ਚੰਡੀਗੜ੍ਹ, 15 ਜੁਲਾਈ :
ਬਠਿੰਡਾ ਜਿਲ੍ਹੇ ਵਿੱਚ ਏ.ਜੀ.ਟੀ.ਐਫ ਅਤੇ ਬਠਿੰਡਾ ਪੁਲਿਸ ਵੱਲੋਂ ਇੱਕ ਸਾਂਝੇ ਆਪਰੇਸ਼ਨ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗਰੋਹ ਦੇ ਮੈਂਬਰ ਬਲਜਿੰਦਰ ਸਿੰਘ ਉਰਫ਼ ਬਿੰਦਰੀ ਨੂੰ ਉਸਦੇ 3 ਸਾਥੀਆਂ ਸਮੇਤ ਗ੍ਰਿਫਤਾਰ ਕਰ ਲਿਆ ਗਿਆ।
ਇਸ ਦੌਰਾਨ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਟਵੀਟ ਕੀਤਾ ਕਿ ਬਲਜਿੰਦਰ ਸਿੰਘ ਉਰਫ਼ ਬਿੰਦਰੀ ਦਾ ਅਪਰਾਧਿਕ ਇਤਿਹਾਸ ਹੈ ਅਤੇ ਉਸਦੇ ਖਿਲਾਫ ਫਿਰੌਤੀ, ਅਗਵਾ, ਹਥਿਆਰ ਅਤੇ ਐਨਡੀਪੀਐਸ ਐਕਟ ਨਾਲ ਸਬੰਧਤ ਕਈ ਮਾਮਲੇ ਦਰਜ ਹਨ।
ਜਾਂਚ ਦੌਰਾਨ ਬਿੰਦਰੀ ਨੇ ਖੁਲਾਸਾ ਕੀਤਾ ਸੀ ਕਿ ਉਸ ਨੇ ਭਾਰਤ-ਪਾਕਿ ਸਰਹੱਦ ਰਾਹੀਂ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਲਈ ਡਰੋਨ ਦੀ ਵਰਤੋਂ ਕੀਤੀ ਸੀ।

EDITOR
CANADIAN DOABA TIMES
Email: editor@doabatimes.com
Mob:. 98146-40032 whtsapp