Latest News : ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਨੇ ਅੱਜ ਹੁਸ਼ਿਆਰਪੁਰ ਦੇ ਵੱਖ-ਵੱਖ ਥਾਵਾਂ ‘ਤੇ ਜਾ ਕੇ ਕਿਸਾਨ ਜਥੇਬੰਦੀਆਂ ਵੱਲੋਂ ਕੀਤੇ ਗਏ ਬੰਦ ਦਾ ਜਾਇਜ਼ਾ ਲੈਂਦਿਆਂ ਧਰਨਾਕਾਰੀਆਂ ਨੂੰ ਸ਼ਾਂਤਮਈ ਰੋਸ ਪ੍ਰਗਟਾਉਣ ਦੀ ਅਪੀਲ ਕੀਤੀ

ਹੁਸ਼ਿਆਰਪੁਰ, 8 ਦਸੰਬਰ(Adesh) : ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਨੇ ਅੱਜ ਹੁਸ਼ਿਆਰਪੁਰ ਦੇ ਵੱਖ-ਵੱਖ ਥਾਵਾਂ ‘ਤੇ ਜਾ ਕੇ ਕਿਸਾਨ ਜਥੇਬੰਦੀਆਂ ਵੱਲੋਂ ਕੀਤੇ ਗਏ ਬੰਦ ਦਾ ਜਾਇਜ਼ਾ ਲੈਂਦਿਆਂ ਧਰਨਾਕਾਰੀਆਂ ਨੂੰ ਸ਼ਾਂਤਮਈ ਰੋਸ ਪ੍ਰਗਟਾਉਣ ਦੀ ਅਪੀਲ ਕੀਤੀ।
ਐਸ਼. ਪੀ. (ਡੀ) ਰਵਿੰਦਰਪਾਲ ਸਿੰਘ ਸੰਧੂ ਅਤੇ ਹੋਰ ਅਧਿਕਾਰੀਆਂ ਸਮੇਤ ਸਥਾਨਕ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਦੇ ਬਾਹਰ ਪੁਲਿਸ ਮੁਲਾਜ਼ਮਾਂ ਨੂੰ ਦਿਸ਼ਾ-ਨਿਰਦੇਸ਼ ਦੇਣ ਉਪਰੰਤ ਐਸ. ਐਸ. ਪੀ. ਨਵਜੋਤ ਸਿੰਘ ਮਾਹਲ ਨੇ ਚੰਡੀਗੜ੍ਹ ਬਾਈਪਾਸ, ਫਗਵਾੜਾ ਬਾਈਪਾਸ, ਜਲੰਧਰ ਬਾਈਪਾਸ, ਪ੍ਰਭਾਤ ਚੌਕ, ਟਾਂਡਾ ਬਾਈਪਾਸ, ਦਸੂਹਾ ਰੋਡ ਆਦਿ ਥਾਵਾਂ ‘ਤੇ ਜਾ ਕੇ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਸ਼ਾਂਤੀ ਬਣਾ ਕੇ ਰੱਖਣ ਦੀ ਅਪੀਲ ਕੀਤੀ।

Related posts

Leave a Reply