Latest News :- ਚੋਣ ਅਫ਼ਸਰ ਪੰਜਾਬ ਨੇ ਵੋਟਿੰਗ ਮਸ਼ੀਨਾਂ ਦੀ ਚੱਲ ਰਹੀ ਫਿਜੀਕਲ ਵੈਰੀਫਿਕੇਸ਼ਨ ਦੇ ਕੰਮ ਦੀ ਕੀਤੀ ਅਚਨਚੇਤ ਚੈਕਿੰਗ

ਚੋਣ ਅਫ਼ਸਰ ਪੰਜਾਬ ਨੇ ਵੋਟਿੰਗ ਮਸ਼ੀਨਾਂ ਦੀ ਚੱਲ ਰਹੀ ਫਿਜੀਕਲ ਵੈਰੀਫਿਕੇਸ਼ਨ ਦੇ ਕੰਮ ਦੀ ਕੀਤੀ ਅਚਨਚੇਤ ਚੈਕਿੰਗ

ਹੁਸ਼ਿਆਰਪੁਰ, 6 ਫਰਵਰੀ (ਆਦੇਸ਼, ਕਰਨ ਲਾਖਾ) :- ਮੁੱਖ ਚੋਣ ਅਫ਼ਸਰ ਪੰਜਾਬ ਦੇ ਆਦੇਸ਼ਾਂ ’ਤੇ ਚੋਣ ਅਫ਼ਸਰ ਪੰਜਾਬ ਹਰੀਸ਼ ਕੁਮਾਰ ਨੇ ਅੱਜ ਹੁਸ਼ਿਆਰਪੁਰ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਵੇਅਰ ਹਾਊਸ ਵਿਖੇ ਵੋਟਿੰਗ ਮਸ਼ੀਨਾਂ ਦੀ ਚੱਲ ਰਹੀ ਫਿਜੀਕਲ ਵੈਰੀਫਿਕੇਸ਼ਨ ਦੇ ਕੰਮ ਦੀ ਅਚਨਚੇਤ ਚੈਕਿੰਗ ਕੀਤੀ।  ਚੈਕਿੰਗ ਦੌਰਾਨ ਵੋਟਿੰਗ ਮਸ਼ੀਨਾਂ ਦੀ ਕੀਤੀ ਜਾ ਰਹੀ ਫਿਜੀਵਲ ਵੈਰੀਫਿਕੇਸ਼ਨ ਦੇ ਚੱਲ ਰਹੇ ਕੰਮ ’ਤੇ ਤਸੱਲੀ ਪ੍ਰਗਟ ਕੀਤੀ।
ਚੋਣ ਅਫ਼ਸਰ ਨੇ ਇਸ ਮੌਕੇ ਸੀ.ਐਸ.ਸੀ. ਸੈਂਟਰ ਮਾਹਿਲਪੁਰ ਅੱਡਾ ਨੇੜੇ ਕਚਹਿਰੀ ਚੌਕ ਹੁਸ਼ਿਆਰਪੁਰ ਦੀ ਵੀ ਅਚਨਚੇਤ ਚੈਕਿੰਗ ਕੀਤੀ। ਉਨ੍ਹਾਂ ਹਦਾਇਤ ਕੀਤੀ ਕਿ ਮੁੱਖ ਦਫ਼ਤਰ ਵਲੋਂ ਨਿਰਧਾਰਤ ਕੀਤੇ ਗਏ ਸ਼ਨਾਖਤੀ ਕਾਰਡ ਦੇ ਰੇਟ ਨੂੰ ਬਾਹਰਲੇ ਪਾਸੇ ਚਸਪਾ ਕੀਤਾ ਜਾਵੇ ਅਤੇ ਆਮ ਜਨਤਾ ਨੂੰ ਘੱਟ ਤੋਂ ਘੱਟ ਸਮੇਂ ਵਿੱਚ ਸੂਚਨਾ ਮੁਹੱਈਆ ਕਰਵਾਈ ਜਾਵੇ। ਇਸ ਦੌਰਾਨ ਉਨ੍ਹਾਂ ਨਾਲ ਤਹਿਸੀਲਦਾਰ ਚੋਣਾਂ ਹਰਮਿੰਦਰ ਸਿੰਘ, ਨੋਡਲ ਅਫ਼ਸਰ ਫਾਰਮ ਈ.ਵੀ.ਐਮ./ਵੀ.ਵੀ. ਪੀਏਟੀ ਡਾ. ਬਲਵਿੰਦਰ ਸਿੰਘ, ਚੋਣ ਕਾਨੂੰਗੋ ਦੀਪਕ ਕੁਮਾਰ, ਲਖਬੀਰ ਸਿੰਘ, ਰਾਜਨ ਮੋਂਗਾ, ਪ੍ਰਦੀਪ ਕੁਮਾਰ ਵੀ ਮੌਜੂਦ ਸਨ।

Related posts

Leave a Reply