DOABA TIMES : ਕੈਪਟਨ ਸਰਕਾਰ ਨਿਭਾ ਰਹੀ ਹੈ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦਾ ਵਾਅਦਾ – ਚੇਅਰਮੈਨ ਬਾਜਵਾ

-ਕਾਂਗਰਸ ਸਰਕਾਰ ਨੇ ਤਿੰਨ ਸਾਲਾਂ ’ਚ ਹੀ ਅਕਾਲੀਆਂ ਦੇ 10 ਸਾਲ ਵਿੱਚ ਕੀਤੇ ਕੰਮਾਂ ਤੋਂ ਵੱਧ ਕੰਮ ਕੀਤੇ
ਬਟਾਲਾ, 11 ਫਰਵਰੀ ( ਸੰਜੀਵ, ਸ਼ਰਮਾ ) ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਆਪਣੇ ਚੋਣ ਵਾਅਦੇ ਅਨੁਸਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਉਪਰਾਲੇ ਕੀਤੇ ਜਾ ਰਹੇ ਹਨ। ਸੂਬਾ ਸਰਕਾਰ ਵਲੋਂ ਸਾਲ 2017 ਤੋਂ 31 ਦਸੰਬਰ 2019 ਤੱਕ 57,905 ਸਰਕਾਰੀ ਨੌਕਰੀਆਂ ਪੈਦਾ ਕੀਤੀਆਂ ਹਨ ਜਦੋਂ ਕਿ 3,96,775 ਨੌਜਵਾਨਾਂ ਦੀ ਪ੍ਰਾਈਵੇਟ ਤੌਰ ਉਤੇ ਪਲੇਸਮੈਂਟ ਕਰਵਾਈ ਗਈ ਹੈ ਅਤੇ 7,61,289 ਨੌਜਵਾਨਾਂ ਨੂੰ ਕੈਪਟਨ ਸਰਕਾਰ ਵੱਲੋਂ ਸਵੈ ਰੋਜ਼ਗਾਰ ਤਹਿਤ ਮੱਦਦ ਮੁਹੱਈਆ ਕਰਵਾਈ ਗਈ ਹੈ।
ਇਹ ਜਾਣਕਾਰੀ ਸਾਂਝੀ ਕਰਦਿਆਂ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਰਵੀਨੰਦਨ ਸਿੰਘ ਬਾਜਵਾ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਿਛਲੇ ਤਿੰਨ ਸਾਲਾਂ ਤੋਂ ਘੱਟ ਸਮੇਂ ਵਿੱਚ ਕਰੀਬ 12,15,969 ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ ਹੈ ਜੋ ਕਿ ਸਰਕਾਰ ਦੀ ਵੱਡੀ ਪ੍ਰਾਪਤੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸੂਬਾ ਭਰ ਵਿੱਚ 20,21,568 ਘਰਾਂ ਨੂੰ ਮਗਨਰੇਗਾ ਸਕੀਮ ਤਹਿਤ ਰੋਜ਼ਗਾਰ ਦਿੱਤਾ ਗਿਆ ਹੈ ਜਿਸ ਤਹਿਤ 648.26 ਲੱਖ ਰੁਪਏ ਅਦਾ ਹੋਏ ਹਨ।ਚੇਅਰਮੈਨ ਰਵੀਨੰਦਨ ਸਿੰਘ ਬਾਜਵਾ ਨੇ ਕਿਹਾ ਕਿ ਕੈਪਟਨ ਸਰਕਾਰ ਸੂਬੇ ਦੇ ਹੋਰ ਯੋਗ ਨੌਜਵਾਨ ਨੂੰ ਨੌਕਰੀ ਦੇਣ ਲਈ ਵਚਨਬੱਧ ਹੈ ਜਿਸ ਲਈ ਮਹੱਤਵਪੂਰਨ ਯੋਜਨਾ ‘ਘਰ ਘਰ ਰੋਜ਼ਗਾਰ’ ਸਫਲਤਾ ਨਾਲ ਸ਼ੁਰੂ ਕੀਤੀ ਗਈ।
ਚੇਅਰਮੈਨ ਰਵੀਨੰਦਨ ਸਿੰਘ ਬਾਜਵਾ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਆਪਣੇ ਤਿੰਨ ਸਾਲ ਦੇ ਹੀ ਕਾਰਜਕਾਲ ਵਿੱਚ ਅਕਾਲੀਆਂ ਦੇ 10 ਸਾਲ ਵਿੱਚ ਕੀਤੇ ਕੰਮਾਂ ਤੋਂ ਵੱਧ ਕੰਮ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਆਪਣੇ ਕਾਰਜਕਾਲ ਦੌਰਾਨ ਸੂਬੇ ਦੇ ਲੋਕਾਂ ਨਾਲ ਸਿਰਫ ਖਿਲਵਾੜ ਅਤੇ ਜ਼ਿਆਦਤੀਆਂ ਕੀਤੀਆਂ ਸਨ ਅਤੇ ਸੂਬੇ ਨੂੰ ਵਿਕਾਸ ਦੀ ਲੀਹੋਂ ਲਾਹਿਆ ਸੀ। ਉਨਾਂ ਕਿਹਾ ਕਿ ਕਿ ਇਨਾਂ ਗਲਤੀਆਂ ਦਾ ਖਮਿਆਜ਼ਾ ਅਕਾਲੀ ਦਲ ਨੂੰ ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਭੁਗਤਣਾ ਪਿਆ ਸੀ ਅਤੇ ਆਉਦੇ ਸਾਲਾਂ ਵਿੱਚ ਹੋਰ ਵੀ ਭੁਗਤਣਾ ਪਵੇਗਾ।

Related posts

Leave a Reply