DOABA TIMES BREAKING : ਸੜਕ ਦੁਰਘਟਨਾ ਵਿਚ ਇੱਕ ਦੀ ਮੌਤ, ਇੱਕ ਜ਼ਖ਼ਮੀ

ਸੜਕ ਦੁਰਘਟਨਾ ਵਿਚ ਇੱਕ ਦੀ ਮੌਤ ਤੇ ਇੱਕ ਜ਼ਖ਼ਮੀ

ਜਲੰਧਰ – (ਸੰਦੀਪ ਸਿੰਘ ਵਿਰਦੀ / ਗੁਰਪ੍ਰੀਤ ਸਿੰਘ ) ਜਲੰਧਰ ਪਠਾਨਕੋਟ ਰਾਸ਼ਟਰੀ ਮਾਰਗ ਤੇ ਸਥਿਤ ਹੇਮਕੁੰਟ ਪਬਲਿਕ ਸਕੂਲ ਕਾਹਨਪੁਰ ਨੇੜੇ ਹਾਈਵੇ ਤੇ ਗਲਤ ਸਾਇਡ ਤੋਂ ਆ ਰਹੀ ਕਾਲੇ ਰੰਗ ਦੀ ਅਲਟੋ ਕਾਰ ਪੀ ਬੀ 08ਬੀ ਈ 2765 ਡਿਵਾਇਡਰ ਨਾਲ ਜ਼ੋਰ ਨਾਲ ਟਕਰਾ ਗਈ।  ਗੱਡੀ ਸਵਾਰ ਇੱਕ ਵਿਅਕਤੀਆਂ ਦੀ ਮੌਕੇ ਤੇ ਮੌਤ ਹੋਣ ਅਤੇ ਇੱਕ ਵਿਅਕਤੀ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮਕਸਦਾਂ ਤੋਂ ਏ ਐਸ਼ ਆਈ ਮੇਜ਼ਰ ਸਿੰਘ ਅਤੇ ਕਾਂਸਟੇਬਲ ਰਜਿੰਦਰ ਸਿੰਘ ਨੇ ਦੱਸਿਆ ਕਿ ਮੌਕੇ ਤੇ ਇਕੱਤਰ ਜਾਣਕਾਰੀ ਅਨੁਸਾਰ ਇੱਕ ਕਾਲੇ ਰੰਗ ਦੀ ਅਲਟੋ ਕਾਰ ਤੇਜ਼ ਰਫ਼ਤਾਰ ਨਾਲ ਆੲੀ ਅਤੇ ਡਿਵਾਇਡਰ ਨਾਲ ਬਹੁਤ ਜ਼ੋਰ ਨਾਲ ਟਕਰਾ ਗਈ ।

 

ਜ਼ੋਰਦਾਰ ਧਮਾਕੇ ਦੀ ਆਵਾਜ਼ ਸੁਣ ਕੇ ਲੋਕਾਂ ਨੇ ਗੱਡੀ ਸਵਾਰਾਂ ਵੇਖਿਆਂ ਤਾਂ ਇਕ ਵਿਅਕਤੀ ਦੀ ਮੌਕੇ ਤੇ ਮੌਤ ਹੋ ਚੁੱਕੀ ਸੀ । ਡਰਾਇਵਰ ਗੰਭੀਰ ਜ਼ਖ਼ਮੀ ਹੋ ਗਿਆ ਸੀ ।ਲੌਕਾਂ ਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਅਤੇ ਮੌਕੇ ਤੇ ਪਹੁੰਚ ਕੇ ਪੁਲਿਸ ਮੁਲਾਜ਼ਮਾਂ ਵਲੋਂ ਗੁਰਭਿੰਦਰ ਸਰੋਆ ਪੁੱਤਰ ਨਿਰਮਲ ਲਾਲ ਜ਼ੋ ਕਾਰ ਚਲਾ ਰਿਹਾ ਸੀ ਨੂੰ ਜ਼ਖ਼ਮੀ ਹਾਲਤ ਵਿੱਚ ਸਿਵਲ ਹਸਪਤਾਲ ਜਲੰਧਰ ਵਿਖੇ ਇਲਾਜ ਲਈ ਭਰਤੀ ਕਰਵਾਇਆ । ਮਿ੍ਤਕ ਕਰਤਾਰ ਚੰਦ ਪੁੱਤਰ ਜਗਤ ਰਾਮ ਦੋਨੋ ਵਾਸੀ ਪਿੰਡ ਰਾਜਪੁਰ ਥਾਣਾ ਭੋਗਪੁਰ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਰਖਵਾ ਦਿੱਤਾ ਹੈ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਸੂਚਿਤ ਕਰ ਦਿੱਤਾ ਗਿਆ ਹੈ

Related posts

Leave a Reply