ਜਿਲਾ ਮੈਜਿਸਟਰੇਟ ਵੱਲੋਂ ਜ਼ਿਲਾ ਪਠਾਨਕੋਟ ਚ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਝੋਨੇ ਦੀ ਕਟਾਈ ‘ਤੇ ਪਾਬੰਦੀ ਦੇ ਹੁਕਮ ਜਾਰੀ


ਪਠਾਨਕੋਟ, 25 ਸਤੰਬਰ ( ਰਜਿੰਦਰ ਸਿੰਘ ਰਾਜਨ ਬਿਊਰੋ ਚੀਫ) : ਸ੍ਰੀ ਸੰਯਮ ਅਗਰਵਾਲ ਜਿਲ੍ਹਾ ਮੈਜਿਸਟਰੇਟ ਪਠਾਨਕੋਟ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪਠਾਨਕੋਟ ਦੀ ਹਦੂਦ ਅੰਦਰ ਸ਼ਾਮ 7 ਵਜੇ ਤੋਂ ਬਾਅਦ ਸਵੇਰੇ 10 ਵਜੇ ਤੋਂ ਪਹਿਲਾਂ ਕੰਬਾਇਨਾਂ ਨਾਲ ਝੋਨੇ ਦੀ ਕਟਾਈ ਕਰਨ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।
ਇਸ ਸਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ ਜਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਇਹ ਪਾਬੰਦੀ ਦੇ ਹੁਕਮ ਇਸ ਕਾਰਨ ਜਾਰੀ ਕੀਤੇ ਗਏ ਹਨ ਕਿ ਕਿਉਂਕਿ ਰਾਤ ਸਮੇਂ ਪਈ ਤਰੇਲ ਕਾਰਨ ਝੋਨੇ ਵਿਚ ਨਮੀ ਦੀ ਮਾਤਰਾ ਨਿਰਧਾਰਤ ਮਾਪਦੰਡਾਂ ਤੋਂ ਵਧਣ ਦੀ ਸੰਭਾਵਨਾ ਹੁੰਦੀ ਹੈ ਇਸ ਤਰ•ਾ ਅੱਧ ਸੁੱਕੇ ਝੋਨੇ ਦੀ ਕਟਾਈ ਕਰਵਾ ਲਈ ਜਾਂਦੀ ਹੈ ਅਜਿਹੇ ਝੋਨੇ ਨੂੰ ਖਰੀਦਣ ਲਈ ਖਰੀਦ ਏਜੰਸੀਆਂ ਗੁਰੇਜ ਕਰਦੀਆਂ ਹਨ ਜਿਸ ਨਾਲ ਜਿਮੀਦਾਰਾਂ ਨੂੰ ਔਕੜ ਪੇਸ ਆਉਂਦੀ ਹੈ । ਉਨਾਂ ਕਿਹਾ ਹੈ ਕਿ ਉਪਰੋਕਤ ਹੁਕਮ ਅੱਜ ਤੋਂ ਜਾਰੀ ਹੋ ਕੇ 15 ਨਵੰਬਰ 2020 ਤੱਕ ਲਾਗੂ ਰਹਿਣਗੇ।  

Related posts

Leave a Reply