DOABA TIMES : ਉਤਸ਼ਾਹ ਨਾਲ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਮਹਿਲਾ ਦਿਵਸ : ਡਿਪਟੀ ਕਮਿਸ਼ਨਰ

– ਅਧਿਕਾਰੀਆਂ ਅਤੇ ਵਿੱਦਿਅਕ ਅਦਾਰਿਆਂ ਦੇ ਮੁਖੀਆਂ ਨਾਲ ਕੀਤੀ ਮੀਟਿੰਗ
ਹੁਸ਼ਿਆਰਪੁਰ, 27 ਫਰਵਰੀ :  (ADESH)     
ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਉਣ ਲਈ ਅੱਜ ਡਿਪਟੀ ਕਮਿਸ਼ਨਰ ਸ਼੍ਰੀਮਤੀ ਅਪਨੀਤ ਰਿਆਤ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਵਿੱਦਿਅਕ ਅਦਾਰਿਆਂ ਦੇ ਮੁਖੀਆਂ ਨਾਲ ਮੀਟਿੰਗ ਕੀਤੀ। ਉਨ•ਾਂ ਕਿਹਾ ਕਿ ਅੰਤਰਰਾਸ਼ਟਰੀ ਮਹਿਲਾ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ, ਜਿਸ ਲਈ ਵਿਸ਼ੇਸ਼ ਪ੍ਰੋਗਰਾਮ ਉਲੀਕਿਆ ਗਿਆ ਹੈ। ਉਨ•ਾਂ ਕਿਹਾ ਕਿ ਕਰਵਾਏ ਜਾ ਰਹੇ ਸਮਾਰੋਹ ਵਿੱਚ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ, ਜਿਸ ਵਿੱਚ ਵੱਧ ਤੋਂ ਵੱਧ ਵਿੱਦਿਅਕ ਅਦਾਰੇ ਸ਼ਮੂਲੀਅਤ ਕਰਨ। ਉਨ•ਾਂ ਕਿਹਾ ਕਿ ਇਹ ਸਮਾਰੋਹ ਮਹਿਲਾ ਸਸ਼ਕਤੀਕਰਨ ‘ਤੇ ਆਧਾਰਿਤ ਹੋਵੇਗਾ ਅਤੇ ਪੰਜਾਬ ਸਰਕਾਰ ਵਲੋਂ ਮਹਿਲਾਵਾਂ ਅਤੇ ਲੜਕੀਆਂ ਦੀ ਭਲਾਈ ਲਈ ਚੁੱਕੇ ਗਏ ਵਿਸ਼ੇਸ਼ ਕਦਮਾਂ ਨੂੰ ਦਰਸਾਏਗਾ।

ਸ਼੍ਰੀਮਤੀ ਅਪਨੀਤ ਰਿਆਤ ਨੇ ਅਪੀਲ ਕਰਦਿਆਂ ਕਿਹਾ ਕਿ ਇਸ ਸਮਾਰੋਹ ਵਿੱਚ ਵੱਧ ਤੋਂ ਵੱਧ ਲੜਕੀਆਂ ਅਤੇ ਮਹਿਲਾਵਾਂ ਸ਼ਿਰਕਤ ਕਰਨ। ਉਨ•ਾਂ ਕਿਹਾ ਕਿ 7 ਮਾਰਚ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ‘ਤੇ ਪੁਲਿਸ ਲਾਈਨ ਹੁਸ਼ਿਆਰਪੁਰ ਵਿਖੇ ਮਨਾਏ ਜਾ ਰਹੇ ਸਮਾਰੋਹ ਵਿੱਚ ਜਿਥੇ ਸਭਿਆਚਾਰਕ ਅਤੇ ਹੋਰ ਵੱਖ-ਵੱਖ ਵੰਨਗੀਆਂ ਪੇਸ਼ ਕੀਤੀਆਂ ਜਾਣਗੀਆਂ, ਉਥੇ ਵਾਕਾਥਾਨ ਦਾ ਆਯੋਜਨ ਵੀ ਕੀਤਾ ਜਾਵੇਗਾ। ਇਸ ਤੋਂ ਇਲਾਵਾ ਸਵੈ ਸਹਾਇਤਾ ਗਰੁੱਪਾਂ ਵਲੋਂ ਵੱਖ-ਵੱਖ ਸਟਾਲ ਵੀ ਲਗਾਏ ਜਾਣਗੇ। ਉਨ•ਾਂ ਕਿਹਾ ਕਿ ਸਮਾਰੋਹ ਵਿੱਚ ਲਿੰਗ ਭੇਦਭਾਵ ਨੂੰ ਖਤਮ ਕਰਨ ਸਬੰਧੀ ਸੰਕਲਪ ਵੀ ਲਿਆ ਜਾਵੇਗਾ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਹਰਪ੍ਰੀਤ ਸਿੰਘ ਸੂਦਨ, ਕਮਿਸ਼ਨਰ ਨਗਰ ਨਿਗਮ ਸ਼੍ਰੀ ਬਲਵੀਰ ਰਾਜ ਸਿੰਘ, ਜ਼ਿਲ•ਾ ਪ੍ਰੋਗਰਾਮ ਅਫ਼ਸਰ ਡਾ. ਕੁਲਦੀਪ ਸਿੰਘ, ਜ਼ਿਲ•ਾ ਬਾਲ ਸੁਰੱਖਿਆ ਅਫ਼ਸਰ ਡਾ ਹਰਪ੍ਰੀਤ ਕੌਰ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਸ਼੍ਰੀ ਪ੍ਰੀਤ ਕੋਹਲੀ, ਜ਼ਿਲ•ਾ ਸਿੱਖਿਆ ਅਫ਼ਸਰ (ਸ) ਸ਼੍ਰੀ ਮੋਹਨ ਸਿੰਘ ਲੇਹਲ, ਜ਼ਿਲ•ਾ ਸਮਾਜਿਕ ਸੁਰੱਖਿਆ ਅਫ਼ਸਰ ਸ਼੍ਰੀ ਮੁਕੇਸ਼ ਗੌਤਮ ਤੋਂ ਇਲਾਵਾ ਹੋਰ ਵੀ ਵੱਖ-ਵੱਖ ਵਿਭਾਗਾਂ ਅਤੇ ਵਿੱਦਿਅਕ ਅਦਾਰਿਆਂ ਦੇ ਮੁਖੀ ਹਾਜ਼ਰ ਸਨ।

Related posts

Leave a Reply