DOABA TIMES LATEST : ਰਜਿੰਦਰ ਗਿੱਲ ਡੈਮੋਕਰੇਟਿਕ ਭਾਰਤੀ ਸਮਾਜ ਪਾਰਟੀ ਦੇ ਸਰਬਸੰਮਤੀ ਨਾਲ ਰਾਸ਼ਟਰੀ ਪ੍ਰਧਾਨ ਨਿਯੁਕਤ 

* ਦਿੱਤੀ ਗਈ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਵਾਂਗਾ – ਗਿੱਲ  
ਜਲੰਧਰ – (ਸੰਦੀਪ ਸਿੰਘ ਵਿਰਦੀ/ ਗੁਰਪ੍ਰੀਤ ਸਿੰਘ) –    ਡੈਮੋਕ੍ਰੇਟਿਕ ਭਾਰਤੀ ਸਮਾਜ ਪਾਰਟੀ ਦੇ ਸੰਸਥਾਪਕ ਅਤੇ ਰਾਸ਼ਟਰੀ ਪ੍ਰਧਾਨ ਸਵਰਗੀ ਵਿਜੇ ਹੰਸ ਜਿਨ੍ਹਾਂ ਦਾ ਪਿਛਲੇ ਦਿਨੀਂ ਅਚਾਨਕ ਦਿਹਾਂਤ ਹੋ ਗਿਆ ਸੀ । ਮਜ਼ਲੂਮ ਤੇ ਦੱਬੇ ਕੁਚਲੇ ਲੋਕਾਂ ਦੇ ਮਰਹੂਮ ਆਗੂ ਦੇ ਅਚਾਨਕ ਦੇਹਾਂਤ ਕਾਰਨ ਰਾਸ਼ਟਰੀ ਪੱਧਰ ਤੇ ਪਾਰਟੀ ਦੀਆਂ ਗਤੀਵਿਧੀਆਂ ਠੱਪ ਹੋ ਗਈਆਂ ਸਨ । ਅਜਿਹੇ ਸਮੇਂ ਵਿੱਚ ਪਾਰਟੀ ਨੂੰ ਸ੍ਰੀ ਵਿਜੇ ਹੰਸ ਵਰਗੇ ਇਮਾਨਦਾਰ ਬੁੱਧੀ ਜੀ ਤੇ ਤੇਜ਼ ਤਰਾਰ ਆਗੂ ਦੀ ਕਮੀ ਖਟਕ ਰਹੀ ਸੀ ।
 ਸ੍ਰੀ ਗੁਰਮੁਖ ਖੋਸਲਾ ਪ੍ਰਧਾਨ ਪੰਜਾਬ ਵਿੰਗ ਦੀ ਅਗਵਾਈ ਵਿੱਚ ਪਾਰਟੀ ਦੇ ਸੀਨੀਅਰ  ਆਗੂਆਂ ਦੀ ਅਹਿਮ ਮੀਟਿੰਗ ਹੋਈ । ਮੀਟਿੰਗ ਵਿੱਚ ਸ੍ਰੀ ਰਜਿੰਦਰ ਗਿੱਲ ਨੂੰ ਰਾਸ਼ਟਰੀ ਪ੍ਰਧਾਨ ਨਿਯੁਕਤ ਕਰਨ ਸਬੰਧੀ ਨਾਮ ਪੇਸ਼ ਕੀਤਾ ਗਿਆ । ਮੀਟਿੰਗ ਵਿੱਚ ਹਾਜ਼ਰ ਪਾਰਟੀ ਦੇ ਸੀਨੀਅਰ ਆਗੂਆਂ ਵੱਲੋਂ ਸ੍ਰੀ ਰਜਿੰਦਰ ਗਿੱਲ ਨੂੰ ਪਾਰਟੀ ਦਾ ਰਾਸ਼ਟਰੀ ਪ੍ਰਧਾਨ ਬਣਾਉਣ ਤੇ ਸਰਬਸੰਮਤੀ ਨਾਲ ਸਹਿਮਤੀ ਜ਼ਾਹਰ ਕੀਤੀ ਗਈ । ਗੁਰਮੁਖ ਖੋਸਲਾ ਵੱਲੋਂ ਸ੍ਰੀ ਜਿੰਦਰ ਗਿੱਲ ਨੂੰ ਰਾਸ਼ਟਰੀ ਪ੍ਰਧਾਨ ਨਿਯੁਕਤ ਕਰਨ ਦਾ ਐਲਾਨ ਕੀਤਾ ਗਿਆ । ਅਤੇ ਸ੍ਰੀ ਵਿਜੇ ਹੰਸ ਦੇ ਬੇਟੇ ਅਤੁਲ ਹੰਸ ਨੂੰ ਉਪ ਪ੍ਰਧਾਨ ਨਿਯੁਕਤ ਕੀਤਾ ਗਿਆ ।
  ਇਸ ਮੌਕੇ ਤੇ ਸ੍ਰੀ ਰਜਿੰਦਰ ਗਿੱਲ ਨੇ ਪਾਰਟੀ ਦੇ ਸੀਨੀਅਰ ਆਗੂਆਂ ਨੂੰ ਭਰੋਸਾ ਦਿਵਾਉਂਦੇ ਹੋਏ ਕਿਹਾ ਕਿ ਜੋ ਅਹਿਮ ਜਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ , ਉਹ ਉਸ ਨੂੰ ਤਨਦੇਹੀ ਨਾਲ ਨਿਭਾਉਣਗੇ । ਪਾਰਟੀ ਨੂੰ ਬੂਥ ਪੱਧਰ ਤੇ ਮਜ਼ਬੂਤ ਕੀਤਾ ਜਾਵੇਗਾ ।
 ਇਸ ਮੌਕੇ ਤੇ ਪੰਜਾਬ ਪ੍ਰਧਾਨ ਸ੍ਰੀ ਗੁਰਮੁਖ ਖੋਸਲਾ ਦੀ ਅਗਵਾਈ ਵਿੱਚ ਵੱਖ ਵੱਖ ਰਾਜਾਂ ਤੋਂ ਆਏ ਪਾਰਟੀ ਦੇ ਸੀਨੀਅਰ ਆਗੂਆਂ ਵੱਲੋਂ ਸਾਂਝੇ ਤੌਰ ਤੇ ਸ੍ਰੀ ਰਜਿੰਦਰ ਗਿੱਲ ਅਤੇ ਅਤੁਲ ਹੰਸ ਨੂੰ ਸਨਮਾਨਿਤ ਕੀਤਾ ਗਿਆ ।
ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਜੀਵਨ ਪਰਮਾਰ ,ਡੀਐਸਪੀ ਵਿਜੈ ਸੱਭਰਵਾਲ ਰਾਜਪਾਲ ਸਿੱਧੂ ਪ੍ਰਿੰਸੀਪਲ ਮੋਹਨ ਲਾਲ ਖੋਸਲਾ, ਹਰਜਿੰਦਰ ਸਿੰਘ ਸੰਧੂ , ਕੇ ਕੇ ਸਭਰਵਾਲ, ਹਰਭਜਨ ਲਾਲ, ਸ਼ੇਖਰ ਹੰਸ, ਹਰਵਿੰਦਰ ਬਿੰਦੂ, ਚਰਨਜੀਤ ਕਲਿਆਣ,   ਮੰਗਤ ਰਾਮ ਕਲਿਆਣ, ਸੁਰਿੰਦਰ ਬਿੱਟੂ ਆਦਿ ਹਾਜ਼ਰ ਸਨ।
Attachments area

Related posts

Leave a Reply