DOABA TIMES : ਕਿਸਾਨਾਂ ਦੀ ਆਮਦਨੀ ਵਧਾਉਣ ਦੇ ਮੰਤਵ ਨਾਲ ਵਿਭਾਗ ਕਿਸਾਨਾਂ ਨੂੰ ਜਾਗਰੂਕ ਕਰਨ-ਡਿਪਟੀ ਕਮਿਸ਼ਨਰ

ਗੁਰਦਾਸਪੁਰ, 27 ਫਰਵਰੀ ( ਅਸਵਨੀ) ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਦੀ ਪ੍ਰਧਾਨਗੀ ਹੇਠ ਜ਼ਿਲਾ ਖੇਤੀਬਾੜੀ ਉਤਪਾਦਨ ਕਮੇਟੀ ਸਬੰਧੀ ਸਥਾਨਕ ਪੰਚਾਇਤ ਭਵਨ ਵਿਖੇ ਮੀਟਿੰਗ ਕੀਤੀ ਗਈ, ਜਿਸ ਵਿਚ ਰਮਨ ਕੋਛੜ ਐਸ.ਡੀ.ਐਮ ਦੀਨਾਨਗਰ-ਕਮ-ਸਹਾਇਕ ਕਮਿਸ਼ਨਰ (ਜ), ਡਾ. ਹਰਤਰਨਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ, ਅਗਾਂਹਵਧੂ ਕਿਸਾਨਾਂ ਸਮੇਤ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਵਿਭਾਗ ਸਮੇਤ ਵਿਭਾਗਾ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਪ੍ਰਤੀ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਕਿਸਾਨਾਂ ਦੀ ਆਮਦਨ ਵਿਚ ਵਾਧਾ ਕਰਨ ਲਈ ਲੋੜੀਂਦੇ ਕਦਮ ਉਠਾਉਣ ਅਤੇ ਐਕਸ਼ਨ ਪਲਾਨ ਤਿਆਰ ਕੀਤਾ ਜਾਵੇ। ਉਨਾਂ ਕਿਹਾ ਕਿ ਕਿਸਾਨਾਂ ਦੀ ਮੁਸ਼ਕਿਲਾਂ ਹੱਲ ਕਰਨਾ ਸਾਡੀ ਪਹਿਲ ਕਦਮੀ ਹੋਣੀ ਚਾਹੀਦੀ ਹੈ ਤਾਂ ਜੋ ਕਿਸਾਨਾਂ ਨੂੰ ਮੁੱਖ ਖੇਤੀਬਾੜੀ ਦੇ ਕਿੱਤਿਆਂ ਤੋਂ ਇਲਾਵਾ ਸਹਾਇਕ ਧੰਦਿਆਂ ਵੱਲ ਜੋੜਿਆ ਜਾ ਸਕੇ।
ਉਨਾਂ ਅੱਗੇ ਕਿਹਾ ਕਿ ਕਿਸਾਨਾਂ ਨੂੰ ਫਸਲਾਂ ਦੇ ਵੱਧ ਝਾੜ ਖਾਸਕਰਕੇ ਗੰਨੇ ਦੀ ਫਸਲ ਦਾ ਵੱਧ ਝਾੜ ਲੈਣ ਲਈ ਅਤਿ ਆਧੁਨਿਕ ਤਕਨੀਕਾਂ ਤੋਂ ਜਾਣੂੰ ਕਰਵਾਇਆ ਜਾਵੇ ਅਤੇ ਫਸਲਾਂ ਲਈ ਜਰੂਰਤ ਅਨੁਸਾਰ ਪਾਣੀ ਵਰਤਣ ਲਈ ਜਾਗਰੂਕ ਕੀਤਾ ਜਾਵੇ। ਉਨਾਂ ਕਿਹਾ ਕਿ ਜਿਨਾਂ ਕਿਸਾਨਾਂ ਪਾਸ ਜ਼ਮੀਨ ਘੱਟ ਹੈ ਜਾਂ ਆਮਦਨ ਦਾ ਕੋਈ ਹੋਰ ਸਾਧਨ ਨਹੀਂ ਹੈ ਉਨਾਂ ਕਿਸਾਨਾਂ ਦੇ ਮਗਨਰੇਗਾ ਤਹਿਤ ਜਾਬ ਕਾਰਡ ਬਣਾਏ ਜਾਣ ਤਾਂ ਜੋ ਇਸ ਸਕੀਮ ਤਹਿਤ ਕੰਮ ਕਰਕੇ ਆਪਣੀ ਆਮਦਨ ਵਿਚ ਵਾਧਾ ਕਰ ਸਕਣ।

Related posts

Leave a Reply