DOABA TIMES : ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਜੀ ਦੀ ਯਾਦ ਵਿੱਚ ਸਲਾਨਾ ਸ਼ਹੀਦੀ  ਸਮਾਗਮ ਕਰਵਾਇਆ

ਸਮਾਗਮ ਮੌਕੇ ਰਾਗੀ ਢਾਡੀ ਅਤੇ ਕਵੀਸ਼ਰੀ ਜਥਿਆਂ ਨੇ ਸੰਗਤਾਂ ਨੂੰ ਕੀਤਾ ਨਿਹਾਲ
> ਗੁਰਦਾਸਪੁਰ 26 ਫਰਵਰੀ ( ਅਸ਼ਵਨੀ ) :– ਗੁਰਦਾਸਪੁਰ ਦੇ ਕਾਹਨੁਵਾਨ ਕਸਬੇ ਦ ੇਦਸਹਿਰਾ ਗਰਾਊਂਡ ਨੇੜੇ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਜੀ ਦੀ ਯਾਦ ਵਿੱਚ ਸਲਾਨਾ ਸ਼ਹੀਦੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪ੍ਰਬੰਧਕੀ ਕਮੇਟੀ ਦੇ  ਪ੍ਰਧਾਨ ਧਰਮਪਾਲ ਬਜਾਜ ਨੇ ਸਮਾਗਮ ਦੀ ਜਾਣਕਾਰੀ ਦਿੰਦਿਆਂ ਕਿਹਾ ਕਿ ਸਵੇਰ ਸਮੇਂ ਸ੍ਰੀ ਅਖੰਡ ਪਾਠ ਸਾਹਿਬ ਦੀ ਭੋਗ ਪਾਏ ਗਏ।

 

ਇਸ ਉਪਰੰਤ ਧਾਰਮਿਕ ਦੀਵਾਨ ਜਾਇਆ ਗਿਆ। ਜਿਸ ਵਿੱਚ ਵੱਖ ਵੱਖ ਪ੍ਰਸਿੱਧ ਰਾਗੀ, ਢਾਡੀ ਅਤੇ ਕਵੀਸ਼ਰੀ ਜਥਿਆਂ ਨੇ ਹਾਜ਼ਰੀਆਂ ਭਰੀਆਂ। ਇਸ ਮੌਕੇ ਧਾਰਮਿਕ ਸ਼ਖ਼ਸੀਅਤਾਂ ਵੱਲੋਂ ਬਾਬਾ ਮੋਤੀ ਰਾਮ ਮਹਿਰਾ ਦੀ ਲਾਸਾਨੀ ਸ਼ਹੀਦੀ ਨਾਲ ਸਬੰਧਿਤ ਇਤਿਹਾਸ ਤੋਂ ਬਾਖ਼ੂਬੀ ਜਾਣੂ ਕਰਵਾਇਆ ਗਿਆ। ਇਸ ਦੌਰਾਨ ਧਾਰਮਿਕ ਜਥਿਆਂ ਵੱਲੋਂ ਸਿੱਖ ਇਤਿਹਾਸ ਨਾਲ ਜੋੜ ਤੇ ਆਪਣੀਆਂ ਵਾਰਾਂ ਅਤੇ ਗੁਰੂ ਬਾਣੀ ਨਾਲ ਜੋੜੀ ਰੱਖਿਆ। ਇਸ ਮੌਕੇ ਸਵੇਰ ਤੋਂ ਲੈ ਕੇ ਪ੍ਰੋਗਰਾਮ ਦੀ ਸਮਾਪਤੀ ਤੱਕ ਦੁੱਧ ਦਾ ਅਤੁੱਟ ਲੰਗਰ ਚਲਦਾ ਰਿਹਾ। ਇਸ ਮੌਕੇ ਸਰਪੰਚ ਆਫ਼ਤਾਬ ਸਿੰਘ, ਪ੍ਰਿੰਸੀਪਲ ਈਸ਼ਰ ਸਿੰਘ, ਸਾਬਕਾ ਸਰਪੰਚ ਹਰਜਿੰਦਰ ਸਿੰਘ, ਭਾਈ ਗੁਰਦੇਵ ਸਿੰਘ, ਸਤਪਾਲ ਸਿੰਘ, ਹਰੀਸ਼ ਕੁਮਾਰ ਤੋਂ ਇਲਾਵਾ ਇਲਾਕੇ ਭਰ ਦੀਆਂ ਸੰਗਤਾਂ ਨੇ ਹਾਜ਼ਰੀਆਂ ਭਰੀਆਂ ਅਤੇ ਧਾਰਮਿਕ ਪ੍ਰੋਗਰਾਮ ਦਾ ਅਨੰਦ ਮਾਣਿਆ।

Related posts

Leave a Reply