DOABA TIMES LATEST ; ਅਗਰ ਕੋਈ ਅਜਿਹੀ ਸਥਿਤੀ ਪੈਦਾ ਹੁੰਦੀ ਹੈ ਤਾਂ ਉਸ ਨਾਲ ਨਜਿੱਠਣ ਲਈ :. ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਪਠਾਨਕੋਟ ਦੇ ਆਦੇਸ਼ਾਂ ਅਨੁਸਾਰ

ਭਵਿੱਖ ਵਿੱਚ ਅਗਰ ਕੋਰੋਨਾ ਵਾਇਰਸ ਦੀ ਸਥਿਤੀ ਪੈਦਾ ਹੁੰਦੀ ਹੈ ਤਾਂ ਉਸ ਨਾਲ ਨਜਿੱਠਣ ਲਈ ਕੈਮਿਸਟ ਐਸੋਸੀਏਸ਼ਨ ਪਠਾਨਕੋਟ ਦੇ ਮੈਂਬਰਾਂ ਨਾਲ ਕੀਤੀ ਮੀਟਿੰਗ

ਪਠਾਨਕੋਟ: 9 ਮਾਰਚ 2020 (  RAJINDER RAJAN BUREAU  ) ਜਿਲ•ਾ ਪਠਾਨਕੋਟ ਅੰਦਰ ਵੀ ਭਵਿੱਖ ਵਿੱਚ ਅਗਰ ਕੋਈ ਅਜਿਹੀ ਸਥਿਤੀ ਪੈਦਾ ਹੁੰਦੀ ਹੈ ਤਾਂ ਉਸ ਨਾਲ ਨਜਿੱਠਣ ਲਈ ਸ. ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਪਠਾਨਕੋਟ ਦੇ ਆਦੇਸ਼ਾਂ ਅਨੁਸਾਰ ਸ. ਪਿਰਥੀ ਸਿੰਘ ਸਹਾਇਕ ਕਮਿਸ਼ਨਰ ਜਨਰਲ ਵੱਲੋਂ ਕੈਮਿਸਟ ਐਸੋਸੀਏਸ਼ਨ ਪਠਾਨਕੋਟ ਨਾਲ ਜਿਲ•ਾ ਪ੍ਰਬੰਧਕੀ ਕੰਪਲੈਕਸ ਪਠਾਨਕੋਟ ਵਿਖੇ ਸਥਿਤ ਆਪਣੇ ਦਫਤਰ ਵਿਖੇ ਇੱਕ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਡਰੱਗ ਕੰਟਰੋਲਰ ਅਫਸ਼ਰ ਜਨਕ ਰਾਜ,  ਰਾਮ ਲੁਭਾ

 

ਇਆ ਸਹਾਇਕ ਲੋਕ ਸੰਪਰਕ ਅਫਸ਼ਰ ਪਠਾਨਕੋਟ ਅਤੇ ਹੋਰ ਵੱਖ ਵੱਖ ਸਬੰਧਤ ਵਿਭਾਗੀ ਅਧਿਕਾਰੀ ਅਤੇ ਕੈਮਿਸਟ ਐਸੋਸੀਏਸ਼ਨ ਪਠਾਨਕੋਟ ਦੇ ਮੈਂਬਰ ਹਾਜ਼ਰ ਸਨ।
ਸ. ਪਿਰਥੀ ਸਿੰਘ ਸਹਾਇਕ ਕਮਿਸ਼ਨਰ ਜਨਰਲ ਨੇ ਕਿਹਾ ਕਿ ਲੋਕ ਭੀੜ ਵਾਲੇ ਸਥਾਨਾਂ ਤੇ ਜਾਣ ਤੋਂ ਗੁਰੇਜ ਕਰਨ। ਉਨ•ਾਂ ਕਿਹਾ ਕਿ ਲੋਕਾਂ ਅੰਦਰ ਜਾਗਰੁਕਤਾ ਦੀ  ਘਾਟ ਹੋਣ ਕਾਰਨ ਕੂਝ ਲੋਕਾਂ ਵੱਲੋਂ ਹੈਂਡ ਸੈਨੇਟਾਈਜਰ , ਮਾਸਕ ਆਦਿ ਦੀ ਵਿਕਰੀ ਵੱਧ ਰੇਟਾਂ ਤੇ ਕੀਤੀ ਜਾ ਸਕਦੀ ਹੈ। ਉਨ•ਾਂ ਕਿਹਾ ਕਿ ਜਿਲ•ਾ ਪ੍ਰਸਾਸਨ ਵੱਲੋਂ ਅਜਿਹੇ ਲੋਕਾਂ ਤੇ ਵੀ ਨਜਰ ਰੱਖੀ ਜਾ ਰਹੀ ਹੈ ਜੋ ਝੁਠੀਆਂ ਅਫਵਾਹਾਂ ਤੇ ਆਪਣੇ ਫਾਇਦੇ ਲਈ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ ਅਗਰ ਅਜਿਹੀ ਸਥਿਤੀ ਵਿੱਚ ਕੋਈ ਵੀ ਵਿਅਕਤੀ ਉਪਰੋਕਤ ਕਾਰਜ ਵਿੱਚ ਸਾਮਲ ਪਾਇਆ ਜਾਂਦਾ ਹੈ ਤਾਂ ਉਸ ਦੇ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਮੋਕੇ ਤੇ ਕੈਮਿਸਟ ਐਸੋਸੀਏਸ਼ਨ ਪਠਾਨਕੋਟ ਵੱਲੋਂ ਭਰੋਸਾ ਦਿੱਤਾ ਗਿਆ ਕਿ ਕਿਸੇ ਵੀ ਕੈਮਿਸਟ ਵੱਲੋਂ ਅਜਿਹਾ ਨਹੀਂ ਕੀਤਾ ਜਾਵੇਗਾ ਅਤੇ ਅਗਰ ਕੋਈ ਅਜਿਹੀ ਸਥਿਤੀ ਪੈਦਾ ਹੁੰਦੀ ਹੈ ਤਾਂ ਕੈਮਿਸਟ ਐਸੋਸੀਏਸ਼ਨ ਪਠਾਨਕੋਟ ਹਰ ਤਰ•ਾਂ ਨਾਲ ਪ੍ਰਸਾਸਨ ਦਾ ਸਹਿਯੋਗ ਕਰੇਗੀ।

Related posts

Leave a Reply