DOABA TIMES LATEST : ਜ਼ਿਲਾ ਪ੍ਰਸ਼ਾਸਨ ਨੇ ਸਕੂਲੀ ਬੱਸਾਂ ਤੇ ਕੱਸਿਆ ਸਿਕੰਜਾ-ਸਕੂਲੀ ਬੱਸਾਂ ਦੀ ਚੈਕਿੰਗ ਕਰਕੇ ਕੱਟੇ ਚਲਾਨ    

ਜ਼ਿਲਾ ਪ੍ਰਸ਼ਾਸਨ ਨੇ ਸਕੂਲੀ ਬੱਸਾਂ ਤੇ ਕੱਸਿਆ ਸਿਕੰਜਾ-ਸਕੂਲੀ ਬੱਸਾਂ ਦੀ ਚੈਕਿੰਗ ਕਰਕੇ ਕੱਟੇ ਚਲਾਨ                                                                          ਬੱਚਿਆਂ ਦੀ ਸੁਰੱਖਿਆ ਵਿਚ ਕਿਸੇ ਕਿਸਮ ਦੀ ਢਿੱਲਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ-ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ  
ਗੁਰਦਾਸਪੁਰ, 4 ਮਾਰਚ ( ਅਸ਼ਵਨੀ) ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਦਿੱਤੀਆਂ ਹਦਾਇਤਾਂ ਅੱਜ ਜ਼ਿਲ•ੇ ਅੰਦਰ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਗਈ ਅਤੇ ਜ਼ਿਲੇ ਅੰਦਰ ਗਠਿਤ ਵੱਖ-ਵੱਖ ਟੀਮਾਂ ਵਲੋਂ ਚੈਕਿੰਗ ਅਭਿਆਨ ਚਲਾਇਆ ਗਿਆ।
ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਦੱਸਿਆ ਕਿ ਜ਼ਿਲੇ ਅੰਦਰ ਸਕੂਲੀ ਬੱਸਾਂ ਦੀ ਚੈਕਿੰਗ ਜਾਰੀ ਰਹੇਗੀ ਤਾਂ ਜੋ ਬੱਚਿਆਂ ਦੀ ਸੁਰੱਖਿਆ ਨਾਲ ਕਿਸੇ ਕਿਸਮ ਦਾ ਖਿਲਵਾੜ ਨਾ ਹੋ ਸਕੇ। ਉਨਾਂ ਸਖ਼ਤ ਲਫਜ਼ਾਂ ਵਿਚ ਕਿਹਾ ਕਿ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਕੋਈ ਵੀ ਢਿੱਲਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

 

ਉੁਨਾਂ ਟਰਾਂਸਪੋਰਟ, ਪੁਲਿਸ ਤੇ ਜਿਲਾ ਬਾਲ ਸੁਰੱਖਿਆ ਅਫਸਰ ਸਮੇਤ ਸੰਬਧਿਤ ਵਿਭਾਗਾਂ ਨੂੰ ਮੋਟਰ ਵਹੀਕਲ ਐਕਟ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਸਕੂਲ ਵਾਹਨਾਂ ‘ਤੇ ਲਗਾਤਾਰ ਸਖ਼ਤ ਨਜ਼ਰ ਰੱਖਣ ਦੇ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਨੇ ਸਕੂਲ ਮਾਲਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਮੋਟਰ ਵਹੀਕਲ ਐਕਟ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਅਤੇ ਬੱਚਿਆਂ ਨੂੰ ਸਕੂਲ ਲੈ ਕੇ ਆਉਣ ਅਤੇ ਸਕੂਲ ਤੋਂ ਘਰ ਛੱਡਣ ਸਮੇਂ ਦੌਰਾਨ ਕਿਸੇ ਪ੍ਰਕਾਰ ਦੀ ਕੋਈ ਅਣਗਿਹਲੀ ਨਾ ਵਰਤਣ।

Related posts

Leave a Reply