DOABA TIMES LATEST : ਪੁਲਿਸ ਮੁਲਾਜ਼ਮ ਵੱਲੋਂ ਆਪਣੇ ਸਹੁਰੇ ਘਰ ਜਾ ਕੇ ਫਾਇਰਿੰਗ, 4 ਜਾਣਿਆਂ ਦੀ ਮੌਕੇ ‘ਤੇ ਹੀ ਮੌਤ ਹੋ

ਮੋਗਾ, 16 ਫਰਵਰੀ 2020 – ਧਰਮਕੋਟ ਦੇ ਨੇੜੇ ਪਿੰਡ ਸੈਦਪੁਰ ਜਲਾਲ ਵਿਖੇ ਇੱਕ ਵਿਅਕਤੀ ਵੱਲੋਂ ਆਪਣੇ ਸਹੁਰੇ ਘਰ ਜਾ ਕੇ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ‘ਚ ਉਸ ਵਿਅਕਤੀ ਨੇ ਆਪਣੀ ਪਤਨੀ, ਸੱਸ, ਸਾਲੇ, ਸਾਲੇਹਾਰ ਅਤੇ ਉਨ੍ਹਾਂ ਦੀ ਇੱਕ ਲੜਕੀ ਨੂੰ ਗੋਲੀ ਮਾਰ ਦਿੱਤੀ। ਜਵਾਈ ਵੱਲੋਂ ਕੀਤੀ ਇਸ ਫਾਇਰਿੰਗ ਵਿੱਚ 4 ਜਾਣਿਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਇੱਕ ਲੜਕੀ ਗੰਭੀਰ ਜ਼ਖਮੀ ਦੱਸੀ ਜਾ ਰਹੀ ਹੈ। ਉਕਤ ਮੁਲਜ਼ਮ ਪੰਜਾਬ ਪੁਲਿਸ ਦਾ ਮੁਲਾਜ਼ਮ ਹੈ ਅਤੇ ਉਸ ਨੇ ਆਪਣੇ ਸਰਵਿਸ ਹਥਿਆਰ ਏਕੇ-47 ਨਾਲ ਇਸ ਘਟਨਾ ਨੂੰ ਅੰਜਾਮ ਦਿੱਤਾ।

ਮ੍ਰਿਤਕ ਜੀਆਂ ਦੀ ਪਹਿਚਾਣ ਸੱਸ ਸੁਖਵਿੰਦਰ ਕੌਰ, ਸਾਲ਼ੇਹਾਰ ਇੰਦਰਜੀਤ ਕੌਰ, ਮੁਲਜ਼ਮ ਦੀ ਪਤਨੀ ਰਾਜਵਿੰਦਰ ਕੌਰ ਅਤੇ ਸਾਲੇ ਜਸਕਰਨ ਸਿੰਘ ਵਜੋਂ ਹੋਈ ਹੈ ਜਦੋਂ ਕਿ ਗੰਭੀਰ ਰੂਪ ‘ਚ ਜ਼ਖਮੀ ਹੋਈ 7 ਸਾਲਾ ਬੱਚੀ ਜਸ਼ਨਪ੍ਰੀਤ ਸਿਵਲ ਹਸਪਤਾਲ ਮੋਗਾ ਵਿਖੇ ਜੇਰੇ ਇਲਾਜ ਹੈ। ਪੁਲਿਸ ਮੌਕੇ ‘ਤੇ ਪਹੁੰਚ ਗਈ ਹੈ ਅਤੇ ਇਸ ਘਟਨਾ ਦਾ ਜਾਂਚ ਕਰ ਰਹੀ ਹੈ ਅਤੇ ਪੁਲਿਸ ਵੱਲੋਂ ਗੋਲੀਆਂ ਚਲਾਉਣ ਵਾਲੇ ਮੁਲਜ਼ਮ  ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ

Related posts

Leave a Reply