DOABA TIMES : ਐਨ ਆਰ ਆਈ ਸਭਾ ਪੰਜਾਬ ਦੀਆਂ ਚੋਣਾਂ ਵਿਚ ਕਿਰਪਾਲ ਸਿੰਘ ਸਹੋਤਾ ਜੇਤੂ ਰਹੇ  

ਐਨ ਆਰ ਆਈ ਸਭਾ ਪੰਜਾਬ ਦੀਆਂ ਚੋਣਾਂ ਵਿਚ ਕਿਰਪਾਲ ਸਿੰਘ ਸਹੋਤਾ ਜੇਤੂ ਰਹੇ  
ਜਲੰਧਰ – (ਸੰਦੀਪ ਸਿੰਘ ਵਿਰਦੀ/ ਗੁਰਪ੍ਰੀਤ ਸਿੰਘ) –  ਐਨ.ਆਰ.ਆਈ ਸਭਾ ਪੰਜਾਬ ਦੀਆਂ ਚੋਣਾਂ ਜਲੰਧਰ ਵਿਖੇ ਪੂਰੀ ਸੁਰੱਖਿਆ ਹੇਠ ਡਿਪਟੀ ਕਮਿਸ਼ਨਰ ਸ਼੍ਰੀ ਵਰਿੰਦਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਸ਼੍ਰੀ ਗੁਰਪ੍ਰੀਤ ਸਿੰਘ ਭੁੱਲਰ ਦੀ ਦੇਖ-ਰੇਖ ਹੇਠ ਕਰਵਾਈਆਂ ਗਈਆਂ। ਜਿਸ ਵਿਚ ਕਿਰਪਾਲ ਸਿੰਘ ਸਹੋਤਾ ਨੇ ਵੱਡੀ ਜਿੱਤ ਪ੍ਰਾਪਤ ਕੀਤੀ ਹੈ। ਉਹਨਾਂ ਨੇ ਜਸਵੀਰ ਸਿੰਘ ਸ਼ੇਰਗਿੱਲ ਨੂੰ 100 ਦੇ ਮੁਕਾਬਲੇ 260 ਵੋਟਾਂ ਨਾਲ ਹਰਾਇਆ ਹੈ l
ਇਸ ਮੌਕੇ ਜਿੱਤ ਪ੍ਰਾਪਤ ਕਰਨ ਤੋਂ ਬਾਅਦ ਸਰਦਾਰ ਕਿਰਪਾਲ ਸਿੰਘ ਸਹੋਤਾ ਨੇ ਕਿਹਾ ਕਿ ਉਹ ਦਿਨ ਰਾਤ ਇੱਕ ਕਰ ਕੇ ਐਨ ਆਰ ਆਈਜ਼ ਦੀਆਂ ਸਮੱਸਿਆਵਾਂ ਨੂੰ ਹੱਲ ਕਰਵਾਉਣਗੇl ਉਨ੍ਹਾਂ ਕਿਹਾ ਕਿ ਇਹ ਮੇਰੀ ਜਿੱਤ ਨਹੀਂ ਹੈ ਸਮੁੱਚੇ ਐਨ ਆਰ ਆਈਜ਼ ਦੀ ਜਿੱਤ ਹੈ। ਇਸ ਮੌਕੇ ਉਨ੍ਹਾਂ ਨੇ ਸਮੂਹ ਐਨ ਆਰ ਆਈਜ਼ ਦਾ ਧੰਨਵਾਦ ਕੀਤਾ ਹੈ। ਇਥੇ ਇਹ ਵੀ ਵਰਨਣਯੋਗ ਹੈ ਕਿ ਸਾਬਕਾ ਪ੍ਰਧਾਨ ਪ੍ਰੀਤਮ ਸਿੰਘ ਨਰੰਗਪੁਰੀ ਨੇ ਪ੍ਰਧਾਨਗੀ ਦੀ ਦਾਅਵੇਦਾਰੀ ਛੱਡ ਕੇ ਕਿਰਪਾਲ ਸਿੰਘ ਜੇਤੂ ਉਮੀਦਵਾਰ ਦੇ ਹੱਕ ਵਿੱਚ ਪ੍ਰਚਾਰ ਕੀਤਾ ਗਿਆ ਸੀ।

Related posts

Leave a Reply