DOABA TIMES : ਕੈਬਨਿਟ ਮੰਤਰੀ ਅਰੋੜਾ ਨੇ ਪੌਦੇ ਲਗਾਕੇ ਵਾਤਾਵਰਣ ਨੂੰ ਸ਼ੁੱਧ ਰੱਖਣ ਦਾ ਦਿੱਤਾ ਸੁਨੇਹਾ

– ਕਮਿਊਨਿਟੀ ਸੈਂਟਰ ਦੀ ਖੂਬਸੂਰਤੀ ਵਧਾਉਣ ਲਈ ਮੁਹਿੰਮ ਵਿੱਢ ਕੇ ਲਗਵਾਏ ਜਾਣਗੇ ਵੱਖ-ਵੱਖ ਤਰ•ਾਂ ਦੇ ਬੂਟੇ : ਅਰੋੜਾ  
ਪੀ.ਡਬਲਯੂ.ਡੀ. ਅਤੇ ਜੰਗਲਾਤ ਵਿਭਾਗ ਨੂੰ ਵੱਧ ਤੋਂ ਵੱਧ ਪੌਦੇ ਲਗਾਉਣ ਅਤੇ ਸਾਂਭ-ਸੰਭਾਲ ਦੀ ਕੀਤੀ ਹਦਾਇਤ
ਕਿਹਾ, ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਹਰ ਪਿੰਡ ‘ਚ ਲਗਾਏ ਜਾ ਚੁੱਕੇ ਨੇ 550 ਪੌਦੇ
HOSHIARPUR  21 DEC (ADESH PARMINDER SINGH): ਉਦਯੋਗ ਤੇ ਵਣਜ ਮੰਤਰੀ ਪੰਜਾਬ ਸ਼੍ਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਹੁਸ਼ਿਆਰਪੁਰ ਵਿਖੇ ਕਰੋੜਾਂ ਰੁਪਏ ਦੀ ਲਾਗਤ ਨਾਲ ਬਣਨ ਵਾਲਾ ਕਮਿਊਨਿਟੀ ਸੈਂਟਰ ਸ਼ਹਿਰ ਵਾਸੀਆਂ ਲਈ ਸਹਾਈ ਸਾਬਿਤ ਹੋਵੇਗਾ। ਉਹ ਅੱਜ ਇਥੇ ਪੌਦੇ ਲਗਾਉਣ ਦੀ ਵਿੱਢੀ ਮੁਹਿੰਮ ਤਹਿਤ ਤ੍ਰਿਵੈਣੀ ਲਗਾਉਣ ਲਈ ਪਹੁੰਚੇ ਹੋਏ ਸਨ। ਸ਼੍ਰੀ ਅਰੋੜਾ ਨੇ ਪੌਦੇ ਲਗਾਉਣ ਉਪਰੰਤ ਕਿਹਾ ਕਿ ਇਹ ਪੌਦੇ ਕਮਿਊਨਿਟੀ ਸੈਂਟਰ ਦੀ ਖੂਬਸੂਰਤੀ ਨੂੰ ਹੋਰ ਵਧਾਉਣਗੇ। ਉਨ•ਾਂ ਕਿਹਾ ਕਿ ਇਕ ਮੁਹਿੰਮ ਵਿੱਢ ਕੇ ਇੱਥੇ ਵੱਖ-ਵੱਖ ਤਰ•ਾਂ ਦੇ ਬੂਟੇ ਲਗਾਏ ਜਾ ਰਹੇ ਹਨ, ਤਾਂ ਜੋ ਸ਼ਹਿਰ ਵਾਸੀਆਂ ਨੂੰ ਇਕ ਵਧੀਆ ਹਰਿਆ-ਭਰਿਆ ਮਾਹੌਲ ਦਿੱਤਾ ਜਾ ਸਕੇ।

ਕੈਬਨਿਟ ਮੰਤਰੀ ਸ਼੍ਰੀ ਅਰੋੜਾ ਨੇ ਪੀ.ਡਬਲਯੂ.ਡੀ. ਅਤੇ ਜੰਗਲਾਤ ਵਿਭਾਗ ਨੂੰ ਹਦਾਇਤ ਕਰਦਿਆਂ ਕਿਹਾ ਕਿ ਇਥੇ ਵੱਧ ਤੋਂ ਵੱਧ ਲਗਾਏ ਜਾਣ ਅਤੇ ਲਗਾਏ ਜਾ ਰਹੇ ਇਨ•ਾਂ ਪੌਦਿਆਂ ਦੀ ਸਾਂਭ-ਸੰਭਾਲ ਯਕੀਨੀ ਬਣਾਈ ਜਾਵੇ। ਉਨ•ਾਂ ਕਿਹਾ ਕਿ ਪੌਦਿਆਂ ਲਈ ਵਿਸ਼ੇਸ਼ ਤੌਰ ‘ਤੇ ਟਰੀ ਗਾਰਡ ਵੀ ਲਗਾਏ ਜਾਣ, ਤਾਂ ਜੋ ਜਾਨਵਰ ਇਨ•ਾਂ ਪੌਦਿਆਂ ਨੂੰ ਨੁਕਸਾਨ ਨਾ ਪਹੁੰਚਾ ਸਕਣ। ਉਨ•ਾਂ ਕਿਹਾ ਕਿ ਜਿੱਥੇ ਕਮਿਊਨਿਟੀ ਸੈਂਟਰ ਸ਼ਹਿਰ ਵਾਸੀਆਂ ਲਈ ਕਾਫੀ ਲਾਭਦਾਇਕ ਸਾਬਿਤ ਹੋਵੇਗਾ, ਉਥੇ ਲਗਾਏ ਜਾਣ ਵਾਲੇ ਪੌਦੇ ਇਸਦੀ ਖੂਬਸੂਰਤੀ ਨੂੰ ਚਾਰ ਚੰਨ ਲਗਾਉਣਗੇ।


ਉਦਯੋਗ ਤੇ ਵਣਜ ਮੰਤਰੀ ਨੇ ਕਿਹਾ ਕਿ ਕਮਿਊਨਿਟੀ ਸੈਂਟਰ ਬਣਾਉਣ ਦੇ ਨਾਲ-ਨਾਲ ਵੱਧ ਤੋਂ ਵੱਧ ਪੌਦੇ ਲਗਾਕੇ ਜਨਤਾ ਨੂੰ ਵਾਤਾਵਰਣ ਸ਼ੁੱਧ ਰੱਖਣ ਦਾ ਸੁਨੇਹਾ ਵੀ ਦਿੱਤਾ ਜਾ ਰਿਹਾ ਹੈ। ਉਨ•ਾਂ ਕਿਹਾ ਕਿ ਵਾਤਾਵਰਣ ਦਾ ਸੰਤੁਲਨ ਬਰਕਰਾਰ ਰੱਖਣ ਲਈ ਹਰੇਕ ਵਿਅਕਤੀ ਨੂੰ ਪੌਦੇ ਲਗਾਉਣ ਲਈ ਅੱਗੇ ਆਉਣਾ ਚਾਹੀਦਾ ਹੈ। ਉਨ•ਾਂ ਕਿਹਾ ਕਿ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਪੰਜਾਬ ਸਰਕਾਰ ਵਲੋਂ ਸੂਬੇ ਦੇ ਸਾਰੇ ਪਿੰਡਾਂ ਵਿੱਚ ਮੁਫ਼ਤ ਪੌਦੇ ਲਗਾਏ ਗਏ ਹਨ। ਉਨ•ਾਂ ਕਿਹਾ ਕਿ ਮਿਸ਼ਨ ਤਹਿਤ ਹਰ ਪਿੰਡ ਵਿੱਚ 550 ਪੌਦੇ ਲਗਾਏ ਜਾ ਚੁੱਕੇ ਹਨ, ਜੋ ਪੰਜਾਬ ਸਰਕਾਰ ਦਾ ਨਿਵੇਕਲਾ ਉਪਰਾਲਾ ਹੈ। ਇਸ ਮੌਕੇ ਚੇਅਰਮੈਨ ਇੰਪਰੂਵਮੈਂਟ ਟਰੱਸਟ ਐਡਵੋਕੇਟ ਰਾਕੇਸ਼ ਮਰਵਾਹਾ, ਸ਼੍ਰੀ ਸ਼ਾਦੀ ਲਾਲ, ਸ਼੍ਰੀ ਮਨਮੋਹਨ ਸਿੰਘ ਕਪੂਰ, ਸ਼੍ਰੀ ਦੀਪਕ ਪੁਰੀ, ਸ਼੍ਰੀ ਰਵੀ ਮੇਹਨ, ਸ੍ਰੀ ਸੰਜੀਵ ਮਿੰਟੂ, ਸ਼੍ਰੀ ਰਾਹੁਲ ਗੋਹਿਲ ਤੋਂ ਇਲਾਵਾ ਹੋਰ ਵੀ ਸਖਸ਼ੀਅਤਾਂ ਹਾਜ਼ਰ ਸਨ।

Related posts

Leave a Reply