DOABA TIMES : ਲਖਵਿੰਦਰ ਸਿੰਘ ਨੂੰ ਥਾਣੇਦਾਰ ਬਣਨ ਤੇ ਤਰੱਕੀ ਦੇ  ਸਟਾਰ ਲਗਾਏ

  ਜਲੰਧਰ – (ਸੰਦੀਪ ਸਿੰਘ ਵਿਰਦੀ/ ਗੁਰਪ੍ਰੀਤ ਸਿੰਘ  ) –  ਸੀਆਈਏ ਸਟਾਫ ਜਲੰਧਰ ਦਿਹਾਤੀ ਵਿਖੇ ਬਤੌਰ ਐੱਚ ਸੀ ਸੇਵਾ ਨਿਭਾ ਰਹੇ ਲਖਵਿੰਦਰ ਸਿੰਘ ਨੂੰ ਤਰੱਕੀ ਮਿਲਣ ਤੇ ਉਨ੍ਹਾਂ ਨੂੰ ਤਰੱਕੀ ਦੇ ਸਟਾਰ  ਸੀਆਈਏ ਸਟਾਫ ਜਲੰਧਰ ਦਿਹਾਤੀ ਦੇ ਇੰਚਾਰਜ ਇੰਸਪੈਕਟਰ ਸ਼ਿਵ ਕੁਮਾਰ  ਅਤੇ ਸਬ ਇੰਸਪੈਕਟਰ ਸੁਰਿੰਦਰ ਸਿੰਘ ਵੱਲੋਂ ਸਾਂਝੇ ਤੌਰ ਤੇ ਲਗਾਏ ਗਏ ।
ਇਸ ਮੌਕੇ ਤੇ ਇੰਸਪੈਕਟਰ ਸ਼ਿਵ ਕੁਮਾਰ ਨੇ ਉਨ੍ਹਾਂ ਨੂੰ ਵਧਾਈ ਵੀ ਦਿੱਤੀ  ਅਤੇ ਅਗਾਊਂ ਚੰਗੇ ਭਵਿੱਖ ਦੀ ਕਾਮਨਾ ਵੀ ਕੀਤੀ ।
     ਏਐੱਸਆਈ ਲਖਵਿੰਦਰ ਸਿੰਘ ਨੇ ਉਨ੍ਹਾਂ ਕਿਹਾ ਕਿ ਉਹ ਪਹਿਲਾਂ ਵਾਂਗ ਹੀ ਆਪਣੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ । ਅਤੇ ਸ਼ਰਾਰਤੀ ਅਨਸਰਾਂ ,ਨਸ਼ਾ ਤਸਕਰਾਂ ਅਤੇ ਦੇਸ਼ ਵਿਰੋਧੀ ਤਾਕਤਾਂ ਖਿਲਾਫ਼ ਪੁਲਿਸ ਮਹਿਕਮੇ ਵੱਲੋਂ ਚਲਾਈ ਜਾ ਰਹੀ ਮੁਹਿੰਮ ਵਿੱਚ ਪਹਿਲਾਂ ਵਾਂਗ ਹੀ ਵੱਧ ਚੜ੍ਹ ਕੇ ਸਹਿਯੋਗ ਦੇਣਗੇ ।

Related posts

Leave a Reply