LATEST NEWS: ਨਰੋਏ ਪੰਜਾਬ ਦਾ ਸੁਪਨਾ ਸਾਕਾਰ ਕਰਨਗੇ ‘ਤੰਦਰੁਸਤ ਪੰਜਾਬ ਸਿਹਤ ਕੇਂਦਰ’ : ਸੁੰਦਰ ਸ਼ਾਮ ਅਰੋੜਾ

ਜ਼ਿਲ੍ਹੇ ’ਚ 120 ਤੰਦਰੁਸਤ ਪੰਜਾਬ ਸਿਹਤ ਕੇਂਦਰ ਲੋਕਾਂ ਨੂੰ ਮੁਫ਼ਤ ਦੇ ਰਹੇ ਨੇ ਮਿਆਰੀ ਸਿਹਤ ਸੇਵਾਵਾਂ
ਹੁਣ ਤੱਕ 2.74 ਲੱਖ ਮਰੀਜ਼ਾਂ ਦੀ ਹੋ ਚੁੱਕੀ ਹੈ ਸਕਰੀਨਿੰਗ
ਕੋਵਿਡ ਦੇ ਮੱਦੇਨਜ਼ਰ ਲੋਕਾਂ ਨੂੰ ਮਾਸਕ ਪਹਿਨਣ ਅਤੇ ਸਿਹਤ ਸਲਾਹਕਾਰੀਆਂ ਦੀ ਮੁਕੰਮਲ ਪਾਲਣਾ ਦੀ ਅਪੀਲ

ਹੁਸ਼ਿਆਰਪੁਰ, 21 ਨਵੰਬਰ:
ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ‘ਤੰਦਰੁਸਤ ਪੰਜਾਬ ਸਿਹਤ ਕੇਂਦਰ’ ਸੂਬੇ ਨੂੰ ਸਿਹਤ ਸਹੂਲਤਾਂ ਪੱਖੋਂ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਨਿੱਗਰ ਪੰਜਾਬ ਦਾ ਸੁਪਨਾ ਵੀ ਸਾਕਾਰ ਕਰਨਗੇ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਭਰ ’ਚ ਡਿਜੀਟਲ ਤਰੀਕੇ ਨਾਲ ਹੋਰ 107 ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦੀ ਸ਼ੁਰੂਆਤ ਸਬੰਧੀ ਰੱਖੇ ਸਮਾਗਮ ਦੀ ਸਥਾਨਕ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਪ੍ਰਧਾਨਗੀ ਕਰਦਿਆਂ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਦੱਸਿਆ ਕਿ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ 120 ਤੰਦਰੁਸਤ ਪੰਜਾਬ ਸਿਹਤ ਕੇਂਦਰ ਕਾਰਜਸ਼ੀਲ ਹਨ ਜਿਨ੍ਹਾਂ ਵਿੱਚ 87 ਸਬ-ਸਿਹਤ ਕੇਂਦਰ, 31 ਮੁੱਢਲੇ ਕੇਂਦਰ ਅਤੇ 2 ਸ਼ਹਿਰੀ ਸਿਹਤ ਕੇਂਦਰ ਪੁਰਹੀਰਾਂ ਅਤੇ ਅਸਲਾਮਾਬਾਦ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਵਿੱਚ ਕਮਿਊਨਿਟੀ ਹੈਲਥ ਅਫ਼ਸਰਾਂ ਅਤੇ ਸਟਾਫ ਤਾਇਨਾਤ ਕਰਨ ਦੇ ਨਾਲ-ਨਾਲ ਲੋੜੀਂਦਾ ਬੁਨਿਆਦੀ ਢਾਂਚਾ ਵੀ ਉਪਲਬੱਧ ਕਰਵਾਇਆ ਗਿਆ ਹੈ ਤਾਂ ਜੋ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨਜ਼ਦੀਕ ਹੀ ਮੁੱਢਲੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਨੂੰ ਅਮਲੀ ਜਾਮਾ ਪਹਿਨਾਇਆ ਜਾ ਸਕੇ।
  ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਇਸ ਉਪਰਾਲੇ ਲਈ ਧੰਨਵਾਦ ਕਰਦਿਆਂ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਇਹ ਕੇਂਦਰ ਸ਼ੁਰੂ ਕਰਨ ਨਾਲ ਲੋਕਾਂ ਨੂੰ ਭਾਰੀ ਰਾਹਤ ਮਿਲੀ ਹੈ ਕਿਉਂਕਿ ਉਨ੍ਹਾਂ ਨੂੰ ਸਹਿਜਿਆਂ ਹੀ ਕਈ ਬੀਮਾਰੀਆਂ ਦਾ ਇਲਾਜ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਚੁੱਕੇ ਜਾ ਰਹੇ ਲਾਮਿਸਾਲ ਕਦਮਾਂ ਸਦਕਾ ਪੰਜਾਬ ਜਲਦ ਹੀ ਦੇਸ਼ ਅੰਦਰ ਸਿਹਤ ਅਤੇ ਸਿੱਖਿਆ ਦੇ ਨਕਸ਼ੇ ’ਤੇ ਨਵੀਂ ਪਛਾਣ ਬਣਾਏਗਾ।

  ਇਸ ਮੌਕੇ ਕੋਰੋਨਾ ਮਹਾਂਮਾਰੀ ਦੇ ਮੁੜ ਪੈਰ ਪਸਾਰਨ ਸਬੰਧੀ ਪੁੱਛੇ ਇਕ ਸਵਾਲ ਦੇ ਜਵਾਬ ’ਚ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਸਮੁੱਚਾ ਪੰਜਾਬ ਸਿਹਤ ਵਿਭਾਗ ਦੀਆਂ ਟੀਮਾਂ ਅਤੇ ਹੋਰਨਾਂ ਸਬੰਧਤ ਵਿਭਾਗਾਂ ਦਾ ਰਿਣੀ ਹੈ ਜਿਨ੍ਹਾਂ ਨੇ ਆਪਸੀ ਤਾਲਮੇਲ ਅਤੇ ਸਹਿਯੋਗ ਨਾਲ ਕੋਰੋਨਾ ਮਹਾਂਮਾਰੀ ਨੂੰ ਅਸਰਦਾਰ ਢੰਗ ਨਾਲ ਕਾਬੂ ਕੀਤਾ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਰੋਨਾ ਨਾਲ ਸਬੰਧਤ ਸਿਹਤ ਸਲਾਹਕਾਰੀਆਂ ਨੂੰ ਅਪਨਾਉਣ ਵਿੱਚ ਕਿਸੇ ਵੀ ਕਿਸਮ ਦੀ ਢਿੱਲਮਠ ਨਾ ਵਰਤਣ। ਉਨ੍ਹਾਂ ਕਿਹਾ ਕਿ ਮੌਜੂਦਾ ਸਿਹਤ ਸੰਕਟ ਵਿੱਚ ਲੋਕ ਮਾਸਕ ਦੀ ਅਹਿਮੀਅਤ ਨੂੰ ਸਮਝਦਿਆਂ ਨਾ ਸਿਰਫ ਦੂਸਰਿਆਂ ਦੀ ਸਿਹਤ ਲਈ ਸਗੋਂ ਆਪਣੀ ਖੁਦ ਦੀ ਸਿਹਤ ਦੇ ਮੱਦੇਨਜ਼ਰ ਮਾਸਕ ਜ਼ਰੂਰ ਪਹਿਨਣ। ਉਦਯੋਗ ਮੰਤਰੀ ਨੇ ਪੁਰਜ਼ੋਰ ਅਪੀਲ ਕੀਤੀ ਕਿ ਸਿਹਤ ਸਲਾਹਕਾਰੀਆਂ ਦੀ ਮੁਕੰਮਲ ਪਾਲਣਾ ਨਾਲ ਹੀ ਕੋਰੋਨਾ ਨੂੰ ਮਾਤ ਦਿੱਤੀ ਜਾ ਸਕਦੀ ਹੈ ਜੋ ਕਿ ਸਾਰਿਆਂ ਦੇ ਸਹਿਯੋਗ ਤੋਂ ਬਿਨ੍ਹਾਂ ਸੰਭਵ ਨਹੀਂ।
ਡਿਪਟੀ ਕਮਿਸ਼ਨਰ ਅਪਨੀਤ ਰਿਆਤ, ਚੇਅਰਮੈਨ ਇੰਪਰੂਵਮੈਂਟ ਟਰੱਸਟ ਐਡਵੋਕੇਟ ਰਾਕੇਸ਼ ਮਰਵਾਹਾ, ਸਿਵਲ ਸਰਜਨ ਡਾ. ਜਸਵੀਰ ਸਿੰਘ, ਕੈਪਟਨ ਕਰਮ ਚੰਦ ਤੋਂ ਇਲਾਵਾ ਸਿਹਤ ਵਿਭਾਗ ਦੇ ਸੀਨੀਅਰ ਅਧਿਕਾਰੀ ਵੀ ਇਸ ਮੌਕੇ ਮੌਜੂਦ ਸਨ।

ਜ਼ਿਲ੍ਹੇ ’ਚ ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ’ਚ ਲੋੜੀਂਦਾ ਸਟਾਫ਼ ਅਤੇ ਬੁਨਿਆਦੀ ਢਾਂਚਾ ਸਥਾਪਿਤ :
  ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਵਿੱਚ ਕਮਿਊਨਿਟੀ ਹੈਲਥ ਅਫ਼ਸਰਾਂ ਅਤੇ ਹੋਰ ਅਮਲੇ ਦੀ ਤਾਇਨਾਤੀ ਦੇ ਨਾਲ-ਨਾਲ ਲੋੜੀਂਦਾ ਬੁਨਿਆਦੀ ਢਾਂਚਾ ਸਥਾਪਿਤ ਕੀਤਾ ਗਿਆ ਹੈ ਜਿਥੇ ਲੋਕਾਂ ਨੂੰ ਵੱਖ-ਵੱਖ ਬੀਮਾਰੀਆਂ ਦੀ ਰੋਕਥਾਮ ਲਈ ਲੋੜੀਂਦੇ ਇਲਾਜ ਸਮੇਤ ਬੀਮਾਰੀਆਂ ਤੋਂ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਇਨ੍ਹਾਂ ਸਿਹਤ ਕੇਂਦਰਾਂ ਵਿੱਚ ਗਰਭਵਤੀ ਔਰਤਾਂ ਲਈ ਸਿਹਤ ਸਹੂਲਤਾਂ, ਜਣੇਪੇ ਦੌਰਾਨ ਉਨ੍ਹਾਂ ਦੀ ਦੇਖਭਾਲ, ਨਵਜੰਮੇ ਬੱਚਿਆਂ ਦੀ ਦੇਖਭਾਲ, ਐਮਰਜੈਂਸੀ ਸਿਹਤ ਸੇਵਾਵਾਂ, ਬਾਲ ਅਵਸਥਾ, ਕਿਸ਼ੋਰ ਅਵਸਥਾ, ਪਰਿਵਾਰ ਨਿਯੋਜਨ, ਤੋਂ ਇਲਾਵਾ ਟੀ.ਬੀ., ਡੇਂਗੂ, ਮਲੇਰੀਆ ਅਤੇ ਬਲੱਡ ਪ੍ਰੈਸ਼ਰ, ਸ਼ੂਗਰ, ਕੈਂਸਰ ਆਦਿ ਦੀ ਜਾਂਚ, ਬਚਾਅ ਅਤੇ ਰੋਕਥਾਮ ਲਈ ਵਿਸ਼ੇਸ਼ ਉਪਰਾਲਿਆਂ ਦਾ ਪ੍ਰਬੰਧ ਕੀਤਾ ਗਿਆ ਹੈ। ਇਨ੍ਹਾਂ ਕੇਂਦਰਾਂ ਵਿੱਚ ਮਾਨਸਿਕ ਰੋਗ, ਯੋਗਾ, ਬਜ਼ੁਰਗਾਂ ਦੀ ਦੇਖਭਾਗ, ਟੈਲੀ ਮੈਡੀਸਨ, ਕੌਂਸÇਲੰਗ ਅਤੇ ਸਿਹਤ ਜਾਗਰੂਕਤਾ ਸਬੰਧੀ ਸਰਗਰਮੀਆਂ ਵੀ ਅਮਲ ਵਿੱਚ ਲਿਆਂਦੀਆਂ ਜਾਂਦੀਆਂ ਹਨ ਤਾਂ ਜੋ ਲੋਕਾਂ ਨੂੰ ਸਿਹਤਮੰਦ ਰੱਖਿਆ ਜਾ ਸਕੇ। ਇਹ ਸਿਹਤ ਸਹੂਲਤਾਂ ਇਨ੍ਹਾਂ ਕੇਂਦਰਾਂ ਵਿੱਚ ਮੁਫ਼ਤ ਮੁਹੱਈਆ ਹੁੰਦੀਆਂ ਹਨ ਅਤੇ ਹੁਣ ਤੱਕ 2,74,343 ਮਰੀਜ਼ਾਂ ਦੀ ਰਜਿਸਟਰੇਸ਼ਨ ਕੀਤੀ ਜਾ ਚੁੱਕੀ ਹੈ ਜਿਨ੍ਹਾਂ ’ਚੋਂ 1,99,044 ਹਾਈਪਰਟੈਂਸ਼ਨ ਅਤੇ 77,693 ਸ਼ੂਗਰ ਦੇ ਮਰੀਜ਼ਾਂ ਦੀ ਸਕਰੀਨਿੰਗ ਕੀਤੀ ਜਾ ਚੁੱਕੀ ਹੈ।  

Related posts

Leave a Reply