ਜਿਲ੍ਹਾ ਮੈਜਿਸਟ੍ਰੇਟ ਵੱਲੋਂ ਹਿੰਦ ਪਾਕਿ ਅੰਤਰਰਾਸਟਰੀ ਸਰਹੱਦ ਤੇ ਰਾਤ 8 ਤੋਂ ਸਵੇਰ 5 ਵਜੇ ਤੱਕ ਆਮ ਜਨਤਾ ਦੇ ਜਾਣ ਤੇ ਲਗਾਈ ਪਾਬੰਦੀ

ਜਿਲ੍ਹਾ ਪਠਾਨਕੋਟ ਦੀ ਹਦੂਦ ਅੰਦਰ ਹਰੇ ਅੰਬ ਦੇ ਬਹੁਤ ਹੀ ਮਹੱਤਵਪੂਰਨ ਦਰੱਖਤਾਂ ਦੇ ਕਟਾਈ ਤੇ ਪੂਰਨ ਤੋਰ ਤੇ ਪਾਬੰਦੀ

ਪਠਾਨਕੋਟ 22 ਦਸੰਬਰ ( ਰਜਿੰਦਰ ਸਿੰਘ ਰਾਜਨ ਬਿਊਰੋ ਚੀਫ ) : ਸੰਯਮ ਅਗਰਵਾਲ ਜਿਲ੍ਹਾ ਮੈਜਿਸਟਰੇਟ ਪਠਾਨਕੋਟ ਵੱਲੋਂ ਇੱਕ ਹੁਕਮ ਜਾਰੀ ਕਰਦਿਆਂ ਕਿਹਾ ਗਿਆ ਹੈ ਕਿ ਜਿਲ੍ਹਾ ਪਠਾਨਕੋਟ ਵਿਖੇ ਸਥਿਤ ਹਿੰਦ ਪਾਕਿ ਅੰਤਰਰਾਰਸਟਰੀ ਸਰਹੱਦ ਤੋਂ 1 ਕਿਲੋਮੀਟਰ ਦੇ ਘੇਰੇ ਅੰਦਰ ਰਾਤ 8 ਵਜੇ ਤੋਂ ਅਗਲੀ ਸਵੇਰ 5 ਵਜੇ ਤੱਕ ਆਮ ਲੋਕਾਂ ਦੇ ਜਾਣ ਤੇ ਪਾਬੰਦੀ ਲਗਾਈ ਜਾਂਦੀ ਹੈ,ਉਨ੍ਹਾਂ ਕਿਹਾ ਕਿ ਇਹ ਹੁਕਮ ਬੀ.ਐਸ. ਐਫ.,ਪੁਲਿਸ, ਫੋਜ, ਸੀ.ਆਰ.ਪੀ.ਐਫ,ਹੋਮ ਗਾਰਡਜ ਅਤੇ ਕੇਂਦਰੀ ਆਬਕਾਰੀ ਦੇ ਕਰਮਚਾਰੀਆਂ ਅਤੇ ਡਿਊਟੀ ਤੇ ਤਾਇਨਾਤ ਅਮਲੇ ਤੇ ਲਾਗੂ ਨਹੀਂ ਹੋਣਗੇ। ਉਨ੍ਹਾਂ ਕਿਹਾ ਕਿ ਇਹ ਹੁਕਮ ਤੁਰੰਤ ਲਾਗੂ ਹੋ ਕੇ 20 ਫਰਵਰੀ 2021 ਤੱਕ ਲਾਗੂ ਰਹਿਣਗੇ।

ਉਨ੍ਹਾਂ ਇੱਕ ਹੋਰ ਹੁਕਮ ਜਾਰੀ ਕਰਦਿਆਂ ਕਿਹਾ ਕਿ ਜਿਲ੍ਹਾ ਪਠਾਨਕੋਟ ਦੀ ਹਦੂਦ ਅੰਦਰ ਹਰੇ ਅੰਬ ਦੇ ਬਹੁਤ ਹੀ ਮਹੱਤਵਪੂਰਨ ਦਰੱਖਤਾਂ ਦੇ ਕਟਾਈ ਤੇ ਪੂਰਨ ਤੋਰ ਤੇ ਪਾਬੰਦੀ ਲਗਾਈ ਜਾਂਦੀ ਹੈ। ਜੇਕਰ ਉਕਤ ਦਰੱਖਤਾਂ ਨੂੰ ਵਿਸ਼ੇਸ ਹਾਲਤ ਵਿੱਚ ਕੱਟਣਾ ਜਰੂਰੀ ਹੋਵੇ ਤਾਂ ਜੰਗਲਾਤ ਵਿਭਾਗ ਦੀ ਪ੍ਰਵਾਨਗੀ ਨਾਲ ਹੀ ਕੱਟਿਆ ਜਾਵੇ। ਉਨ੍ਹਾਂ ਕਿਹਾ ਕਿ ਇਸ ਮੰਤਵ ਲਈ ਵਣ ਵਿਭਾਗ ਵੱਲੋਂ ਉਹ ਹੀ ਪ੍ਰੀਕ੍ਰਿਆ ਅਪਣਾਈ ਜਾਵੇਗੀ ਜਿਹੜੀ ਕਿ ਪੰਜਾਬ ਭੂਮੀ ਸੁਰੱਖਿਆ ਐਕਟ 1900 , ਦਫ-4 ਅਤੇ 5 ਅਧੀਨ ਬੰਦ ਰਕਬੇ ਵਿੱਚ ਪ੍ਰਮਿੰਟ ਦੇਣ ਲਈ ਅਪਣਾਈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਹ ਹੁਕਮ ਤੁਰੰਤ ਲਾਗੂ ਹੋ ਕੇ 31 ਮਾਰਚ 2021 ਤੱਕ ਲਾਗੂ ਰਹਿਣਗੇ।

Related posts

Leave a Reply