DOABA TIMES: ਮੌਤ ਤੋਂ ਪਹਿਲਾਂ ਸਾਢੇ ਤਿੰਨ ਲੱਖ ਰੁਪਏ ਅਤੇ ਬਾਅਦ ਵਿੱਚ 2 ਲੱਖ 60 ਹਜ਼ਾਰ ਰੁਪਏ ਦੀ ਰਾਸ਼ੀ ਸਕੂਲ ਦੇ ਵਿਕਾਸ ਲਈ ਕੀਤੀ ਦਾਨ

ਸਮਾਜ ਸੇਵੀ ਮਰਹੂਮ ਧਜਮੋਰ ਸਿੰਘ ਦੇ ਪਰਿਵਾਰ ਨੂੰ ਸਕੂਲ ਸਟਾਫ਼ ਨੇ ਕੀਤਾ ਸਨਮਾਨਿਤ
ਮੌਤ ਤੋਂ ਪਹਿਲਾਂ ਸਾਢੇ ਤਿੰਨ ਲੱਖ ਰੁਪਏ ਅਤੇ ਬਾਅਦ ਵਿੱਚ 2 ਲੱਖ 60 ਹਜ਼ਾਰ ਰੁਪਏ ਦੀ ਰਾਸ਼ੀ ਸਕੂਲ ਦੇ ਵਿਕਾਸ ਲਈ ਕੀਤੀ ਦਾਨ
 ਗੁਰਦਾਸਪੁਰ 12 ਮਾਰਚ ( ਅਸ਼ਵਨੀ ) :- 
ਸਮਾਜ ਸੇਵੀ ਮਰਹੂਮ ਮਾਸਟਰ ਧਜਮੋਰ ਸਿੰਘ ਦੇ ਪਰਿਵਾਰ ਨੂੰ ਉਨ੍ਹਾਂ ਵੱਲੋਂ ਕੀਤੀ ਸਮਾਜ ਸੇਵਾ ਲਈ ਨੈਨੇਕੋਟ ਦੇ ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ ਦਿੱਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਪ੍ਰਿੰਸੀਪਲ ਗੱਜਣ ਸਿੰਘ ਨੇ ਦੱਸਿਆ ਕਿ ਉਹ ਕਰੀਬ ਤਿੰਨ ਸਾਲ ਤੋਂ ਪਿੰਡ ਨੈਨੇਕੋਟ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਬਤੌਰ ਪ੍ਰਿੰਸੀਪਲ ਵਜੋਂ ਸੇਵਾ ਨਿਭਾ ਰਹੇ ਹਨ। ਇਸ ਦੌਰਾਨ ਜਦੋਂ ਉਨ੍ਹਾਂ ਨੇ ਸਕੂਲ ਵਿੱਚ ਆਪਣੀ ਡਿਊਟੀ ਜਾਇਨ ਕੀਤੀ ਤਾਂ ਉਨ੍ਹਾਂ ਨੇ ਸਕੂਲ ਦੀ ਹਾਲਤ ਨੂੰ ਸੁਧਾਰ ਲਈ ਬਿਨਾਂ ਕਿਸੇ ਮਾਇਕ ਸਹਾਇਤਾ ਦੇ ਮੁਰੰਮਤ ਦਾ ਕੰਮ ਅਰੰਭ ਦਿੱਤਾ। ਇਸ ਦੌਰਾਨ ਜਦੋਂ ਪਿੰਡ ਦੇ ਹੀ ਉੱਘੇ ਸਮਾਜ ਸੇਵੀ ਮਾਸਟਰ ਧਜਮੌਰ ਸਿੰਘ ਨੂੰ ਪਤਾ ਲੱਗਾ ਤਾਂ ਉਨ੍ਹਾਂ ਨੇ ਸਕੂਲ ਵਿੱਚ ਪਹੁੰਚ ਕੇ ਸਕੂਲ ਦੇ ਹੋਣ ਵਾਲੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਉਨ੍ਹਾਂ ਦੇ ਕੰਮ ਤੋਂ ਖ਼ੁਸ਼ ਹੋ ਕੇ ਉਨ੍ਹਾਂ ਨੂੰ 50 ਹਜ਼ਾਰ ਦੀ ਰਾਸ਼ੀ ਹੋਰ ਦਾਨ ਵਜੋਂ ਭੇਜ ਕਰ ਗਏ।
ਇਸ ਤੋਂ ਬਾਅਦ ਉਨ੍ਹਾਂ ਨੇ ਸਕੂਲ ਦੇ ਵਿਕਾਸ ਲਈ ਹਰ ਤਰਾਂ ਦੀ ਮਦਦ ਕਰਨੀ ਜਾਰੀ ਰੱਖੀ ਅਤੇ ਬੀਤੇ ਦੋ ਸਾਲਾਂ ਵਿੱਚ ਉਨ੍ਹਾਂ ਵੱਲੋਂ ਸਕੂਲ ਨੂੰ ਸਾਢੇ ਤਿੰਨ ਲੱਖ ਰੁਪਏ ਦੀ ਰਾਸ਼ੀ ਭੇਟ ਕੀਤੀ ਗਈ ਅਖਰੀ ਵਾਰ ਉਨ੍ਹਾਂ ਨੇ ਸਕੂਲ ਦੇ ਗੇਟ ਦਾ ਨਵ ਨਿਰਮਾਣ ਲਈ 29 ਫਰਵਰੀ ਨੂੰ 30 ਹਜ਼ਾਰ ਰੁਪਏ ਦੀ ਰਾਸ਼ੀ ਭੇਟ ਕੀਤੀ। ਇਸ ਤੋਂ ਬਾਅਦ ਅਗਲੇ ਦਿਨਾਂ 1 ਮਾਰਚ ਨੂੰ ਉਨ੍ਹਾਂ ਦੀ ਅਚਾਨਕ ਸਿਹਤ ਵਿਗੜਨ ਤੋਂ ਬਾਅਦ ਮੌਤ ਹੋ ਗਈ। 8 ਮਾਰਚ ਨੂੰ ਮਰਹੂਮ ਧਜਮੋਰ ਸਿੰਘ ਦੀ ਅੰਤਿਮ ਅਰਦਾਸ ਮੌਕੇ ਉਨ੍ਹਾਂ ਦੇ ਪਰਿਵਾਰ ਵੱਲੋਂ ਸਕੂਲ ਸਟਾਫ਼ ਨੂੰ 2 ਲੱਖ 60 ਹਜ਼ਾਰ ਰੁਪਏ ਦੀ ਰਾਸ਼ੀ ਨਕਦ ਦਾਨ ਭੇਟ ਕੀਤੀ ਸੀ। ਧਜਮੋਰ ਸਿੰਘ ਵੱਲੋਂ ਸਕੂਲ ਦੇ ਵਿਕਾਸ ਵਿੱਚ ਪਾਏ ਅਹਿਮ ਕਾਰਜ ਤੋਂ ਇਲਾਵਾ ਪਿੰਡ ਅਤੇ ਗੁਰਦੁਆਰਾ ਸਾਹਿਬ ਦੇ ਵਿਕਾਸ ਲਈ ਪਾਏ ਯੋਗਦਾਨ ਲਈ ਪਰਿਵਾਰ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਉਹ ਉਨ੍ਹਾਂ ਵੱਲੋਂ ਪਾਏ ਸਹਿਯੋਗ ਲਈ ਸਦਾ ਰਿਣੀ ਰਹਿਣਗੇ।  ਇਸ ਮੌਕੇ ਮਾਸਟਰ ਮੁਖਤਾਰ ਸਿੰਘ, ਮਾਸਟਰ ਸੁਖਚੈਨ ਸਿੰਘ, ਇੰਸਪੈਕਟਰ ਹਰਦਿਆਲ ਸਿੰਘ, ਸੁਖਵਿੰਦਰ ਸਿੰਘ ਯੂ ਐਸ ਏ, ਪ੍ਰਿੰਸੀਪਲ ਦਲਜਿੰਦਰ ਕੌਰ, ਜੇਈ ਹਰਵਿੰਦਰ ਸਿੰਘ ਖ਼ਾਲਸਾ ਆਦਿ ਹਾਜ਼ਰ ਸਨ। 

Related posts

Leave a Reply