DOABA TIMES : ਡੇਰਾ ਸੰਤ ਬਾਬਾ ਉਂਕਾਰ ਨਾਥ ਕਾਲਾ ਬਾਹੀਆਂ ਵਿਖੇ  ਅੱਖਾਂ ਦਾ ਫ੍ਰੀ ਮੈਡੀਕਲ ਕੈਂਪ 29 ਨੂੰ 

  ਜਲੰਧਰ – (ਸੰਦੀਪ ਸਿੰਘ ਵਿਰਦੀ/ ਗੁਰਪ੍ਰੀਤ ਸਿੰਘ)– ਡੇਰਾ ਸੰਤ ਬਾਬਾ ਉਂਕਾਰ ਨਾਥ ਕਾਲਾ ਬਾਹੀਆਂ ਵਿਖੇ  ਅੱਖਾਂ ਦਾ ਫ੍ਰੀ ਮੈਡੀਕਲ ਕੈਂਪ 29  ਫਰਵਰੀ ਨੂੰ ਪ੍ਰਵਾਸੀ ਭਾਰਤੀਆਂ, ਡੇਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਲਗਾਇਆ ਜਾ ਰਿਹਾ ਹੈ ।
    ਜਾਣਕਾਰੀ ਦਿੰਦੇ ਹੋਏ ਪ੍ਰਵਾਸੀ ਭਾਰਤੀ ਸਰਬਣ ਸਿੰਘ ਬਾਹੀਆ ਅਤੇ ਸੰਦੀਪ ਸਿੰਘ ਬੁੱਟਰ ਸੀਨੀਅਰ ਕਾਂਗਰਸੀ ਆਗੂ ਨੇ ਦੱਸਿਆ ਕਿ ਇਸ ਮੌਕੇ ਤੇ ਅਰੋੜਾ ਆਈ ਹਸਪਤਾਲ ਜਲੰਧਰ ਵੱਲੋਂ ਮਰੀਜਾਂ ਦੀਆਂ ਅੱਖਾਂ ਦੇ ਫਰੀ ਚੈਕਅੱਪ ਕਰਕੇ ਲੋੜਵੰਦ ਮਰੀਜ਼ਾਂ ਦੇ ਆਪ੍ਰੇਸ਼ਨ ਕਰਕੇ ਹੀ ਲੈਂਜ਼ ਪਾਏ ਜਾਣਗੇ। ਮੁਫ਼ਤ ਦਵਾਈਆਂ ਅਤੇ ਐਨਕਾਂ ਵੀ ਦਿੱਤੀਆਂ ਜਾਣਗੀਆਂ । ਇਸ ਮੌਕੇ ਤੇ ਮਰੀਜ਼ਾਂ ਨੂੰ ਅਤੁੱਟ ਲੰਗਰ ਵੀ ਵਰਤਾਏ ਜਾਣਗੇ ।

Related posts

Leave a Reply