Latest News :- ਜ਼ਿਲ੍ਹਾ ਬੈਡਮਿੰਟਨ ਚੈਂਪੀਅਨਸ਼ਿਪ ਸਮਾਪਤ, 6 ਦਿਨਾਂ ਵਿੱਚ 32 ਮੁਕਾਬਲੇ ਕਰਵਾਏ ਗਏ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਰਗਾਂ ਦੇ ਜੇਤੂਆਂ ਨੂੰ ਵੰਡੇ ਇਨਾਮ

ਜ਼ਿਲ੍ਹਾ ਬੈਡਮਿੰਟਨ ਚੈਂਪੀਅਨਸ਼ਿਪ ਸਮਾਪਤ, 6 ਦਿਨਾਂ ਵਿੱਚ 32 ਮੁਕਾਬਲੇ ਕਰਵਾਏ ਗਏ
ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਰਗਾਂ ਦੇ ਜੇਤੂਆਂ ਨੂੰ ਵੰਡੇ ਇਨਾਮ
ਕੋਵਿਡ-19 ਸੁਰੱਖਿਆ ਹਦਾਇਤਾਂ ਦੀ ਪਾਲਣਾ ਕਰਦਿਆਂ ਖੇਡ ਮੁਕਾਬਲੇ ਕਰਵਾਉਣ ‘ਤੇ ਡੀਬੀਏ ਦੀ ਕੀਤੀ ਸ਼ਲਾਘਾ
ਸੋਸ਼ਲ ਮੀਡੀਆ ਰਾਹੀਂ ਮੁਕਾਬਲਿਆਂ ਦੇ ਲਾਈਵ ਪ੍ਰਸਾਰਣ ਨੂੰ ਯਕੀਨੀ ਬਣਾਇਆ

ਜਲੰਧਰ, 24 ਜਨਵਰੀ :- ਜ਼ਿਲ੍ਹਾ ਬੈਡਮਿੰਟਨ ਚੈਂਪੀਅਨਸ਼ਿਪ, ਜਿਸ ਵਿੱਚ ਛੇ ਦਿਨਾਂ ਦੌਰਾਨ 32 ਮੁਕਾਬਲਿਆਂ ਵਿਚ 200 ਖਿਡਾਰੀਆਂ ਨੇ ਹਿੱਸਾ ਲਿਆ, ਅੱਜ ਰਾਏਜ਼ਾਦਾ ਹੰਸਰਾਜ ਸਟੇਡੀਅਮ ਵਿਚ ਸਮਾਪਤ ਹੋ ਗਈ। ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਸਮਾਪਤੀ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਵੱਖ-ਵੱਖ ਵਰਗਾਂ ਦੇ ਜੇਤੂਆਂ ਨੂੰ ਇਨਾਮ ਤਕਸੀਮ ਕੀਤੇ। ਉਨ੍ਹਾਂ ਕੋਵਿਡ -19 ਸੁਰੱਖਿਆ ਦਿਸ਼ਾ-ਨਿਰਦੇਸ਼ਾਂ ਦੀ ਸਖਤੀ ਨਾਲ ਪਾਲਣ ਕਰਦਿਆਂ ਅਜਿਹਾ ਮੈਗਾ ਸਮਾਗਮ ਕਰਵਾਉਣ ‘ਤੇ ਜ਼ਿਲ੍ਹਾ ਬੈਡਮਿੰਟਨ ਐਸੋਸੀਏਸ਼ਨ ਦੇ ਯਤਨਾਂ ਦੀ ਸ਼ਲਾਘਾ ਕੀਤੀ।
ਉਨ੍ਹਾਂ ਕਿਹਾ ਕਿ ਸੁਸਾਇਟੀ ਵੱਲੋਂ ਜ਼ਿਲ੍ਹੇ ਵਿੱਚ ਖੇਡ ਨੂੰ ਉਤਸ਼ਾਹਿਤ ਕਰਨ ਤੋਂ ਇਲਾਵਾ ਉਭਰ ਰਹੇ ਬੈਡਮਿੰਟਨ ਖਿਡਾਰੀਆਂ ਨੂੰ ਪਲੇਟਫਾਰਮ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਨੌਜਵਾਨਾਂ ਨੂੰ ਆਪਣੀ ਜ਼ਿੰਦਗੀ ਵਿਚ ਕੋਈ ਨਾ ਕੋਈ ਖੇਡ ਜ਼ਰੂਰ ਅਪਣਾਉਣ ਦੀ ਅਪੀਲ ਕੀਤੀ ਕਿਉਂਕਿ ਇਹ ਉਨ੍ਹਾਂ ਵਿਚ ਵਿਸ਼ਵਾਸ਼ ਦੀ ਭਾਵਨਾ ਪੈਦਾ ਕਰਨ ਤੋਂ ਇਲਾਵਾ ਉਨ੍ਹਾਂ ਨੂੰ ਸਰੀਰਕ ਤੌਰ ‘ਤੇ ਤੰਦਰੁਸਤ ਰੱਖਣ ਵਿੱਚ ਵੀ ਮਦਦ ਕਰੇਗੀ । ਉਨ੍ਹਾਂ ਇਸ ਮੌਕੇ ਖੇਡਾਂ ਨਾਲ ਆਪਣੇ ਨਿੱਜੀ ਲਗਾਅ ਬਾਰੇ ਵੀ ਦੱਸਿਆ।
ਵਧੇਰੇ ਜਾਣਕਾਰੀ ਦਿੰਦਿਆਂ ਅੰਤਰਿਮ ਕਮੇਟੀ ਦੇ ਮੈਂਬਰ ਅਤੇ ਸਾਬਕਾ ਕੌਮੀ ਖਿਡਾਰੀ ਰਿਤਿਨ ਖੰਨਾ ਨੇ ਦੱਸਿਆ ਕਿ ਟੂਰਨਾਮੈਂਟ ਲਈ 6 ਦਿਨਾਂ ਵਿਚ 200 ਖਿਡਾਰੀਆਂ ਦੀ ਭਾਗੀਦਾਰੀ ਨਾਲ 387 ਐਂਟਰੀਆਂ ਪ੍ਰਾਪਤ ਹੋਈਆਂ ਸਨ। ਉਨ੍ਹਾਂ ਅੱਗੇ ਕਿਹਾ ਕਿ ਚੈਂਪੀਅਨਸ਼ਿਪ ਦੌਰਾਨ ਲਗਭਗ 32 ਈਵੈਂਟ ਆਯੋਜਿਤ ਕੀਤੇ ਗਏ ਅਤੇ ਖਿਡਾਰੀਆਂ ਨੇ ਅੰਡਰ -11 ਤੋਂ ਲੈ ਕੇ 50 ਸਾਲ ਤੋਂ ਵੱਧ ਉਮਰ ਦੇ ਖਿਡਾਰੀਆਂ ਦੇ ਵੱਖ-ਵੱਖ ਵਰਗਾਂ ਵਿਚ ਹਿੱਸਾ ਲਿਆ ।
ਜੇਤੂਆਂ ਨੂੰ 1.50 ਲੱਖ ਰੁਪਏ ਦੇ ਨਕਦ ਇਨਾਮ ਤੋਂ ਇਲਾਵਾ ਕਈ ਹੌਸਲਾ ਵਧਾਊ ਇਨਾਮ ਵੀ ਤਕਸੀਮ ਕੀਤੇ ਗਏ।
ਖੰਨਾ ਨੇ ਕਿਹਾ ਕਿ ਕੋਵਿਡ ਮਹਾਂਮਾਰੀ ਕਾਰਨ ਦਰਸ਼ਕਾਂ ਨੂੰ ਸਟੇਡੀਅਮ ਵਿੱਚ ਆਉਣ ਹੋਣ ਦੀ ਆਗਿਆ ਨਹੀਂ ਸੀ ਜਦਕਿ ਖੇਡ ਪ੍ਰੇਮੀਆਂ ਲਈ ਸੋਸ਼ਲ ਮੀਡੀਆ ਦੇ ਮਾਧਿਅਮ ਨਾਲ ਸਾਰੇ ਮੈਚਾਂ ਦੇ ਲਾਈਵ ਪ੍ਰਸਾਰਣ ਨੂੰ ਯਕੀਨੀ ਬਣਾਇਆ ਗਿਆ ।
ਇਸ ਮੌਕੇ ਹਰਪ੍ਰੀਤ ਸਿੰਘ, ਅਨਿਲ ਭੱਟੀ ਅਤੇ ਰਾਕੇਸ਼ ਖੰਨਾ ਵੀ ਮੌਜੂਦ ਸਨ ।

Related posts

Leave a Reply