ਸਬੰਧੀ ਅੱਜ ਬੁੱਧਵਾਰ ਨੂੰ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਵੱਲੋਂ ਸਮੂਹ ਬੀਪੀਈਓ, ਸੀਐਚਟੀ ਅਤੇ ਬੀਐਮਟੀਆਂ ਨਾਲ ਆਨ-ਲਾਈਨ ਮੀਟਿੰਗ ਕੀਤੀ ਗਈ। ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਇੰਜੀ. ਸੰਜੀਵ ਗੌਤਮ ਨੇ ਦੱਸਿਆ ਕਿ ਸਰਵੇਖਣ ‘ਚ ਚਲੰਤ ਵਿਦਿਅਕ ਸ਼ੈਸ਼ਨ 2020-21 ਦੌਰਾਨ ਰਾਜ ਦੇ ਸਰਕਾਰੀ ਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ‘ਚ ਵਿੱਦਿਅਕ ਗੁਣਵੱਤਾ ਦੀ ਪਰਖ ਕੀਤੀ ਜਾਵੇਗੀ। ਇਸ ਸਰਵੇਖਣ ਦੀ ਸ਼ੁਰੂਆਤ ਅਗਸਤ ਮਹੀਨੇ ‘ਚ ਹੋਣ ਵਾਲੇ ਪ੍ਰਸ਼ਨੋਤਰੀ ਨਾਲ ਹੋਵੇਗੀ ਅਤੇ ਇਸ ਤੋਂ ਪੰਦਰਾਂ ਦਿਨ ਬਾਅਦ ਫਿਰ ਸਰਵੇਖਣ ਸਬੰਧੀ ਪ੍ਰਸ਼ਨੋਤਰੀ (ਕੁਇਜ਼) ਹੋਵੇਗੀ। ਸਤੰਬਰ ਮਹੀਨੇ ‘ਚ ਬੱਚਿਆਂ ਦਾ ਪਹਿਲਾ ਮੌਕ ਟੈਸਟ ਹੋਵੇਗਾ।
ਦੂਸਰਾ ਮੌਕ ਟੈਸਟ ਅਕਤੂਬਰ ਤੇ ਤੀਸਰਾ ਟੈਸਟ ਨਵੰਬਰ ਮਹੀਨੇ ‘ਚ ਨੇਪਰੇ ਚੜੇਗਾ। ਇਸ ਸਰਵੇਖਣ ਲਈ ਕੋਈ ਅਲੱਗ ਪਾਠਕ੍ਰਮ ਨਹੀਂ ਹੋਵੇਗਾ ਅਤੇ ਇਹ ਪਹਿਲਾ ਤੋਂ ਪੜ੍ਹ ਰਹੇ ਵਿਸ਼ਿਆ ਦੇ ਪਾਠਕ੍ਰਮ ‘ਤੇ ਅਧਾਰਤ ਹੀ ਹੋਵੇਗਾ।ਇਸ ਸਰਵੇਖਣ ਲਈ ਜਮਾਤਵਾਰ ਵਿਸ਼ਿਆ ਦੀ ਚੋਣ ਕੀਤੀ ਗਈ ਹੈ, ਜਿਸ ਤਹਿਤ ਪ੍ਰਾਇਮਰੀ ਜਮਾਤਾਂ ਦੇ ਸਾਰੇ ਵਿਸ਼ੇ, ਛੇਵੀਂ ਤੋਂ ਦਸਵੀਂ ਤੱਕ ਦੇ 4 ਵਿਸ਼ਿਆਂ (ਅੰਗਰੇਜ਼ੀ, ਗਣਿਤ, ਵਿਗਿਆਨ ਤੇ ਸਮਾਜਿਕ ਸਿੱਖਿਆ) ਅਤੇ 11 ਤੇ 12ਵੀਂ ਜਮਾਤ ਦੇ ਕੁਝ ਚੋਣਵੇਂ ਵਿਸ਼ਿਆਂ ‘ਤੇ ਅਧਾਰਤ ਇਹ ਸਰਵੇ ਕਰਵਾਇਆ ਜਾਵੇਗਾ।
ਉਪ ਜਿਲਾ ਸਿੱਖਿਆ ਅਫ਼ਸਰ ਰਮੇਸ਼ ਲਾਲ ਠਾਕੁਰ ਅਤੇ ਜ਼ਿਲ੍ਹਾ ਕੋਆਰਡੀਨੇਟਰ ਪੜ੍ਹੋਂ ਪੰਜਾਬ ਪੜ੍ਹਾਓ ਪੰਜਾਬ ਵਨੀਤ ਮਹਾਜਨ ਨੇ ਦੱਸਿਆ ਕਿ ਇਸ ਸਰਵੇ ਦੀ ਸਫਲਤਾ ਲਈ ਸਬੰਧਤ ਬਲਾਕ ਸਿੱਖਿਆ ਅਫਸਰ, ਸਿੱਖਿਆ ਸੁਧਾਰ ਟੀਮਾਂ, ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਟੀਮ, ਸੀਐਚਟੀ, ਸਕੂਲ ਮੁਖੀ ਤੇ ਅਧਿਆਪਕਾਂ ਨੂੰ ਵਿਦਿਆਰਥੀਆਂ ਦੀ ਤਿਆਰੀ ਕਰਵਾੳਣ ਤੇ ਉਤਸ਼ਾਹਿਤ ਕਰਨ ਦੀ ਜਿੰਮੇਵਾਰੀ ਸੌਂਪੀ ਗਈ ਹੈ।
ਸਰਵੇਖਣ ਸਬੰਧੀ ਸਾਰੇ ਵਿਭਾਗ ਦੇ ਰਿਸੋਰਸ ਪਰਸਨ ਅਧਿਆਪਕਾਂ ਨੂੰ ਸਿਖਲਾਈ ਦੇਣਗੇ ਅਤੇ ਅਧਿਆਪਕ ਦੁਆਰਾ ਅੱਗੇ ਬੱਚਿਆਂ ਨੂੰ ਇਸ ਸਬੰਧੀ ਜਾਣਕਾਰੀ ਦੇਣ ਦੇ ਨਾਲ-ਨਾਲ ਭਾਗ ਲੈਣ ਲਈ ਪ੍ਰੇਰਿਤ ਕਰਨਗੇ। ਸਰਵੇਖਣ ਦੀ ਤਿਆਰੀ ਲਈ ਨਮੂਨੇ ਵਜੋਂ ਪ੍ਰਸ਼ਨੋਤਰੀ ਸਬੰਧੀ ਸਹਾਇਕ ਸਮੱਗਰੀ ਵਿਭਾਗ ਵੱਲੋਂ ਆਨਲਾਈਨ ਮੁਹੱਈਆ ਕਰਵਾਈ ਜਾਵੇਗੀ। ਇਸ ਤੋਂ ਇਲਾਵਾ ਬੱਚਿਆਂ ਤੇ ਮਾਪਿਆਂ ਨੂੰ ਇਸ ਸਰਵੇਖਣ ਸਬੰਧੀ ਵੱਖ-ਵੱਖ ਸਾਧਨਾਂ ਰਾਹੀਂ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇਗਾ।
ਇਸ ਸਰਵੇਖਣ ਦਾ ਮੁੱਖ ਮੰਤਵ ਵਿਭਾਗ ਵੱਲੋਂ ਆਪਣੇ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਹਰ ਪੱਖੋਂ ਕੇਂਦਰ ਸਰਕਾਰ ਵੱਲੋਂ ਕਰਵਾਏ ਜਾਣ ਵਾਲੇ ਨੈਸ਼ਨਲ ਅਚੀਵਮੈਂਟ ਸਰਵੇਖਣ ਦੀ ਤਿਆਰ ਕਰਨਾ ਹੈ।
ਇਸ ਮੀਟਿੰਗ ਵਿੱਚ ਜ਼ਿਲ੍ਹਾ ਕੋਆਰਡੀਨੇਟਰ ਐਮਆਈਐਸ ਮੁਨੀਸ਼ ਗੁਪਤਾ ਅਤੇ ਜ਼ਿਲ੍ਹਾ ਕੋਆਰਡੀਨੇਟਰ ਮੀਡੀਆ ਸੈਲ ਬਲਕਾਰ ਅੱਤਰੀ ਸਮੇਤ ਸਮੂਹ ਬੀਪੀਈਓਜ਼, ਸੀਐਚਟੀ, ਬੀਐਮਟੀ ਹਾਜ਼ਰ ਸਨ।
News
- ਜ਼ਮੀਨੀ ਕਬਜ਼ੇ ਨੂੰ ਲੈ ਕੇ ਝਗੜਾ: ਦੋ ਧਿਰਾਂ ਵਿਚਕਾਰ ਗੋਲੀਬਾਰੀ, ਤਿੰਨ ਜ਼ਖ਼ਮੀ
- ਪੰਜਾਬ ਸਰਕਾਰ ਨੇ ਬੁਢਾਪਾ ਸਕੀਮ ਵਾਸਤੇ 4000 ਕਰੋੜ ਰੁਪਏ ਦਾ ਰੱਖਿਆ ਬਜਟ
- ਮਹਾਰਾਸ਼ਟਰ ਵਿੱਚ ਵੋਟਰ ਲਿਸਟ ਵਿੱਚ ਗੜਬੜੀ ਦੀ ਜਾਂਚ ਕਰਨ ਲਈ ਵਿਸ਼ੇਸ਼ ਟੀਮ ਬਣਾਈ
- 5 ਫਰਵਰੀ ਨੂੰ ਛੁੱਟੀ ਸਰਕਾਰੀ ਛੁੱਟੀ ਘੋਸ਼ਿਤ
- Punjab Police Promotions : 727 Personnel Elevated by DIG Sidhu
- ਵੱਡੀ ਖਬਰ :: ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ 55.45 ਕਰੋੜ ਰੁਪਏ ਦੀ ਰਾਸ਼ੀ ਜਾਰੀ, 86583 ਵਿਦਿਆਰਥੀਆਂ ਨੂੰ ਮਿਲੇਗਾ ਲਾਭ
EDITOR
CANADIAN DOABA TIMES
Email: editor@doabatimes.com
Mob:. 98146-40032 whtsapp
Advertisements
Advertisements
Advertisements
Advertisements
Advertisements
Advertisements
Advertisements