Latest News :- ਵਿਡ ਸਬੰਧੀ ਡਿਊਟੀਆਂ ਨਿਭਾਉਣ ਵਾਲੇ ਸਮੂਹ ਅਧਿਕਾਰੀਆਂ/ਕਰਮਚਾਰੀਆਂ ਨੂੰ ਟੀਕਾਕਰਣ ਮੁਹਿੰਮ ਵਿੱਚ ਫਰੰਟਲਾਈਨ ਵਰਕਰਾਂ ਵਜੋਂ ਸ਼ਾਮਲ ਕੀਤਾ ਜਾਵੇਗਾ : ਡੀਸੀ ਘਨਸ਼ਿਆਮ ਥੋਰੀ

ਵਿਡ ਸਬੰਧੀ ਡਿਊਟੀਆਂ ਨਿਭਾਉਣ ਵਾਲੇ ਸਮੂਹ ਅਧਿਕਾਰੀਆਂ/ਕਰਮਚਾਰੀਆਂ ਨੂੰ ਟੀਕਾਕਰਣ ਮੁਹਿੰਮ ਵਿੱਚ ਫਰੰਟਲਾਈਨ ਵਰਕਰਾਂ ਵਜੋਂ ਸ਼ਾਮਲ ਕੀਤਾ ਜਾਵੇਗਾ : ਡੀਸੀ ਘਨਸ਼ਿਆਮ ਥੋਰੀ

ਜਲੰਧਰ ਵਿੱਚ 33,329 ਲਾਭਪਾਤਰੀ ਪੋਰਟਲ ‘ਤੇ ਹੋਏ ਰਜਿਸਟਰ, 9987 ਨੇ ਲਗਵਾਇਆ ਕੋਵਿਡ ਟੀਕਾ

ਸੇਵਾ ਕੇਂਦਰਾਂ ਵੱਲੋਂ ਵੀ ਆਯੂਸ਼ਮਾਨ-ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਰਜਿਸਟਰੇਸ਼ਨ ਜਲਦ ਸ਼ੁਰੂ ਕੀਤੀ ਜਾਵੇਗੀ

ਜਲੰਧਰ, 10 ਫਰਵਰੀ :- ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਬੁੱਧਵਾਰ ਨੂੰ ਕਿਹਾ ਕਿ ਵੱਖ-ਵੱਖ ਵਿਭਾਗਾਂ ਦੇ ਉਨ੍ਹਾਂ ਸਾਰੇ ਅਧਿਕਾਰੀਆਂ/ਕਰਮਚਾਰੀਆਂ, ਜਿਨ੍ਹਾਂ ਸਰਗਰਮੀ ਨਾਲ ਕੋਰੋਨਾ ਵਾਇਰਸ ਡਿਊਟੀਆਂ ਨਿਭਾਈਆਂ, ਨੂੰ ਚੱਲ ਰਹੀ ਟੀਕਾਕਰਨ ਮੁਹਿੰਮ ਵਿਚ ਫਰੰਟਲਾਈਨ ਵਰਕਰਾਂ ਵਜੋਂ ਸ਼ਾਮਿਲ ਕੀਤਾ ਜਾਵੇਗਾ।

            ਮੁੱਖ ਸਕੱਤਰ ਵਿਨੀ ਮਹਾਜਨ ਦੀ ਪ੍ਰਧਾਨਗੀ ਵਿੱਚ ਹੋਈ ਇੱਕ ਵੀਡੀਓ-ਕਾਨਫਰੰਸ ਵਿੱਚ ਭਾਗ ਲੈਂਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਕਿਹਾ ਕਿ ਕਈ ਵਿਭਾਗ ਅਤੇ ਉਨ੍ਹਾਂ ਦੇ ਸਟਾਫ ਮੈਂਬਰ, ਜਿਹੜੇ ਕੋਵਿਡ ਮੈਨੇਜਮੈਂਟ ਟੀਮ ਦਾ ਹਿੱਸਾ ਸਨ, ਨੂੰ ਫਰੰਟਲਾਈਨ ਵਰਕਰਾਂ ਵਜੋਂ ਕੋਵਿਡ ਟੀਕਾ ਲਗਾਇਆ ਜਾਵੇਗਾ।

            ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਈ ਵਿਭਾਗਾਂ ਜਿਵੇਂ ਮਾਲ, ਪੰਚਾਇਤੀ ਰਾਜ, ਸੈਨੀਟੇਸ਼ਨ, ਖੁਰਾਕ ਤੇ ਸਿਵਲ ਸਪਲਾਈਜ਼, ਪਾਵਰਕਾਮ, ਸਿੱਖਿਆ ਦੇ ਕਰਮਚਾਰੀ ਕੋਵਿਡ ਨਾਲ ਸਬੰਧਤ ਕਾਰਜਾਂ ਵਿਚ ਲੱਗੇ ਹੋਏ ਸਨ ਅਤੇ ਸ਼ੁਰੂਆਤ ਤੋਂ ਹੀ ਇਨ੍ਹਾਂ ਕੋਵਿਡ ਮਹਾਂਮਾਰੀ ਦੇ ਪ੍ਰਬੰਧਨ ਵਿਚ ਸਰਗਰਮੀ ਨਾਲ ਭੁਮਿਕਾ ਨਿਭਾਈ।

            ਉਨ੍ਹਾਂ ਕਿਹਾ ਕਿ ਸਾਰੇ ਵਿਭਾਗਾਂ ਵੱਲੋਂ ਸਾਂਝੇ ਤੌਰ ‘ਤੇ ਮਹਾਂਮਾਰੀ ਖਿਲਾਫ਼ ਜੰਗ ਲੜੀ ਗਈ ਅਤੇ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਦ੍ਰਿੜ ਯਤਨ ਕੀਤੇ ਗਏ।

            ਘਨਸ਼ਿਆਮ ਥੋਰੀ ਨੇ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਆਪਣੇ ਸਟਾਫ ਮੈਂਬਰਾਂ ਦੇ ਨਾਵਾਂ ਦੀ ਵਿਸਥਾਰਤ ਸੂਚੀ ਭੇਜਣ ਦੇ ਨਿਰਦੇਸ਼ ਦਿੱਤੇ, ਜਿਹੜੇ ਕੋਵਿਡ ਟੀਕਾ ਲਗਵਾਉਣ ਲਈ ਤਿਆਰ ਹਨ ਤਾਂ ਜੋ ਉਨ੍ਹਾਂ ਨੂੰ ਕੋਵਿਡ ਪੋਰਟਲ ‘ਤੇ ਰਜਿਸਟਰ ਕੀਤਾ ਜਾ ਸਕੇ।

            ਉਨ੍ਹਾਂ ਦੱਸਿਆ ਕਿ ਹੁਣ ਤੱਕ ਜਲੰਧਰ ਵਿੱਚ 33,329 ਲਾਭਪਾਤਰੀ ਪੋਰਟਲ ਉੱਤੇ ਰਜਿਸਟਰ ਕੀਤੇ ਜਾ ਚੁੱਕੇ ਹਨ, ਜਿਨ੍ਹਾਂ ਵਿੱਚ 15497 ਸਿਹਤ ਅਤੇ 17832 ਫਰੰਟਲਾਈਨ ਵਰਕਰ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ 6969 ਸਿਹਤ ਅਤੇ 3018 ਫਰੰਟਲਾਈਨ ਵਰਕਰਾਂ ਸਮੇਤ 9987 ਲਾਭਪਾਤਰੀਆਂ ਦਾ ਟੀਕਾਕਰਨ ਕੀਤਾ ਗਿਆ ਹੈ ।

            ਡਿਪਟੀ ਕਮਿਸ਼ਨਰ ਨੇ ਸਮੂਹ ਰਜਿਸਟਰਡ ਲਾਭਪਾਤਰੀਆਂ ਨੂੰ ਸਮਾਂ ਸਾਰਣੀ ਅਨੁਸਾਰ ਟੀਕਾ ਲਗਵਾਉਣ ਲਈ ਕਿਹਾ ਅਤੇ ਸਪੱਸ਼ਟ ਕੀਤਾ ਕਿ ਇਹ ਟੀਕਾ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ ਹੈ।

            ਉਨ੍ਹਾਂ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ ਦਾ ਸ਼ਿਕਾਰ ਨਾ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਇਹ ਟੀਕਾ ਮਹਾਂਮਾਰੀ ਨਾਲ ਨਜਿੱਠਣ ਲਈ ਬਹੁਤ ਮਹੱਤਵਪੂਰਣ ਹੈ ਅਤੇ ਸਾਨੂੰ ਸਾਰਿਆਂ ਨੂੰ ਵੈਕਸੀਨੇਸ਼ਨ ਲਈ ਅੱਗੇ ਆਉਣਾ ਚਾਹੀਦਾ ਹੈ।

            ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਸੇਵਾ ਕੇਂਦਰਾਂ ਵੱਲੋਂ ਆਯੂਸ਼ਮਾਨ-ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਲਈ ਯੋਗ ਵਿਅਕਤੀਆਂ ਦੀ ਰਜਿਸਟਰੇਸ਼ਨ ਦੀ ਸੇਵਾ ਵੀ ਸ਼ੁਰੂ ਕੀਤੀ ਜਾਵੇਗੀ।

            ਉਨ੍ਹਾਂ ਸਿਹਤ, ਖੁਰਾਕ, ਸਿਵਲ ਅਤੇ ਸਪਲਾਈ, ਕਿਰਤ, ਜ਼ਿਲ੍ਹਾ ਪ੍ਰੋਗਰਾਮ ਦਫ਼ਤਰ ਅਤੇ ਹੋਰਨਾਂ ਨੂੰ ਰਾਜ ਸਰਕਾਰ ਦੇ ਇਸ ਮਹੱਤਵਪੂਰਣ ਸਿਹਤ ਪ੍ਰੋਗਰਾਮ ਬਾਰੇ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕਰਨ ਦੇ ਨਿਰਦੇਸ਼ ਦਿੱਤੇ, ਜਿਸ ਤਹਿਤ 5 ਲੱਖ ਰੁਪਏ ਦਾ ਕੈਸ਼ਲੈੱਸ ਸਿਹਤ ਬੀਮਾ ਕਵਰ ਦਿੱਤਾ ਜਾਂਦਾ ਹੈ।

            ਇਸ ਮੌਕੇ ਇਸਟੇਟ ਅਫ਼ਸਰ ਪੁੱਡਾ ਨਵਨੀਤ ਕੌਰ ਬੱਲ, ਸਿਵਲ ਸਰਜਨ ਡਾ. ਬਲਵੰਤ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਜੋਤੀ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਾਕੇਸ਼ ਕੁਮਾਰ ਚੋਪੜਾ ਅਤੇ ਹੋਰ ਮੌਜੂਦ ਸਨ ।

Related posts

Leave a Reply