LATEST: ਕਿਸਾਨਾਂ ਦੇ ਹੱਕ ’ਚ ਵਿਧਾਇਕ ਡਾ. ਰਾਜ ਕੁਮਾਰ ਨੇ ਕੀਤਾ ਵੱਖ-ਵੱਖ ਥਾਵਾਂ ਦਾ ਦੌਰਾ

ਕਿਸਾਨਾਂ ਦੇ ਹੱਕ ’ਚ ਵਿਧਾਇਕ ਡਾ. ਰਾਜ ਕੁਮਾਰ ਨੇ ਕੀਤਾ ਵੱਖ-ਵੱਖ ਥਾਵਾਂ ਦਾ ਦੌਰਾ
ਕਿਸਾਨ ਵਿਰੋਧੀ ਤਿੰਨੋ ਕਾਨੂੰਨ ਹੋਣੇ ਚਾਹੀਦੇ ਹਨ ਰੱਦ
ਹੁਸ਼ਿਆਰਪੁਰ, 6 ਫਰਵਰੀ (ਆਦੇਸ਼ , ਕਰਨ ਲਾਖਾ ):
ਕੇਂਦਰ ਸਰਕਾਰ ਵਲੋਂ ਜੋ ਤਿੰਨ ਕਾਲੇ ਕਾਨੂੰਨ ਕਿਸਾਨ ਵਿਰੋਧੀ ਜਾਰੀ ਕੀਤੇ ਗਏ ਹਨ, ਉਸਦੇ ਵਿਰੋਧ ਵਿੱਚ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਅੱਜ ਜੋ ਭਾਰਤ ਬੰਦ ਦੀ ਕਾਲ ਦਿੱਤੀ ਗਈ ਸੀ, ਉਸਦੇ ਸਬੰਧੀ ਵਿੱਚ ਹੁਸ਼ਿਆਰਪੁਰ ਦੀਆਂ ਸਮੂਹ ਕਿਸਾਨ ਜਥੇਬੰਦੀਆਂ ਵਲੋਂ ਵੱਖ-ਵੱਖ ਥਾਵਾਂ ’ਤੇ ਧਰਨਾ ਲਗਾਇਆ ਗਿਆ।
ਕਿਸਾਨਾ ਦੇ ਹੱਕ ਵਿੱਚ ਸਮਰਥਨ ਕਰਦਿਆਂ ਅੱਜ ਵਿਧਾਇਕ ਚੱਬੇਵਾਲ ਡਾ. ਰਾਜ ਕੁਮਾਰ ਨੇ ਵੱਖ-ਵੱਖ ਥਾਵਾਂ ਦਾ ਦੌਰਾ ਕੀਤਾ। ਉਨ੍ਹਾਂ ਕਿਹਾ ਕਿ ਇਹ ਤਿੰਨੋਂ ਕਾਲੇ ਕਾਨੂੰਨ ਕੇਂਦਰ ਸਰਕਾਰ ਨੂੰ ਵਾਪਸ ਲੈਣੇ ਚਾਹੀਦੇ ਹਨ ਅਤੇ ਕਿਸਾਨਾਂ ਦੀਆਂ ਹੱਕੀ ਮੰਗਾਂ ’ਤੇ ਗੌਰ ਕਰਨਾ ਚਾਹੀਦਾ ਹੈ। 
 

Related posts

Leave a Reply