ਨਾਜਾਇਜ਼ ਸ਼ਰਾਬ ਸਮੇਤ ਇੱਕ ਆਇਆ ਪੁਲਿਸ ਅੜਿੱਕੇ ਅਤੇ ਦੂਜਾ ਫਰਾਰ

ਦੀਨਾਨਗਰ ( ਬਲਵਿੰਦਰ ਸਿੰਘ ਬਿੱਲਾ ) : ਦੀਨਾਨਗਰ ਥਾਣੇ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ। ਜਦਕਿ ਦੂਜਾ ਫਰਾਰ ਹੋਣ ਵਿਚ ਕਾਮਯਾਬ ਹੋ ਗਿਆ।ਜਾਣਕਾਰੀ ਦਿੰਦੇ ਹੋਏ ਏਐਸਆਈ ਹਰਬੀਰ ਸਿੰਘ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਅਧਾਰ ‘ਤੇ ਨਰੇਸ਼ ਕੁਮਾਰ ਨਿਵਾਸੀ ਡੀਡਾ ਸੰਸੀਆ ਦੇ ਘਰ ਛਾਪਾ ਮਾਰਿਆ ਗਿਆ ਅਤੇ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਨੇ ਮੌਕੇ ‘ਤੇ 67 ਹਜ਼ਾਰ 500 ਐਮਐਲ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ। ਇਸੇ ਤਰ੍ਹਾਂ ਏਐਸਆਈ ਬਲਦੇਵ ਸਿੰਘ ਨੇ ਪਿੰਡ ਪਨਿਆੜ ਵਿਖੇ ਛਾਪਾ ਮਾਰਿਆ ਅਤੇ ਬੂਟਾ ਰਾਮ ਪੁੱਤਰ ਕਾਲਾ ਰਾਮ ਨਿਵਾਸੀ ਪਨਿਆੜ ਸਮੇਤ 66 ਹਜ਼ਾਰ 750 ਮਿਲੀਲੀਟਰ ਨਜਾਇਜ਼ ਸ਼ਰਾਬ ਨੂੰ ਕਾਬੂ ਕੀਤਾ ਗਿਆ। ਜਿਸ ਖਿਲਾਫ ਕੇਸ ਦਰਜ ਕੀਤਾ ਗਿਆ ਹੈ।

Related posts

Leave a Reply