ਮਾਨਗੜ੍ਹ ਟੋਲ ਪਲਾਜ਼ਾ ਕਿਸਾਨਾਂ ਦਾ ਧਰਨਾ 38 ਵੇਂ ਦਿਨ ਵੀ ਜਾਰੀ

ਗੜ੍ਹਦੀਵਾਲਾ 15 ਅਕਤੂਬਰ (ਚੌਧਰੀ) : ਗੰਨਾ ਸੰਘਰਸ਼ ਕਮੇਟੀ ਏ ਬੀ ਸ਼ੂਗਰ ਮਿਲ ਰੰਧਾਵਾ(ਦਸੂਹਾ) ਵੱਲੋਂ ਇਲਾਕੇ ਦੇ ਸਮੂਹ ਕਿਸਾਨਾਂ ਦੇ ਸਹਿਯੋਗ ਨਾਲ ਮੋਦੀ ਸਰਕਾਰ ਵੱਲੋਂ ਬਣਾਏ ਗਏ ਕਾਲੇ ਕਾਨੂੰਨ ਦੇ ਖਿਲਾਫ ਪ੍ਰਧਾਨ ਸੁਖਪਾਲ ਸਿੰਘ ਸਹੋਤਾ ਦੀ ਅਗਵਾਈ ਹੇਠ ਅਣਮਿੱਥੇ ਸਮੇਂ ਤੇ ਮਾਨਗੜ੍ਹ ਟੋਲ ਪਲਾਜ਼ਾ ਤੇ ਦਿੱਤੇ ਜਾ ਰਹੇ ਧਰਨੇ ਦੇ ਅੱਜ 38ਵੇਂ ਦਿਨ ਦੌਰਾਨ ਕਿਸਾਨਾਂ ਵੱਲੋਂ ਮੋਦੀ ਸਰਕਾਰ ਖਿਲਾਫ਼ ਜੰਮ ਕੇ ਰੋਸ ਪ੍ਰਦਰਸ਼ਨ ਕਰਕੇ ਨਾਅਰੇਬਾਜ਼ੀ ਕੀਤੀ ਗਈ।ਇਸ ਮੌਕੇ ਗੁਰਪ੍ਰੀਤ ਸਿੰਘ ਹੀਰਾਹਾਰ,ਡਾ ਮਝੈਲ ਸਿੰਘ,ਡਾ ਮੋਹਣ ਸਿੰਘ ਮੱਲ੍ਹੀ,ਗੁਰਦੀਪ ਸਿੰਘ ਡੱਫਰ ਸਮੇਤ ਵੱਖ ਵੱਖ ਬੁਲਾਰਿਆਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਇਸ ਮੌਕੇ ਸਮੂਹ ਕਿਸਾਨਾਂ ਨੇ ਇੱਕ ਸੁਰ ਵਿੱਚ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਜੋ ਇਹ ਆਰਡੀਨੈੱਸ ਜਾਰੀ ਕੀਤੇ ਹਨ ਰੱਦ ਨਾ ਕੀਤੇ ਤਾਂ ਆਉਣ ਵਾਲੇ ਦਿਨਾਂ ਵਿੱਚ ਕਿਸਾਨਾਂ ਵਿੱਚ ਕੇਂਦਰ ਸਰਕਾਰ ਪ੍ਰਤੀ ਹੋਰ ਰੋਹ ਭਰ ਜਾਵੇਗਾ।ਇਸ ਮੌਕੇ ਤਰਲੋਕ ਸਿੰਘ,ਰੇਸ਼ਮ ਸਿੰਘ,ਜਗਦੀਸ਼ ਸਿੰਘ,ਮੱਘਰ ਸਿੰਘ,ਕੁਲਦੀਪ ਸਿੰਘ,ਮਲਕੀਤ ਸਿੰਘ ਕਾਲਰਾ, ਅਜੀਤ ਸਿੰਘ,ਰਜਿੰਦਰ ਸਿੰਘ ਚਿੱਪੜਾ,ਦਰਬਾਰਾ ਸਿੰਘ,ਮੱਘਰ ਸਿੰਘ ਪੰਨਵਾਂ, ਗੁਰਦੀਪ ਸਿੰਘ,ਪਰਮਜੀਤ ਸਿੰਘ,ਨੰਬਰਦਾਰ ਸੁਖਵੀਰ ਸਿੰਘ ਭਾਨਾ, ਸਤਨਾਮ ਸਿੰਘ, ਗੋਪਾਲ ਕ੍ਰਿਸ਼ਨ ਭਾਨਾ, ਜਸਬੀਰ ਸਿੰਘ,ਖੁਸ਼ਵੰਤ ਸਿੰਘ ਬਡਿਆਲ,ਗੁਰਮੇਲ ਸਿੰਘ ਬੁੱਢੀ ਪਿੰਡ,ਹਰਵਿੰਦਰ ਸਿੰਘ ਜੌਹਲ, ਚਰਨਜੀਤ ਹਰਦੋਪੱਟੀ,ਅਵਤਾਰ ਸਿੰਘ ਮਾਨਗੜ ਆਦਿ ਭਾਰੀ ਗਿਣਤੀ ਵਿੱਚ ਕਿਸਾਨਾਂ ਨੇ ਇਸ ਧਰਨੇ ਵਿੱਚ ਸ਼ਿਰਕਤ ਕੀਤੀ ।

Related posts

Leave a Reply