DOABA TIMES : ਸੂਬਾ ਸਰਕਾਰ ਨਸ਼ਿਆਂ ਦੇ ਖਾਤਮੇ ਲਈ ਵਚਨਬੱਧ- ਐੱਸ.ਡੀ.ਐੱਮ ਬਟਾਲਾ. ਬਲਵਿੰਦਰ ਸਿੰਘ

ਬਟਾਲਾ, ( ਅਵਿਨਾਸ਼ BUREU ਸੰਜੀਵ SPL CORRESPONDENT )ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਿਲਾਫ਼ ਵਿੱਢੀ ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵਲੋਂ ਸਬ-ਡਵੀਜ਼ਨ ਵਿੱਚ ਸਥਾਪਤ ਨਸ਼ਾ ਨਿਗਰਾਨ ਕਮੇਟੀਆਂ ਨਾਲ ਮਿਲ ਲੋਕਾਂ ਨੂੰ ਨਸ਼ਿਆ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਸੂਬਾ ਸਰਕਾਰ ਨਸ਼ਿਆਂ ਦੇ ਖਾਤਮੇ ਲਈ ਵਚਨਬੱਧ ਹੈ ਅਤੇ ਸਰਕਾਰ ਵਲੋਂ ਨੌਜਵਾਨਾਂ ਨੂੰ ਨਸ਼ਿਆਂ ਦੀਆਂ ਬੁਰਾਈਆਂ ਤੋਂ ਜਾਣੂ ਕਰਾ ਕੇ ਇਸ ਤੋਂ ਬਚਣ ਦਾ ਸੁਨੇਹਾ ਦਿੱਤਾ ਜਾ ਰਿਹਾ ਹੈ।    
ਐੱਸ.ਡੀ.ਐੱਮ ਬਟਾਲਾ ਸ. ਬਲਵਿੰਦਰ ਸਿੰਘ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਡਰੱਗ ਅਬਿਊਜ਼ ਪ੍ਰੀਵੈਨਸ਼ਨ ਅਫ਼ਸਰ (ਡੈਪੋ) ਮੁਹਿੰਮ ਨੂੰ ਹੋਰ ਵਧੇਰੇ ਸਫ਼ਲਤਾ ਨਾਲ ਲਾਗੂ ਕੀਤਾ ਜਾਵੇ। ਉਨਾਂ ਕਿਹਾ ਕਿ ਡੈਪੋ ਮੁਹਿੰਮ, ਬੱਡੀ ਅਤੇ ਸੀਨੀਅਰ ਬੱਡੀ ਪ੍ਰੋਗਰਾਮਾਂ ਨੂੰ ਹੋਰ ਵਧੇਰੇ ਸੁਚਾਰੂ ਢੰਗ ਨਾਲ ਚਲਾਇਆ ਜਾਵੇ, ਤਾਂ ਕਿ ਨਸ਼ਿਆਂ ਦੀ ਮਾੜੀ ਸੰਗਤ ’ਚ ਜਾਣ ਵਾਲਿਆਂ ਨੂੰ ਨਸ਼ਾ ਰਹਿਤ ਨਿਰੋਗ ਜਿੰਦਗੀ ਜਿਊਣ ਲਈ ਹੰਭਲਾ ਮਾਰਿਆ ਜਾ ਸਕੇ। ਉਨਾਂ ਸਕੂਲ ਮੁਖੀਆਂ ਨੂੰ ਕਿਹਾ ਹੈ ਕਿ ਉਹ ਆਪਣੇ ਸਕੂਲਾਂ ਵਿੱਚ ਸਵੇਰੇ ਦੀ ਸਭਾ ਵੇਲੇ ਨੌਜਵਾਨ ਪੀੜੀ ਨੂੰ ਨਸ਼ਿਆਂ ਤੋਂ ਹੋਣ ਵਾਲੇ ਨੁਕਸਾਨ ਬਾਰੇ ਜਾਗਰੂਕ ਕਰਨ। 
ਸ. ਬਲਵਿੰਦਰ ਸਿੰਘ ਨੇ ਨੌਜਵਾਨਾਂ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਨਸ਼ਾ ਮੁਕਤੀ ਮੁਹਿੰਮ ਵਿੱਚ ਆਪਣਾ ਮੋਹਰੀ ਰੋਲ ਅਦਾ ਕਰਨ। ਉਨ੍ਹਾਂ ਕਿਹਾ ਕਿ ਕੋਈ ਵੀ ਲਹਿਰ ਲੋਕਾਂ ਦੇ ਸਹਿਯੋਗ ਨਾਲ ਹੀ ਸਫ਼ਲ ਹੁੰਦੀ ਹੈ ਅਤੇ ਇਸ ਲਹਿਰ ਨੂੰ ਸਫ਼ਲ ਕਰਨ ਲਈ ਲੋਕਾਂ ਦਾ ਸਾਥ ਸਭ ਤੋਂ ਅਹਿਮ ਹੈ। ਸ. ਬਲਵਿੰਦਰ ਸਿੰਘ ਨੇ ਕਿਹਾ ਕਿ ਜਿਹੜੇ ਨੌਜਵਾਨ ਕਿਸੇ ਕਾਰਨ ਵੱਸ ਨਸ਼ਿਆਂ ਦੀ ਦਲ-ਦਲ ਵਿੱਚ ਫਸ ਗਏ ਹਨ ਉਨ੍ਹਾਂ ਦੇ ਨਸ਼ੇ ਛੁਡਾਉਣ ਲਈ ਰਾਜ ਸਰਕਾਰ ਵਲੋਂ ਮੁਫ਼ਤ ਇਲਾਜ ਸਹੂਲਤ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦਾ ਇਲਾਜ ਬਿਲਕੁਲ ਮੁਫ਼ਤ ਹੈ ਅਤੇ ਸਰਕਾਰੀ ਹਸਪਤਾਲ ਪਹੁੰਚ ਕੇ ਨਸ਼ਿਆਂ ਦਾ ਇਲਾਜ ਕਰਾ ਕੇ ਇਸ ਕੋਹੜ੍ਹ ਤੋਂ ਮੁਕਤੀ ਪਾਈ ਜਾ ਸਕਦੀ ਹੈ।

Related posts

Leave a Reply